ਅੱਜ ਲੁਧਿਆਣਾ ਦੇ ਸਿਵਲ ਹਸਪਤਾਲਾਂ ਦਾ ਦੌਰਾਨ ਕਰਨਗੇ ਸਿਹਤ ਮੰਤਰੀ, ਵਾਟਰਬੋਰਨ ਅਤੇ ਵੈਕਟਰ ਬੋਰਨ ਡਿਜ਼ੀਜ਼ ਨੂੰ ਲੈਕੇ ਕਰਨਗੇ ਬੈਠਕ
Punjab News: ਅੱਜ ਸਿਹਤ ਮੰਤਰੀ ਡਾ: ਬਲਬੀਰ ਸਿੰਘ ਲੁਧਿਆਣਾ ਪਹੁੰਚਣਗੇ। ਸਭ ਤੋਂ ਪਹਿਲਾਂ ਉਹ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ।
Punjab News: ਅੱਜ ਸਿਹਤ ਮੰਤਰੀ ਡਾ: ਬਲਬੀਰ ਸਿੰਘ ਲੁਧਿਆਣਾ ਪਹੁੰਚਣਗੇ। ਸਭ ਤੋਂ ਪਹਿਲਾਂ ਉਹ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਉਹ ਡੀਐਮਸੀ ਹਸਪਤਾਲ ਦਾ ਵੀ ਦੌਰਾ ਕਰਨਗੇ। ਸਿਹਤ ਮੰਤਰੀ ਦੁਪਹਿਰ 1 ਵਜੇ ਦੇ ਕਰੀਬ ਸਿਵਲ ਹਸਪਤਾਲ ਦਾ ਦੌਰਾ ਕਰਨਗੇ।
ਲੁਧਿਆਣਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿੱਚ ਸਿਹਤ ਮੰਤਰੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਨੂੰ ਕੰਟਰੋਲ ਕਰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਸਿਹਤ ਮੰਤਰੀ ਦੇ ਸਿਵਲ ਹਸਪਤਾਲ ਦੇ ਦੌਰੇ ਦੇ ਮੱਦੇਨਜ਼ਰ ਹਸਪਤਾਲ ਦੇ ਸਾਰੇ ਪ੍ਰਬੰਧਾਂ ਨੂੰ ਸੁਧਾਰਨ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ।
ਕਰੀਬ 5 ਮਹੀਨੇ ਪਹਿਲਾਂ ਦੌਰਾ ਕੀਤਾ ਸੀ
ਸਿਹਤ ਮੰਤਰੀ ਬਲਬੀਰ ਸਿੰਘ ਨੇ ਕਰੀਬ 5 ਮਹੀਨੇ ਪਹਿਲਾਂ ਸਿਵਲ ਹਸਪਤਾਲ ਦਾ ਨਿਰੀਖਣ ਕੀਤਾ ਸੀ। ਉਨ੍ਹਾਂ ਡਾਕਟਰਾਂ ਅਤੇ ਸਟਾਫ਼ ਨਾਲ ਮੀਟਿੰਗ ਵੀ ਕੀਤੀ ਸੀ। ਸਿਹਤ ਮੰਤਰੀ ਬਲਬੀਰ ਸਿੰਘ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਸੀ ਕਿ ਕੇਂਦਰ ਸਰਕਾਰ ਜਲਦ ਹੀ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ 1200 ਕਰੋੜ ਰੁਪਏ ਜਾਰੀ ਕਰੇ। ਪੰਜਾਬ ਤੋਂ ਜਿੱਤ ਕੇ ਲੋਕ ਸਭਾ ਵਿੱਚ ਗਏ ਸੰਸਦ ਮੈਂਬਰਾਂ ਨੂੰ ਵੀ 1200 ਕਰੋੜ ਰੁਪਏ ਜਾਰੀ ਕਰਨ ਦਾ ਮੁੱਦਾ ਲੋਕ ਸਭਾ ਵਿੱਚ ਉਠਾਉਣਾ ਚਾਹੀਦਾ ਹੈ।