Punjab News: ਸ਼ਰਾਬੀਆਂ ਲਈ ਬੁਰੀ ਖ਼ਬਰ, ਬੰਦ ਰਹਿਣਗੇ ਠੇਕੇ, ਇਸ ਵਜ੍ਹਾ ਕਰਕੇ ਜਾਰੀ ਹੋਏ ਹੁਕਮ
ਪੰਜਾਬ 'ਚ ਸ਼ਰਾਬ ਪੀਣ ਵਾਲਿਆਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਜ਼ਿਲ੍ਹਾ ਲੁਧਿਆਣਾ ਵਿੱਚ 4 ਦਿਨਾਂ ਲਈ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਆਓ ਜਾਣਦੇ ਹਾਂ ਇਸ ਦੇ ਪਿੱਛੇ ਦੀ ਵਜ੍ਹਾ ਬਾਰੇ...

Ludhiana West bypoll: ਪੰਜਾਬ 'ਚ ਸ਼ਰਾਬ ਪੀਣ ਵਾਲਿਆਂ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਜ਼ਿਲ੍ਹਾ ਲੁਧਿਆਣਾ ਵਿੱਚ 4 ਦਿਨਾਂ ਲਈ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ, ਕਿਉਂਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੇ ਉਪਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਬਕਾਰੀ ਵਿਭਾਗ ਨੇ 17 ਜੂਨ ਸ਼ਾਮ 7 ਵਜੇ ਤੋਂ 19 ਜੂਨ ਸ਼ਾਮ 6 ਵਜੇ ਤੱਕ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਹੋਣ ਤੱਕ 'ਡ੍ਰਾਈ ਡੇ' (dry day) ਐਲਾਨਿਆ ਹੈ।
ਤਿੰਨ ਕਿਲੋਮੀਟਰ ਦੇ ਇਲਾਕਿਆਂ 'ਚ ਵੀ ਰਹੇਗਾ ਡ੍ਰਾਈ ਡੇ
ਭਾਗ ਦੇ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਹ ਹੁਕਮ ਵਿਧਾਨ ਸਭਾ ਹਲਕੇ ਦੇ ਆਸਪਾਸ 3 ਕਿਲੋਮੀਟਰ ਦੇ ਦਾਇਰੇ ਵਿੱਚ ਲਾਗੂ ਹੋਣਗੇ। ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਨ੍ਹਾਂ ਹੁਕਮਾਂ ਦੀ ਸਖਤੀ ਦੇ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ-ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਨਾਲ ਲੱਗਦੇ 3 ਕਿਲੋਮੀਟਰ ਦੇ ਇਲਾਕੇ ਵਿੱਚ 'ਡ੍ਰਾਈ ਡੇ' ਐਲਾਨਿਆ ਗਿਆ ਹੈ। ਇਸ ਨਿਰਧਾਰਤ ਮਿਆਦ ਦੌਰਾਨ ਨਿਰਧਾਰਤ ਇਲਾਕਿਆਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ 'ਤੇ ਪਾਬੰਦੀ ਰਹੇਗੀ।
ਇਸੇ ਲਈ ਸਾਰੇ ਸੰਬੰਧਤ ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਤੁਹਾਨੂੰ ਦੱਸ ਦਈਏ ਕਿ ਲੁਧਿਆਣਾ ਪੱਛਮੀ ਉਪਚੋਣ ਲਈ ਮਤਦਾਨ 19 ਜੂਨ ਨੂੰ ਹੋਵੇਗਾ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















