(Source: ECI/ABP News)
Punjab News: ਲੁਧਿਆਣਾ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪ੍ਰਿੰਸੀਪਲ ਨੂੰ ਆਈ ਈਮੇਲ
ਲੁਧਿਆਣੇ ਦੇ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੂੰ ਸਕੂਲ ਨੂੰ ਬੰਬ ਨਾਲ ਉਡਾਉਣ ਧਮਕੀ ਮਿਲੀ। ਜਦੋਂ ਇਹ ਸੂਚਨਾ ਪੁਲਿਸ ਕੋਲ ਪਹੁੰਚੀ ਤਾਂ ਉਨ੍ਹਾਂ ਵੀ ਭਾਜੜਾਂ ਪੈ ਗਈਆਂ।
![Punjab News: ਲੁਧਿਆਣਾ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪ੍ਰਿੰਸੀਪਲ ਨੂੰ ਆਈ ਈਮੇਲ Punjab News: A private school in Ludhiana received a bomb threat, email received by principal Punjab News: ਲੁਧਿਆਣਾ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪ੍ਰਿੰਸੀਪਲ ਨੂੰ ਆਈ ਈਮੇਲ](https://feeds.abplive.com/onecms/images/uploaded-images/2024/10/05/f98271a39882115ca247cfd88c7168251728117724050700_original.jpg?impolicy=abp_cdn&imwidth=1200&height=675)
Ludhiana News: ਲੁਧਿਆਣਾ ਦੇ ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੂੰ ਸਕੂਲ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਭਰੀ ਈਮੇਲ ਮਿਲੀ। ਪ੍ਰਸ਼ਾਸਨ ਅਤੇ ਸਕੂਲ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ। ਪਰ ਦੇਰ ਰਾਤ ਇਹ ਖਬਰ ਵਾਇਰਲ ਹੋਈ ਹੈ। ਇਸ ਦੇ ਨਾਲ ਈਮੇਲ ਦਾ ਇੱਕ ਸ੍ਰੀਨਸ਼ਾਰਟ ਵੀ ਵਾਇਰਲ ਹੋ ਰਿਹਾ ਹੈ।
ਪੁਲਿਸ ਨੇ ਸਕੂਲ ਦੀ ਕੀਤੀ ਚੰਗੀ ਤਰ੍ਹਾਂ ਜਾਂਚ
ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਕੂਲ ਦੇ ਚੱਪੇ-ਚੱਪੇ ਦੀ ਜਾਂਚ ਕਰਨੀ ਸ਼ੁਰੂ ਕੀਤੀ l ਬਦਮਾਸ਼ਾਂ ਨੇ ਸਕੂਲ ਪ੍ਰਿੰਸੀਪਲ ਨੂੰ ਈਮੇਲ ਭੇਜ ਕੇ ਇਹ ਆਖਿਆ ਕਿ 5 ਅਕਤੂਬਰ ਨੂੰ ਉਨ੍ਹਾਂ ਦੇ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ l
ਇਸ ਥਾਂ ਤੋਂ ਆਈ ਧਮਕੀ
ਸੂਤਰਾਂ ਦਾ ਕਹਿਣਾ ਹੈ ਕਿ ਜਿਸ ਮੋਬਾਈਲ ਤੋਂ ਈਮੇਲ ਭੇਜੀ ਗਈ ਹੈ ਉਹ ਨੰਬਰ ਬਿਹਾਰ ਦਾ ਹੈ l ਇਸ ਸਾਰੇ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ l
ਕੇਸ ਦੀ ਤਫਤੀਸ਼ ਕਰ ਰਹੇ ਏਸੀਪੀ ਹਰਜਿੰਦਰ ਸਿੰਘ ਨੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਇੱਕ 15 ਸਾਲ ਦੇ ਲੜਕੇ ਨੂੰ ਹਿਰਾਸਤ ਵਿੱਚ ਲਿਆ ਗਿਆ l ਬਿਹਾਰ ਦੇ ਜਿਸ ਨੰਬਰ ਤੋਂ ਈਮੇਲ ਆਈ ਸੀ ਲੜਕੇ ਦੇ ਮੋਬਾਇਲ ਵਿੱਚ ਉਹ ਨੰਬਰ ਚੱਲ ਰਿਹਾ ਸੀ l ਪੁਲਿਸ ਸਾਰੇ ਮਾਮਲੇ ਵਿੱਚ ਹਰੇਕ ਪਹਿਲੂ ਤੋਂ ਚੰਗੀ ਤਰ੍ਹਾਂ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)