Ludhiana News: ਲੁਧਿਆਣਾ ਵਿੱਚ ਦੇਰ ਰਾਤ ਇੱਕ ਕਾਰ ਨੂੰ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਰੋਡ 'ਤੇ ਵਰਧਮਾਨ ਚੌਕ 'ਤੇ ਰੈੱਡ ਲਾਈਟ 'ਤੇ ਖੜ੍ਹੀ ਰੇਡਸ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਰਾਹਗੀਰਾਂ 'ਚ ਦਹਿਸ਼ਤ ਫੈਲ ਗਈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਅੱਗ ਇੰਨੀ ਤੇਜ਼ੀ ਨਾਲ ਫੈਲ ਚੁੱਕੀ ਸੀ ਕਿ ਇਸ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ।
ਕਾਰ ਨੂੰ ਅਚਾਨਕ ਲੱਗੀ ਅੱਗ
ਇਸ ਤੋਂ ਬਾਅਦ ਕਾਰ ਮਾਲਕ ਨੇ ਲੋਕਾਂ ਦੀ ਮਦਦ ਨਾਲ ਪਾਣੀ ਅਤੇ ਰੇਤ ਨਾਲ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਘਟਨਾ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਲਾਲ ਬੱਤੀ 'ਤੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ ਹਫੜਾ-ਦਫੜੀ ਮਚ ਗਈ। ਫਿਲਹਾਲ ਘਟਨਾ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਸ ਦੌਰਾਨ ਕਾਰ ਚਾਲਕ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਸਤੇ 'ਚ ਲਾਲ ਬੱਤੀ ਦੇਖ ਕੇ ਰੁਕ ਗਿਆ, ਪਰ ਅਚਾਨਕ ਕਾਰ 'ਚੋਂ ਧੂੰਆਂ ਨਿਕਲਣ ਲੱਗਾ, ਜਿਸ ਤੋਂ ਬਾਅਦ ਜਦੋਂ ਉਹ ਹੇਠਾਂ ਉਤਰਿਆ ਤਾਂ ਦੇਖਿਆ ਕਿ ਕਾਰ ਨੂੰ ਅੱਗ ਲੱਗ ਗਈ ਹਿੱਟ ਕਾਰ ਮਾਲਕ ਦਾ ਕਹਿਣਾ ਹੈ ਕਿ ਹਾਦਸੇ ਵਿੱਚ ਉਸਦੀ ਕਾਰ ਦਾ ਕਾਫੀ ਨੁਕਸਾਨ ਹੋਇਆ ਹੈ।