Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਅਜਿਹਾ ਕਾਰਾ ਕਰਦੇ ASI ਰੰਗੇ ਹੱਥੀਂ ਕਾਬੂ: ਜਾਣੋ ਪੂਰਾ ਮਾਮਲਾ...
Ludhiana News: ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਵੱਡੀ ਕਾਰਨਾਈ ਕਰਦੇ ਹੋਏ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਅਧੀਨ ਆਉਂਦੀ ਪੁਲਿਸ ਚੌਕੀ ਕੈਲਾਸ਼ ਦੇ ਇੰਚਾਰਜ ਏਐਸਆਈ ਜਨਕ ਰਾਜ ਨੂੰ 15,000 ਰੁਪਏ ਦੀ ਰਿਸ਼ਵਤ...

Ludhiana News: ਲੁਧਿਆਣਾ ਵਿੱਚ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਵੱਡੀ ਕਾਰਨਾਈ ਕਰਦੇ ਹੋਏ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਅਧੀਨ ਆਉਂਦੀ ਪੁਲਿਸ ਚੌਕੀ ਕੈਲਾਸ਼ ਦੇ ਇੰਚਾਰਜ ਏਐਸਆਈ ਜਨਕ ਰਾਜ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਖੁਲਾਸਾ ਹੋਇਆ ਹੈ ਕਿ ਪੁਲਿਸ ਅਧਿਕਾਰੀ ਨੇ ਜਿਸ ਮੁਲਜ਼ਮ ਤੋਂ ਰਿਸ਼ਵਤ ਲਈ ਹੈ, ਉਹ 4.57 ਕਰੋੜ ਰੁਪਏ ਦੇ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਵੀ ਨਾਮਜ਼ਦ ਹੈ।
ਨਿਊ ਕੁੰਦਨਪੁਰੀ ਦੇ ਰਹਿਣ ਵਾਲੇ ਅਮਿਤ ਕੁਮਾਰ ਪੱਬੀ ਵਿਰੁੱਧ 5 ਜਨਵਰੀ ਨੂੰ ਭਾਰਤੀ ਦੰਡਾਵਲੀ ਦੀ ਧਾਰਾ 420 ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਗੌਰਵ ਕੁਮਾਰ (ਅਮਿਤ ਦੇ ਭਰਾ) ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਏਐਸਆਈ ਜਨਕ ਰਾਜ ਨੇ ਉਸਦੇ ਭਰਾ ਨੂੰ ਪੁਲਿਸ ਰਿਮਾਂਡ 'ਤੇ ਅਦਾਲਤ ਵਿੱਚ ਨਾ ਲਿਜਾਣ ਦਾ ਵਾਅਦਾ ਕਰਦੇ ਹੋਏ 15,000 ਰੁਪਏ ਦੀ ਮੰਗ ਕੀਤੀ ਸੀ।
ਸ਼ਿਕਾਇਤ ਮਿਲਣ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਿਆ ਅਤੇ ਗੌਰਵ ਨੂੰ 15,000 ਰੁਪਏ ਦੇ ਨਾਲ ਭੇਜ ਦਿੱਤਾ। ਜਿਵੇਂ ਹੀ ਏਐਸਆਈ ਨੇ ਰਿਸ਼ਵਤ ਲਈ, ਟੀਮ ਨੇ ਉਸਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ।
ਦੋਸ਼ੀ ਅੱਜ ਅਦਾਲਤ ਵਿੱਚ ਪੇਸ਼ ਹੋਵੇਗਾ
ਐਸਐਸਪੀ ਵਿਜੀਲੈਂਸ ਵਰਿੰਦਰ ਬਰਾੜ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਅੱਜ (ਬੁੱਧਵਾਰ) ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਹੋਰ ਜਾਂਚ ਜਾਰੀ ਹੈ।
ਧਿਆਨ ਦੇਣ ਯੋਗ ਹੈ ਕਿ ਕੈਲਾਸ਼ ਪੁਲਿਸ ਚੌਕੀ ਦੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਪਹਿਲਾਂ ਹਿਰਾਸਤ ਵਿੱਚ ਇੱਕ ਕੈਬ ਡਰਾਈਵਰ ਨਾਲ ਬਦਸਲੂਕੀ ਕਰਨ ਦੇ ਦੋਸ਼ ਵਿੱਚ ਮੁਅੱਤਲ ਕੀਤਾ ਜਾ ਚੁੱਕਾ ਹੈ। ਇਹ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਪੁਲਿਸ ਵਿਭਾਗ ਦੇ ਕੰਮਕਾਜ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























