ਪੰਜਾਬ 'ਚ ਇੱਕ ਵਾਰੀ ਫਿਰ ਕੋਰੋਨਾ ਦੇ ਮਾਮਲੇ ਵੱਧਣ ਲੱਗ ਪਏ ਹਨ। ਬੀਤੇ ਦਿਨੀਂ 7 ਜੂਨ ਨੂੰ ਸੂਬੇ 'ਚ ਕੋਰੋਨਾ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਤਿੰਨੇ ਲੁਧਿਆਣਾ ਜ਼ਿਲ੍ਹੇ ਦੇ ਨਿਵਾਸੀ ਹਨ। ਇਨ੍ਹਾਂ ਵਿੱਚੋਂ ਦੋ ਮਰੀਜ਼ ਪਿੰਡਾਂ ਤੋਂ ਹਨ ਜਦਕਿ ਇੱਕ ਸ਼ਹਿਰੀ ਖੇਤਰ ਤੋਂ ਹੈ। ਤਿੰਨਾਂ ਮਰੀਜ਼ਾਂ ਵਿੱਚ ਦੋ ਮਰਦ (ਉਮਰ 18 ਤੇ 53 ਸਾਲ) ਅਤੇ ਇੱਕ ਔਰਤ (ਉਮਰ 23 ਸਾਲ) ਸ਼ਾਮਲ ਹੈ।
ਇਸ ਦੇ ਨਾਲ ਹੀ ਪੰਜਾਬ 'ਚ ਹੁਣ ਐਕਟਿਵ ਕੇਸ ਦੀ ਕੁੱਲ ਗਿਣਤੀ 40 ਹੋ ਗਈ ਹੈ, ਜਿਨ੍ਹਾਂ ਵਿੱਚੋਂ 16 ਕੇਸ ਸਿਰਫ਼ ਲੁਧਿਆਣਾ ਜ਼ਿਲ੍ਹੇ ਤੋਂ ਹਨ। ਜ਼ਿਆਦਾਤਰ ਮਰੀਜ਼ਾਂ ਨੂੰ ਹੋਮ ਆਇਸੋਲੇਸ਼ਨ 'ਚ ਰੱਖਿਆ ਗਿਆ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਲੋੜੀਂਦੀ ਪਰਹੇਜ਼ੀ ਉਪਾਅ ਅਪਣਾਉਣ ਦੀ ਅਪੀਲ ਕੀਤੀ ਗਈ ਹੈ।
ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਕਈ ਸਾਵਧਾਨੀਆਂ ਅਪਣਾਉਣੀਆਂ ਜ਼ਰੂਰੀ ਹਨ, ਜਿਵੇਂ ਕਿ ਬਾਰ-ਬਾਰ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ 20 ਸਕਿੰਟ ਤੱਕ ਧੋਣਾ, ਮਾਸਕ ਪਹਿਨਣਾ, ਖਾਸ ਕਰਕੇ ਭੀੜ ਵਾਲੀਆਂ ਥਾਵਾਂ 'ਤੇ, ਦੂਜਿਆਂ ਨਾਲ ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾਈ ਰੱਖਣਾ, ਆਪਣੇ ਮੂੰਹ, ਨੱਕ ਅਤੇ ਅੱਖਾਂ ਨੂੰ ਛੂਹਣ ਤੋਂ ਬਚਣਾ, ਅਤੇ ਟੀਕਾਕਰਨ ਕਰਵਾਉਣਾ।
ਇਸ ਦੇ ਲੱਛਣਾਂ ਵਿੱਚ ਬੁਖਾਰ, ਖੰਘ, ਸਾਹ ਲੈਣ ਵਿੱਚ ਤਕਲੀਫ, ਥਕਾਵਟ, ਗੰਧ ਜਾਂ ਸਵਾਦ ਦਾ ਗੁਆਚ ਜਾਣਾ, ਗਲੇ ਵਿੱਚ ਖਰਾਸ਼, ਸਿਰਦਰਦ, ਅਤੇ ਸਰੀਰ ਵਿੱਚ ਦਰਦ ਸ਼ਾਮਲ ਹੋ ਸਕਦੇ ਹਨ। ਜੇਕਰ ਤੁਹਾਨੂੰ ਇਹਨਾਂ ਵਿੱਚੋਂ ਕੋਈ ਵੀ ਲੱਛਣ ਮਹਿਸੂਸ ਹੋਵੇ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ ਅਤੇ ਆਪਣੇ ਆਪ ਨੂੰ ਅਲੱਗ ਕਰ ਲਓ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।