Punjab News: ਆਪ ਉਮੀਦਵਾਰ ਸੰਜੀਵ ਅਰੋੜਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਨਹੀਂ ਜਾਣਦੇ?
ਲੁਧਿਆਣਾ ਜ਼ਿਮਨੀ ਚੋਣ ਦਾ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਸਿੱਧੀ ਟੱਕਰ ਨਜ਼ਰ ਆ ਰਹੀ ਹੈ। ਇਸ ਦੌਰਾਨ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਵੀਡੀਓ ਵਾਇਰਲ ਹੋ ਰਹੀ ਹੈ।

Punjab News: ਲੁਧਿਆਣਾ ਜ਼ਿਮਨੀ ਚੋਣ ਦਾ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਸਿੱਧੀ ਟੱਕਰ ਨਜ਼ਰ ਆ ਰਹੀ ਹੈ। ਇਸ ਦੌਰਾਨ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਉਹ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਪੂਰਾ ਨਾ ਭੁੱਲਦੇ ਨਜ਼ਰ ਆ ਰਹੇ ਹਨ। ਸਿਆਸੀ ਪਾਰਟੀਆਂ ਨੇ ਸਵਾਲ ਉਠਾਏ ਹਨ ਕਿ ਕ੍ਰਾਂਤੀਕਾਰੀ ਕਹਾਉਣ ਵਾਲੀ ਪਾਰਟੀ ਦੇ ਉਮੀਦਵਾਰ ਨੂੰ ਸ਼ਹੀਦ ਦਾ ਨਾਂ ਹੀ ਯਾਦ ਨਹੀਂ।
ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਵੀਡੀਓ ਸ਼ੇਅਰ ਕਰਕੇ ਲਿਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਪੈਰਾਸ਼ੂਟ ਉਮੀਦਵਾਰ ਨੂੰ ਨਾ ਸਾਡੇ ਸ਼ਹੀਦਾਂ ਦੇ ਨਾਵਾਂ ਬਾਰੇ ਪਤਾ, ਨਾ ਹੀ ਲੁਧਿਆਣਾ ਪੱਛਮੀ ਦੇ ਨਗਰਾਂ ਦੀ ਜਾਣਕਾਰੀ! ਜਿਨ੍ਹਾਂ ਨੇ ਰਾਜ ਸਭਾ ਵਿੱਚ ਪੰਜਾਬ ਦੀ ਆਵਾਜ਼ ਨਹੀਂ ਬੁਲੰਦ ਕੀਤੀ, ਉਹ ਵਿਧਾਇਕ ਬਣਕੇ ਲੋਕਾਂ ਦੀ ਕਿਹੜੀ ਹਮਾਇਤ ਕਰਨਗੇ?
ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਵੀਡੀਓ ਸ਼ੇਅਰ ਕਰਕੇ ਲਿਖਿਆ ਹੈ ਕਿ ਸ਼ਹੀਦਾਂ ਦੇ ਵਾਰਸ ਕਹਾਉਣ ਵਾਲੀ ਝੂਠੀ ਇਨਕਲਾਬੀ ਪਾਰਟੀ ਦੇ ਨੁਮਾਇੰਦੇ ਤੇ ਰਾਜ ਸਭਾ ਵਿੱਚ ਬਤੌਰ ਸਾਂਸਦ ਪੰਜਾਬ ਦੀ ਪ੍ਰਤੀਨਿਧਤਾ ਕਰਨ ਵਾਲੇ ਸੰਜੀਵ ਅਰੋੜਾ ਜੀ ਭਾਰਤ ਦੀ ਆਜ਼ਾਦੀ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦਾ ਨਾਮ ਵੀ ਯਾਦ ਨਹੀਂ। ਸ਼ਹੀਦਾਂ ਦਾ ਇਸ ਤੋਂ ਵੱਧ ਅਪਮਾਨ ਕੀ ਹੋਵੇਗਾ। ਸਾਡੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਦੇ ਨਾਮ ਵੀ ਅੱਜ ਸਾਡੇ ਸਿਆਸਤਦਾਨਾਂ ਨੂੰ ਯਾਦ ਨਹੀਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















