ਪੜਚੋਲ ਕਰੋ

Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...

Ludhiana News: ਲੁਧਿਆਣਾ ਵਿੱਚ ਐਤਵਾਰ ਨੂੰ ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ 2 ਸ਼ੂਟਰ ਮਰਹੂਮ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਗਰੇਵਾਲ ਉਰਫ਼ ਰਵੀ ਖਵਾਜਾਕੇ ਦੀ ਯਾਦ ਵਿੱਚ ਆਯੋਜਿਤ ਖੂਨਦਾਨ ਕੈਂਪ ਨੂੰ ਨਿਸ਼ਾਨਾ ਬਣਾਉਣ ਲਈ ਆਏ...

Ludhiana News: ਲੁਧਿਆਣਾ ਵਿੱਚ ਐਤਵਾਰ ਨੂੰ ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ 2 ਸ਼ੂਟਰ ਮਰਹੂਮ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਗਰੇਵਾਲ ਉਰਫ਼ ਰਵੀ ਖਵਾਜਾਕੇ ਦੀ ਯਾਦ ਵਿੱਚ ਆਯੋਜਿਤ ਖੂਨਦਾਨ ਕੈਂਪ ਨੂੰ ਨਿਸ਼ਾਨਾ ਬਣਾਉਣ ਲਈ ਆਏ ਸਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਖੂਨਦਾਨ ਕੈਂਪ ਵਿੱਚ ਗੋਲੀਬਾਰੀ ਕਰਨ ਦੀ ਯੋਜਨਾ ਕੁਝ ਸਮੇਂ ਤੋਂ ਚੱਲ ਰਹੀ ਸੀ।

ਪੁਲਿਸ ਅਧਿਕਾਰੀ ਦੇ ਅਨੁਸਾਰ, ਦੋਵਾਂ ਨੂੰ ਸ਼ੂਟਰ ਕੈਂਪ ਵਿੱਚ ਗੋਲੀਬਾਰੀ ਕਰਨ ਲਈ ਭੇਜਿਆ ਗਿਆ ਸੀ। ਸਮੇਂ ਸਿਰ ਪੁਲਿਸ ਕਾਰਵਾਈ ਨੇ ਸੰਭਾਵੀ ਹਿੰਸਾ ਨੂੰ ਟਾਲ ਦਿੱਤਾ। ਦਿਨ ਵਿੱਚ ਕੈਂਪ ਵਿੱਚ ਕਈ ਰਾਜਨੀਤਿਕ ਆਗੂ ਵੀ ਪੁਹੰਚੇ ਸੀ।

ਹਾਲਾਂਕਿ, ਖੂਨਦਾਨ ਕੈਂਪ ਦੇ ਪ੍ਰਬੰਧਕ ਤਰਸੇਮ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਨ੍ਹਾਂ ਨੂੰ ਖੁਦ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਗੋਲੀਬਾਰੀ ਕਰਨ ਵਾਲੇ ਉਨ੍ਹਾਂ ਦੇ ਕੈਂਪ ਨੂੰ ਕਿਉਂ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ। ਪੁਲਿਸ ਵੱਲੋਂ ਸੂਚਿਤ ਕਰਨ ਤੋਂ ਬਾਅਦ ਕੈਂਪ ਦੁਪਹਿਰ 3 ਵਜੇ ਦੇ ਕਰੀਬ ਬੰਦ ਕਰ ਦਿੱਤਾ ਗਿਆ। ਕੈਂਪ ਵਿੱਚ ਲਗਭਗ 700 ਯੂਨਿਟ ਖੂਨ ਇਕੱਠਾ ਕੀਤਾ ਗਿਆ।

ਪੁਲਿਸ ਹੁਣ ਲੁਧਿਆਣਾ ਦੇ ਕਈ ਹੋਟਲਾਂ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ, ਜਿੱਥੇ ਵਾਰਦਾਤ ਤੋਂ ਪਹਿਲਾਂ ਇਨ੍ਹਾਂ ਗੈਂਗਸਟਰਾਂ ਦੇ ਲੁਕੇ ਹੋਣ ਦਾ ਸ਼ੱਕ ਹੈ। ਗੈਂਗਸਟਰ ਡੌਨੀ ਬਾਲ ਅਤੇ ਸ਼ਗਨਪ੍ਰੀਤ ਸਿੰਘ, ਜੋ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸਨ, ਵੀ ਪੁਲਿਸ ਦੇ ਰਾਡਾਰ 'ਤੇ ਹਨ।

ਸਾਈਬਰ ਟੀਮਾਂ ਮ੍ਰਿਤਕ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਭਾਲ ਕਰ ਰਹੀਆਂ ਹਨ, ਤਾਂ ਜੋ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਸਕੇ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਗੈਂਗਸਟਰਾਂ ਨੇ ਡੌਲੀ ਬੱਲ ਅਤੇ ਸ਼ਗਨਪ੍ਰੀਤ ਨਾਲ ਸੋਸ਼ਲ ਮੀਡੀਆ 'ਤੇ ਕਿਵੇਂ ਗੱਲਬਾਤ ਕੀਤੀ।

ਪੁਲਿਸ ਦੇ ਅਨੁਸਾਰ, ਸੋਸ਼ਲ ਮੀਡੀਆ 'ਤੇ ਰਵੀ ਖਵਾਜਾਕੇ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਏ ਜਾਣ ਦੀ ਜਾਣਕਾਰੀ ਮਿਲਣ ਤੋਂ ਬਾਅਦ, ਡੋਨੀ ਬਲ ਨੇ ਆਪਣੇ ਸਾਥੀਆਂ ਨੂੰ ਗੋਲੀਬਾਰੀ ਲਈ ਤਿਆਰ ਕੀਤਾ। ਦੋਵੇਂ ਇੱਕ ਬਾਈਕ 'ਤੇ ਲੁਧਿਆਣਾ ਪਹੁੰਚੇ ਸਨ ਅਤੇ ਦੁੱਗਰੀ ਰੋਡ 'ਤੇ ਇੱਕ ਰਿਜ਼ੋਰਟ ਵਿੱਚ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਜਾ ਰਹੇ ਸਨ।
 
ਆਤਮ ਨਗਰ ਪੁਲਿਸ ਚੌਕੀ ਨੇੜੇ AGTF ਅਤੇ ਲੁਧਿਆਣਾ ਪੁਲਿਸ ਟੀਮਾਂ ਨਾਲ ਹੋਏ ਮੁਕਾਬਲੇ ਵਿੱਚ ਦੋਵੇਂ ਸ਼ੂਟਰ ਮਾਰੇ ਗਏ। ਇੱਕ ਸ਼ੂਟਰ ਫਰਾਰ ਹੋ ਗਿਆ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਹੈ। ਮਾਰੇ ਗਏ ਸ਼ੱਕੀਆਂ ਦੀ ਪਛਾਣ ਕਰਨਜੋਤ ਸਿੰਘ ਉਰਫ ਨੋਨਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

ਪੁਲਿਸ ਦੀ ਗੱਡੀ 'ਤੇ 2 ਗੋਲੀਆਂ ਲੱਗੀਆਂ, 25 ਤੋਂ ਵੱਧ ਰਾਊਂਡ ਫਾਇਰਿੰਗ ਹੋਈ

ਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ AGTF ਨੂੰ ਦੋ ਸ਼ੱਕੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸ਼ਹਿਰ ਦੀ ਪੁਲਿਸ ਨੂੰ ਸੁਚੇਤ ਕਰ ਦਿੱਤਾ ਗਿਆ। ਜਦੋਂ ਪੁਲਿਸ ਟੀਮਾਂ ਨੇ ਆਤਮਾ ਪਾਰਕ ਨੇੜੇ ਇੱਕ ਬਾਈਕ 'ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਪੁਲਿਸ ਗੱਡੀ 'ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਦੇ ਅਨੁਸਾਰ, ਦੋ ਗੋਲੀਆਂ ਪੁਲਿਸ ਦੀ ਗੱਡੀ 'ਤੇ ਲੱਗੀਆਂ। ਪੁਲਿਸ ਟੀਮਾਂ ਨੇ ਫਿਰ ਜਵਾਬੀ ਕਾਰਵਾਈ ਕੀਤੀ। ਮੁਕਾਬਲੇ ਵਿੱਚ 25 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ। ਦੋਵਾਂ ਸ਼ੱਕੀਆਂ ਨੂੰ ਕਈ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਮੌਕੇ 'ਤੇ ਹੀ ਮਾਰੇ ਗਏ। ਇਨ੍ਹਾਂ ਗੈਂਗਸਟਰਾਂ ਦਾ ਪੋਸਟਮਾਰਟਮ ਅੱਜ ਸਿਵਲ ਹਸਪਤਾਲ ਵਿੱਚ ਕੀਤਾ ਜਾਵੇਗਾ। ਪੁਲਿਸ ਟੀਮਾਂ ਗੈਂਗਸਟਰਾਂ ਦੇ ਰੂਟ ਮੈਪ ਦੀ ਜਾਂਚ ਕਰ ਰਹੀਆਂ ਹਨ ਅਤੇ ਵੱਖ-ਵੱਖ ਹੋਟਲਾਂ ਦੀ ਤਲਾਸ਼ੀ ਵੀ ਲੈ ਰਹੀਆਂ ਹਨ।

Advertisement

ਟਾਪ ਹੈਡਲਾਈਨ

Khanna Road Accident : ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, 30 ਸਾਲਾ ਨੌਜਵਾਨ ਦੀ ਮੌਤ
Khanna Road Accident : ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, 30 ਸਾਲਾ ਨੌਜਵਾਨ ਦੀ ਮੌਤ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਸਾਬਕਾ ਸਰਪੰਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ, ਹਮਲਾਵਰਾਂ ਨੇ ਕਾਰ 'ਤੇ 10 ਰਾਊਂਡ ਫਾਇਰ ਕੀਤੇ; ਫੈਲੀ ਦਹਿਸ਼ਤ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਸਾਬਕਾ ਸਰਪੰਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ, ਹਮਲਾਵਰਾਂ ਨੇ ਕਾਰ 'ਤੇ 10 ਰਾਊਂਡ ਫਾਇਰ ਕੀਤੇ; ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Punjab News : ਆਰਮੀ ਕੈਂਪ 'ਚ ਫੌਜੀ ਦੀ ਪਤਨੀ ਨਾਲ ਜਬਰ-ਜਨਾਹ , ਸਾਥੀ ਜਵਾਨ ਨੇ ਦਿੱਤਾ ਘਟਨਾ ਨੂੰ ਅੰਜਾਮ 
Punjab News : ਆਰਮੀ ਕੈਂਪ 'ਚ ਫੌਜੀ ਦੀ ਪਤਨੀ ਨਾਲ ਜਬਰ-ਜਨਾਹ , ਸਾਥੀ ਜਵਾਨ ਨੇ ਦਿੱਤਾ ਘਟਨਾ ਨੂੰ ਅੰਜਾਮ 
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
Embed widget