Punjab News: ਲੁਧਿਆਣਾ ਵੈਸਟ ਜ਼ਿਮਣੀ ਚੋਣ ਲਈ ਕਾਂਗਰਸ ਦਾ ਵੱਡਾ ਐਕਸ਼ਨ, ਬਣਾਈ ਦੋ ਮੈਂਬਰੀ ਕਮੇਟੀ, ਇਨ੍ਹਾਂ ਨੇਤਾਵਾਂ ਨੂੰ ਸੌਂਪੀ ਜ਼ਿੰਮੇਵਾਰੀ
ਪੰਜਾਬ 'ਚ ਲੁਧਿਆਣਾ ਵੈਸਟ ਦੀ ਜ਼ਿਮਣੀ ਚੋਣ ਦੀਆਂ ਤਿਆਰੀਆਂ ਜ਼ੋਰਾਂ ਉੱਤੇ ਹਨ। ਹਰ ਪਾਰਟੀ ਜਿੱਤ ਦੇ ਲਈ ਕਮਰ ਕੱਸ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

Ludhiana West Bypoll: ਲੁਧਿਆਣਾ ਵਿੱਚ ਹੋਣ ਵਾਲੀਆਂ ਉਪਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ 2 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿੱਚ ਦੋ ਸੀਨੀਅਰ ਨੇਤਾਵਾਂ ਨੂੰ ਚੋਣਾਂ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਬਣਾਈ ਗਈ ਦੋ ਮੈਂਬਰੀ ਕਮੇਟੀ
ਜਾਣਕਾਰੀ ਮੁਤਾਬਕ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ (CLP) ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ ਮਸ਼ਵਰਾ ਕਰਕੇ ਲੁਧਿਆਣਾ ਵੈਸਟ ਜ਼ਿਮਣੀ ਚੋਣ ਲਈ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਨ੍ਹਾਂ ਨੇਤਾਵਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਇਸ ਕਮੇਟੀ ਵਿੱਚ ਰਾਣਾ ਗੁਰਜੀਤ ਸਿੰਘ ਅਤੇ ਸ਼ਿਆਮ ਸੁੰਦਰ ਅਰੋੜਾ ਨੂੰ ਲੁਧਿਆਣਾ ਜ਼ਿਮਣੀ ਚੋਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਪ ਚੋਣ ਕਾਂਗਰਸ ਇਨ੍ਹਾਂ ਦੋਵੇਂ ਹੀ ਨੇਤਾਵਾਂ ਦੀ ਨਿਗਰਾਨੀ ਹੇਠ ਲੜੇਗੀ।
ਚੋਣ ਲਈ ਪਾਰਟੀਆਂ ਵੱਲੋਂ ਇਨ੍ਹਾਂ ਆਗੂਆਂ ਦੇ ਚਿਹਰੇ ਕੀਤੇ ਗਏ ਅੱਗੇ
ਕਾਂਗਰਸ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਅਤੇ ਅਕਾਲੀ ਦਲ ਹਾਲੇ ਵੀ ਉਮੀਦਵਾਰਾਂ ਦੀ ਘੋਸ਼ਣਾ ਕਰਨ ਵਿੱਚ ਕਾਫੀ ਪਿੱਛੇ ਹਨ। ਇਸ ਤੋਂ ਪਹਿਲਾਂ, ਭਾਜਪਾ ਨੇ ਸਾਬਕਾ ਸੰਸਦ ਮੈਂਬਰ ਅਵਿਨਾਸ ਖੰਨਾ ਨੂੰ ਉਪ ਚੋਣ ਦਾ ਇੰਚਾਰਜ ਅਤੇ ਵਿਜੈ ਸਾਂਪਲਾ ਨੂੰ ਕੋ-ਇੰਚਾਰਜ ਨਿਯੁਕਤ ਕੀਤਾ ਹੈ। ਭਾਜਪਾ ਇਹ ਚੋਣ ਇਨ੍ਹਾਂ ਦੋਨੇ ਨੇਤਾਵਾਂ ਦੀ ਨਿਗਰਾਨੀ ਹੇਠ ਲੜੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਕਾਂਗਰਸ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















