Punjab News: ਪੰਜਾਬ 'ਚ ਦੁਕਾਨਦਾਰਾਂ ਖ਼ਿਲਾਫ਼ ਵੱਡੀ ਕਾਰਵਾਈ, ਇਸ ਇਲਾਕੇ ਦੀਆਂ 12 ਦੁਕਾਨਾਂ ਕੀਤੀਆਂ ਗਈਆਂ ਸੀਲ; ਮੱਚੀ ਹਲਚਲ...
Ludhiana News: ਲੁਧਿਆਣਾ ਦੀ ਸਮਰਾਲਾ ਨਗਰ ਕੌਂਸਲ ਵੱਲੋਂ ਇੱਕ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਨਗਰ ਕੌਂਸਲ ਵੱਲੋਂ ਕਿਰਾਇਆ ਨਾ ਦੇਣ ਵਾਲੇ ਕੁਝ ਦੁਕਾਨਦਾਰਾਂ ਖ਼ਿਲਾਫ਼ ਵੱਡੀ ਕਾਰਵਾਈ...

Ludhiana News: ਲੁਧਿਆਣਾ ਦੀ ਸਮਰਾਲਾ ਨਗਰ ਕੌਂਸਲ ਵੱਲੋਂ ਇੱਕ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਮਰਾਲਾ ਨਗਰ ਕੌਂਸਲ ਵੱਲੋਂ ਕਿਰਾਇਆ ਨਾ ਦੇਣ ਵਾਲੇ ਕੁਝ ਦੁਕਾਨਦਾਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਨਗਰ ਕੌਂਸਲ ਨੇ ਕਰੀਬ 12 ਦੁਕਾਨਾਂ ਸੀਲ ਕਰ ਦਿੱਤੀਆਂ ਹਨ। ਇਹ ਦੁਕਾਨਦਾਰ ਪਿਛਲੇ 10-12 ਸਾਲਾਂ ਤੋਂ ਦੁਕਾਨਾਂ ਦਾ ਕਿਰਾਇਆ ਨਹੀਂ ਦੇ ਪਾ ਰਹੇ ਸਨ, ਜਿਸ ਤੋਂ ਬਾਅਦ ਨਗਰ ਕੌਂਸਲ ਨੇ ਉਕਤ ਕਾਰਵਾਈ ਕਰਦਿਆਂ ਕਰੀਬ 12 ਦੁਕਾਨਾਂ ਸੀਲ ਕਰ ਦਿੱਤੀਆਂ ਹਨ। ਉਕਤ ਦੁਕਾਨਦਾਰਾਂ ਨੂੰ ਨਗਰ ਕੌਂਸਲ ਵੱਲੋਂ ਕਈ ਵਾਰ ਨੋਟਿਸ ਵੀ ਜਾਰੀ ਕੀਤੇ ਗਏ ਸਨ, ਪਰ ਇਸ ਦੇ ਬਾਵਜੂਦ ਦੁਕਾਨਦਾਰ ਕਿਰਾਇਆ ਨਹੀਂ ਦੇ ਰਹੇ ਸਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ ਕਲਰਕ ਜਗਰੂਪ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਨਗਰ ਕੌਂਸਲ ਦੀਆਂ ਕਰੀਬ 77 ਦੁਕਾਨਾਂ ਸਨ, ਜਿਨ੍ਹਾਂ ਵਿੱਚੋਂ 29 ਦੁਕਾਨਾਂ ਦਾ ਕਿਰਾਇਆ ਦੁਕਾਨਦਾਰਾਂ ਵੱਲੋਂ ਅਦਾ ਨਹੀਂ ਕੀਤਾ ਜਾ ਰਿਹਾ ਸੀ। ਇਸ ਕਾਰਨ ਨਗਰ ਕੌਂਸਲ ਨੂੰ 50 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਉਕਤ ਕਾਰਵਾਈ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















