Ludhiana News: ਲੁਧਿਆਣਾ 'ਚ ਵੱਡੀ ਕਾਰਵਾਈ, ਸ਼ਰਾਬ ਦੀਆਂ ਦੁਕਾਨਾਂ ਨੂੰ ਕੀਤਾ ਗਿਆ ਸੀਲ; ਜਾਣੋੋ ਮਾਮਲਾ...
Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸਦੇ ਚੱਲਦੇ ਪਿਆਕੜਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਡਿਪਟੀ ਮੇਅਰ ਪ੍ਰਿੰਸ ਜੌਹਰ ਵੱਲੋਂ ਉਠਾਏ ਗਏ ਮੁੱਦੇ 'ਤੇ ਕਾਰਵਾਈ ਕਰਦਿਆਂ, ਨਗਰ ਨਿਗਮ...

Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸਦੇ ਚੱਲਦੇ ਪਿਆਕੜਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਡਿਪਟੀ ਮੇਅਰ ਪ੍ਰਿੰਸ ਜੌਹਰ ਵੱਲੋਂ ਉਠਾਏ ਗਏ ਮੁੱਦੇ 'ਤੇ ਕਾਰਵਾਈ ਕਰਦਿਆਂ, ਨਗਰ ਨਿਗਮ ਨੇ ਐਤਵਾਰ ਨੂੰ ਗਿੱਲ ਰੋਡ ਨਹਿਰ ਪੁਲ (ਵਾਰਡ ਨੰਬਰ 40 ਵਿੱਚ) ਨੇੜੇ ਸਥਿਤ ਇੱਕ ਗੈਰ-ਕਾਨੂੰਨੀ ਸ਼ਰਾਬ ਦੀ ਦੁਕਾਨ ਨੂੰ ਸੀਲ ਕਰ ਦਿੱਤਾ। ਡਿਪਟੀ ਮੇਅਰ ਜੌਹਰ ਵੱਲੋਂ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਕੋਲ ਲਿਖਤੀ ਤੌਰ 'ਤੇ ਮਾਮਲਾ ਉਠਾਉਣ ਅਤੇ ਗੈਰ-ਕਾਨੂੰਨੀ ਸ਼ਰਾਬ ਦੀ ਦੁਕਾਨ ਵਿਰੁੱਧ ਕਾਰਵਾਈ ਦੀ ਮੰਗ ਕਰਨ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।
ਪ੍ਰਿੰਸ ਜੌਹਰ ਨੇ ਦੱਸਿਆ ਕਿ ਇਹ ਸ਼ਰਾਬ ਦੀ ਦੁਕਾਨ ਗੈਰ-ਕਾਨੂੰਨੀ ਤੌਰ 'ਤੇ ਸਥਾਪਿਤ ਕੀਤੀ ਗਈ ਸੀ, ਉਹ ਵੀ ਇੱਕ ਮੰਦਰ ਅਤੇ ਇੱਕ ਪਾਰਕ ਦੇ ਨੇੜੇ। ਨਾਲ ਹੀ, ਇਹ ਠੇਕਾ ਲੋਕਾਂ ਦੀ ਜਾਨ ਲਈ ਖ਼ਤਰਾ ਬਣ ਰਿਹਾ ਸੀ, ਕਿਉਂਕਿ ਇਹ ਹਾਈ ਟੈਂਸ਼ਨ ਤਾਰਾਂ ਹੇਠ ਬਣਾਇਆ ਗਿਆ ਸੀ।
ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਇਲਾਕੇ ਦੇ ਵਸਨੀਕਾਂ ਨੇ ਇਸ 'ਤੇ ਚਿੰਤਾ ਪ੍ਰਗਟ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਨਗਰ ਨਿਗਮ ਕਮਿਸ਼ਨਰ ਸਾਹਮਣੇ ਮਾਮਲਾ ਉਠਾਇਆ। ਇਲਾਕੇ ਦੇ ਲੋਕਾਂ ਨੇ ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਇਸ ਮੁੱਦੇ 'ਤੇ ਕੀਤੀ ਗਈ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















