Punjab News: ਵਿਜੀਲੈਂਸ ਬਿਊਰੋ ਨੇ ਥਾਣਾ ਡੇਹਲੋਂ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਦਲਜੀਤ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏਐਸਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।



ਪੁਲਿਸ ਮੁਲਾਜ਼ਮ ਨੇ 25 ਹਜ਼ਾਰ ਰਿਸ਼ਵਤ ਦੀ ਮੰਗ ਕੀਤੀ ਸੀ


ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਥਾਣਾ ਡੇਹਲੋਂ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਤਫ਼ਤੀਸ਼ ਵਿੱਚ ਸ਼ਾਮਿਲ ਹੋਣ ਲਈ ਪਹਿਲਾਂ ਹੀ 5 ਹਜ਼ਾਰ ਰੁਪਏ ਲੈ ਲਏ ਸਨ। ਪੁਲਿਸ ਮੁਲਾਜ਼ਮ ਨੇ 25 ਹਜ਼ਾਰ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਜੇਕਰ ਉਕਤ ਰਕਮ ਅਦਾ ਨਾ ਕੀਤੀ ਗਈ ਤਾਂ ਉਸ ਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏਐਸਆਈ ਨਾਲ ਗੱਲਬਾਤ ਰਿਕਾਰਡ ਕੀਤੀ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ।


ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ


ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਪੁਲਿਸ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਅਤੇ 25 ਹਜ਼ਾਰ ਰੁਪਏ ਦੀ ਹੋਰ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਖਿਲਾਫ ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।  ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ