ਮੋਟਰਸਾਈਕਲ ਸਵਾਰਾਂ ਵੱਲੋਂ ਘਰ ’ਚ ਖੇਡਦਾ ਬੱਚਾ ਅਗਵਾ, ਇਲਾਕੇ ਮੱਚ ਗਈ ਤਰਥੱਲੀ, ਮਾਪਿਆਂ ਦਾ ਰੋ-ਰੋ ਬੁਰਾ ਹਾਲ
ਪਿੰਡ ਸੀਹਾਂ ਦੌਦ ਵਿਖੇ ਇੱਕ ਬੱਚੇ ਨੂੰ ਘਰ ਤੋਂ ਹੀ ਅਗਵਾ ਕਰਕੇ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਘਰ ਦੇ ਵਿਹੜੇ ਵਿੱਚ 8 ਸਾਲਾ ਮਾਸੂਮ ਬੱਚਾ ਖੇਡ ਰਿਹਾ ਸੀ, ਜਦੋਂ ਦੋ ਮੋਟਰਸਾਈਕਲ ਸਵਾਰ ਚੱਕ ਕੇ ਫਰਾਰ ਹੋ ਗਏ

Child Kidnapped: ਜ਼ਿਲ੍ਹਾ ਲੁਧਿਆਣਾ ਦੇ ਖੰਨੇ ਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿੰਡ ਸੀਹਾਂ ਦੌਦ ਵਿਖੇ ਇੱਕ ਬੱਚੇ ਨੂੰ ਘਰ ਤੋਂ ਹੀ ਅਗਵਾ ਕਰਕੇ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਘਰ ਦੇ ਵਿਹੜੇ ਵਿੱਚ 8 ਸਾਲਾ ਮਾਸੂਮ ਬੱਚਾ ਖੇਡ ਰਿਹਾ ਸੀ, ਜਦੋਂ ਦੋ ਮੋਟਰਸਾਈਕਲ ਸਵਾਰ ਚੱਕ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੀਹਾਂ ਦੌਦ ਦੇ ਆੜ੍ਹਤੀ ਗੁਰਜੰਟ ਸਿੰਘ ਦਾ ਪੋਤਰਾ ਅਤੇ ਰਾਜਵੀਰ ਸਿੰਘ ਦਾ ਲੜਕਾ ਸ਼ਾਮ ਨੂੰ ਘਰ ਦੇ ਵਿਹੜੇ ਵਿੱਚ ਹੀ ਖੇਡ ਰਿਹਾ ਸੀ ਤਾਂ ਦੋ ਨੌਜਵਾਨ ਘਰ ਵਿੱਚ ਦਾਖਿਲ ਹੋ ਕੇ ਬੱਚੇ ਨੂੰ ਚੁੱਕ ਕੇ ਲੈ ਗਏ ਮੋਟਰ ਸਾਈਕਲ ਭਜਾ ਕੇ ਲੰਘ ਗਏ। ਬੱਚੇ ਦੇ ਦਾਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਰੌਲਾ ਪੈਣ ਮਗਰੋਂ ਪਿੰਡ ਵਾਸੀਆਂ ਨੇ ਅਗਵਾਕਾਰਾਂ ਦਾ ਪਿੱਛਾ ਕੀਤਾ ਤੇ ਪੁਲਿਸ ਨੂੰ ਸੂਚਿਤ ਕੀਤਾ।
ਸਰਪੰਚ ਇੰਦਰਜੀਤ ਸਿੰਘ ਸੀਹਾਂ ਦੌਦ ਨੇ ਦੱਸਿਆ ਕਿ ਘਰਦਿਆਂ ਦੇ ਰੋਲਾ ਪਾਉਣ ਤੇ ਪਿੰਡ ਦੇ ਮੁੰਡਿਆਂ ਨੇ ਵੀ ਪਿੱਛਾ ਕੀਤਾ ਜੋ ਕਿ ਰਾਣਵਾਂ ਹਾਈਵੇਅ ਪੁੱਲ ਤੱਕ ਪਿੱਛਾ ਕਰਦੇ ਰਹੇ ਜਿੱਥੇ ਉਕਤ ਅਗਵਾਕਾਰ ਮਿੱਟੀ ਉਡਾ ਕੇ ਚਕਮਾ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਹੋਏ। ਉਨ੍ਹਾਂ ਦੱਸਿਆ ਕਿ ਬਿਨ੍ਹਾਂ ਨੰਬਰ ਪਲੇਟ ਤੋਂ ਪਲਟੀਨਾ ਮੋਟਰਸਾਈਕਲ ਉੱਤੇ ਸਨ। ਜਿਸ ਵਿੱਚੋਂ ਇੱਕ ਨੌਜਵਾਨ ਨੇ ਮੂੰਹ ਉੱਤੇ ਮਾਸਕ ਲਗਾਇਆ ਹੋਇਆ ਸੀ। ਮੌਕੇ ਤੇ ਪੁਲਿਸ ਪਾਰਟੀ ਨੇ ਪਹੁੰਚ ਕੇ ਤਫ਼ਤੀਸ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਲੇ ਦੁਆਲੇ ਥਾਣਿਆਂ ਵਿੱਚ ਅਲਰਟ ਕਰ ਦਿੱਤਾ ਗਿਆ ਹੈ ਅਤੇ ਸੀ.ਸੀ.ਟੀ.ਵੀ. ਫੁਟੇਜਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਬੱਚੇ ਨੂੰ ਸੁਰੱਖਿਅਤ ਭਾਲ ਕੇ ਘਰ ਵਾਲਿਆਂ ਦੇ ਹਵਾਲੇ ਕੀਤਾ ਜਾਵੇ ਅਤੇ ਇਸ ਅਗਵਾ ਦੀ ਸਾਜ਼ਿਸ ਦਾ ਪਰਦਾਫਾਸ਼ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















