Court Verdict: ਬੱਚੀ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ, ਜਾਣੋ ਮਾਮਲਾ
Court News: ਇਹ ਮਾਮਲਾ 2019 ਦਾ ਹੈ ਜਦੋਂ ਦੋਸ਼ੀ ਨੇ ਇੱਕ ਲੜਕੀ ਨਾਲ ਜ਼ਬਰਦਸਤੀ ਬਲਾਤਕਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਕਾਇਤ ਦਰਜ ਕਰਵਾਈ।
Punjab News ਲੁਧਿਆਣਾ ਦੇ ਐਡੀਸ਼ਨਲ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ 2019 ਦਾ ਹੈ ਜਦੋਂ ਮੁਲਜ਼ਮ ਨੇ ਇੱਕ ਲੜਕੀ ਨਾਲ ਜ਼ਬਰਦਸਤੀ ਜਬਰ ਜਨਾਹ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। 10 ਮਾਰਚ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜਿਸਦੇ ਬਾਅਦ ਉਸਦੇ ਖਿਲਾਫ ਦੋਰਾਹਾ ਪੁਲਿਸ ਸਟੇਸ਼ਨ ਵਿੱਚ 6 ਪੋਸਕੋ ਅਤੇ ਆਈਪੀਸੀ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਅਤੇ ਵਿਨੋਦ ਵਾਸੀ ਦੋਰਾਹਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਥਾਣਾ ਦੋਰਾਹਾ ਦੇ ਵਸਨੀਕ ਹਨ। ਕਰੀਬ 4 ਸਾਲ ਦੇ ਇੰਤਜ਼ਾਰ ਤੋਂ ਬਾਅਦ ਅਦਾਲਤ ਨੇ ਬੱਚੀ ਨੂੰ ਇਨਸਾਫ ਦਿੱਤਾ। ਅਦਾਲਤ ਦੇ ਫੈਸਲੇ ਤੋਂ ਪਰਿਵਾਰਕ ਮੈਂਬਰਾਂ ਨੂੰ ਸੰਤੁਸ਼ਟੀ ਮਿਲੀ ਅਤੇ ਅਜਿਹੇ ਅਪਰਾਧ ਕਰਨ ਵਾਲਿਆਂ ਦੇ ਮਨਾਂ ਵਿੱਚ ਡਰ ਦੀ ਭਾਵਨਾ ਪੈਦਾ ਹੋਈ। ਦੱਸ ਦਈਏ ਕਿ ਅਦਾਲਤ ਨੇ ਦੋਵਾਂ ਦੋਸ਼ੀਆਂ 'ਤੇ 2 ਲੱਖ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।