ਪੜਚੋਲ ਕਰੋ

Punjab News: ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਨਾਕਾਮ, ਵੱਡੇ ਆਗੂਆਂ ਦੀ ਟਾਰਗੇਟ ਕਿਲਿੰਗ ਦੀ ਸੀ ਯੋਜਨਾ; ਹੈਂਡ ਗ੍ਰਨੇਡਾਂ ਸਣੇ ਫੜੇ ਗਏ ਖ਼ਤਰਨਾਕ ਮੁਲਜ਼ਮ...

Ludhiana News: ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਅਤੇ ਅੱਤਵਾਦੀ-ਗੈਂਗਸਟਰ ਗਠਜੋੜ...

Ludhiana News: ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ਅਤੇ ਅੱਤਵਾਦੀ-ਗੈਂਗਸਟਰ ਗਠਜੋੜ ਦਾ ਪਰਦਾਫਾਸ਼ ਕੀਤਾ ਅਤੇ ਦੋ ਹੋਰ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਮਿਲਟ੍ਰੀ-ਗ੍ਰੇਡ ਦੇ ਦੋ ਜ਼ਿੰਦਾ ਹੈਂਡ ਗ੍ਰਨੇਡ (ਬੰਬ) ਮਿਲੇ ਹਨ। ਇਸ ਦੇ ਨਾਲ ਪੰਜਾਬ ਵਿੱਚ ਕਿਸੇ ਵੱਡੀ ਅੱਤਵਾਦੀ ਘਟਨਾ ਦੀ ਸਾਜ਼ਿਸ਼ ਫੇਲ੍ਹ ਹੋ ਗਈ ਹੈ।

ਟਾਰਗੇਟਿਡ ਕੀਲਿੰਗ ਕਰਨ ਦੀ ਯੋਜਨਾ ਕੀਤੀ ਫੇਲ੍ਹ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਇਹ ਕਾਰਵਾਈ 17 ਮਈ ਨੂੰ ਬੇਪਰਦੇ ਕੀਤੇ ਗਏ ਮਾਡਿਊਲ ਦੀ ਅਗਲੇਰੀ ਜਾਂਚ ਦਾ ਹਿੱਸਾ ਹੈ। 17 ਮਈ ਨੂੰ ਪੁਲਸ ਨੇ ਲਾਡੋਵਾਲ ਨੇੜੇ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਨਾਮੀ ਦੋ ਮੁਲਜ਼ਮਾਂ ਨੂੰ 3 ਪਿਸਤੌਲਾਂ ਅਤੇ 11 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਸੀ ਕਿ ਉਹ ਜਰਮਨੀ ਬੈਠੇ ਜ਼ੋਰਾਵਰ ਸਿੰਘ ਅਤੇ ਲੱਖਾ, ਅਤੇ ਦੁਬਈ ਬੈਠੇ ਸਾਹਿਲ ਸੋਂਧੀ ਦੇ ਇਸ਼ਾਰੇ 'ਤੇ ਟਾਰਗੇਟਿਡ ਕੀਲਿੰਗ ਕਰਨ ਦੀ ਯੋਜਨਾ ਬਣਾ ਰਹੇ ਸਨ।

ਮੁਲਜ਼ਮਾਂ ਦੀ ਹੋਈ ਪਛਾਣ

ਤਾਜ਼ਾ ਜਾਂਚ ਦੌਰਾਨ ਪੁਲਿਸ ਨੇ ਮਾਝਾ ਖੇਤਰ ਤੋਂ ਦੋ ਹੋਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਕਰਨ  ਵਾਸੀ ਤਰਨਤਾਰਨ ਅਤੇ ਬਲਜੀਤ ਸਿੰਘ ਉਰਫ਼ ਸੰਜੂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਕਰਨਦੀਪ ਸਿੰਘ ਇਕ ਪੇਸ਼ੇਵਰ ਅਪਰਾਧੀ ਹੈ ਅਤੇ ਉਸ 'ਤੇ ਪਹਿਲਾਂ ਵੀ ਇਰਾਦਾ-ਏ-ਕਤਲ ਅਤੇ ਨਸ਼ਾ ਤਸਕਰੀ ਦੇ ਕੇਸ ਦਰਜ ਹਨ। ਇਹ ਦੋਵੇਂ ਮੁਲਜ਼ਮ ਮਲੇਸ਼ੀਆ ਵਿਚ ਬੈਠੇ ਹੈਂਡਲਰ ਅਕਾਸ਼ਦੀਪ ਉਰਫ਼ ਗੋਲਡਨ ਰਾਹੀਂ ਇਸ ਨੈੱਟਵਰਕ ਨਾਲ ਜੁੜੇ ਹੋਏ ਸਨ। ਪੁਲਿਸ ਨੇ ਇਨ੍ਹਾਂ ਪਾਸੋਂ 2 ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਬਰਾਮਦਗੀ ਤੋਂ ਬਾਅਦ ਪੁਲਿਸ ਨੇ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ ਦੀਆਂ ਸਖ਼ਤ ਧਾਰਾਵਾਂ ਵੀ ਜੋੜ ਦਿੱਤੀਆਂ ਹਨ।

ਲੁਧਿਆਣਾ ਪੁਲਿਸ ਅਨੁਸਾਰ, ਪਹਿਲਾਂ ਹਥਿਆਰਾਂ ਅਤੇ ਹੁਣ ਗ੍ਰਨੇਡਾਂ ਦੀ ਬਰਾਮਦਗੀ ਨਾਲ ਇਸ ਵਿਦੇਸ਼ੀ ਸਿੰਡੀਕੇਟ ਦੇ ਸ਼ੂਟਿੰਗ ਮਾਡਿਊਲ ਅਤੇ ਵਿਸਫੋਟਕ ਸਪਲਾਈ ਚੇਨ ਦੋਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਬਾਕੀ ਰਹਿੰਦੇ ਸਥਾਨਕ ਸੰਪਰਕਾਂ ਦੀ ਪਛਾਣ ਕਰਨ ਲਈ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget