ਪੜਚੋਲ ਕਰੋ
Advertisement
Punjab News : ਪੰਜਾਬ ਸਰਕਾਰ ਨੇ 2 ਹੋਰ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ
Punjab News : ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਗੀਤਾ ਪਤਨੀ ਧਰਮਪਾਲ ਹਾਲ ਆਬਾਦ ਆਰਾ ਮਾਰਕੀਟ, ਕੁਆਟਰ ਨੰ:33, ਨੇੜੇ ਲਾਲ ਕੋਠੀ,
Punjab News : ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਗੀਤਾ ਪਤਨੀ ਧਰਮਪਾਲ ਹਾਲ ਆਬਾਦ ਆਰਾ ਮਾਰਕੀਟ, ਕੁਆਟਰ ਨੰ:33, ਨੇੜੇ ਲਾਲ ਕੋਠੀ, ਫਰੀਦਕੋਟ ਅਤੇ ਸ੍ਰੀਮਤੀ ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀਮਤੀ ਸਿਮਰਜੀਤ ਕੌਰ ਪਤਨੀ ਗੁਰਮੇਲ ਸਿੰਘ ਜ਼ਿਲ੍ਹਾ ਫਰੀਦਕੋਟ ਵੱਲੋਂ ਸਮਾਜਿਕ ਨਿਆਂ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਫਰੀਦਕੋਟ ਵਾਸੀ ਗੀਤਾ ਨੇ ਜਨਰਲ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਇਸ ਤੋਂ ਇਲਾਵਾ ਜਤਿੰਦਰ ਕੌਰ ਪੁੱਤਰੀ ਪਿਆਰਾ ਸਿੰਘ ਪਤਨੀ ਅਮਨਿੰਦਰ ਸਿੰਘ ਪਿੰਡ ਤੇ ਡਾਕਖਾਨਾ ਮੰਡਿਆਣੀ ਜ਼ਿਲ੍ਹਾ ਲੁਧਿਆਣਾ ਨੇ ਜਨਰਲ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਸੀ। ਉਸ ਵੱਲੋਂ ਖੁਦ ਆਪਣਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਵਾਉਣ ਲਈ ਤਹਿਸੀਲ ਦਫ਼ਤਰ ਵਿਖੇ ਜਮ੍ਹਾਂ ਕਰਵਾ ਦਿੱਤਾ ਸੀ ਅਤੇ ਇਸ ਸਰਟੀਫਿਕੇਟ ਨੂੰ ਰੱਦ ਕਰਵਾਉਣ ਲਈ ਮਾਨਯੋਗ ਅਦਾਲਤ ਵਿੱਚ ਸਿਵਲ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਉਸ ਵੱਲੋਂ ਇਸ ਸਰਟੀਫਿਕੇਟ ਤੇ ਕੋਈ ਲਾਭ ਨਹੀ ਲਿਆ ਗਿਆ।
ਮੰਤਰੀ ਨੇ ਅੱਗੇ ਦੱਸਿਆ ਕਿ ਸਮਾਜਿਕ ਨਿਆਂ ਵਿਭਾਗ ਵੱਲੋਂ ਜਾਂਚ ਕਰਨ ਤੋਂ ਬਾਅਦ ਸ੍ਰੀਮਤੀ ਗੀਤਾ ਅਤੇ ਸ੍ਰੀਮਤੀ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ। ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਗੀਤਾ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1490 ਮਿਤੀ 13-07-1992 ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ੍ਰੀਮਤੀ ਜਤਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਲੜੀ ਨੰਬਰ 3955513 ਮਿਤੀ 18.08.2017 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement