Ludhiana News: ਹਲਕਾ ਸੈਂਟਰਲ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਮਰੀਕਾ ਤੋਂ ਡਿਪੋਰਟ ਹੋਣ ਤੋਂ ਬਾਅਦ ਵਾਪਸ ਆਏ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਹਨ। ਦਰਅਸਲ, ਉਨ੍ਹਾਂ ਨੇ ਵਿਧਾਨ ਸਭਾ ਸੈਸ਼ਨ ਦੌਰਾਨ, ਐਲਾਨ ਕੀਤਾ ਕਿ ਉਹ ਆਪਣੀ ਜੇਬ ਵਿੱਚੋਂ 12 ਨੌਜਵਾਨਾਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣਗੇ। ਪਰਾਸ਼ਰ ਨੇ ਇਹ ਵੀ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਉਤਸੁਕ ਹੈ ਅਤੇ ਇਨ੍ਹਾਂ ਨੌਜਵਾਨਾਂ ਬਾਰੇ ਵੀ ਸੋਚ ਰਹੀ ਹੈ, ਪਰ ਇਸ ਮੁਸ਼ਕਲ ਸਮੇਂ ਵਿੱਚ, ਸਮਾਜ ਦਾ ਵੀ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਲੋਕਾਂ ਦੀ ਮਦਦ ਕਰੇ ਜੋ ਰੁਜ਼ਗਾਰ ਲਈ ਵਿਦੇਸ਼ ਗਏ ਸਨ ਪਰ ਖਾਲੀ ਹੱਥ ਵਾਪਸ ਪਰਤਣ ਲਈ ਮਜਬੂਰ ਹੋਏ।

ਪਰਾਸ਼ਰ ਨੇ ਵਿਧਾਨ ਸਭਾ ਵਿੱਚ ਆਪਣੀ ਗੱਲ ਰੱਖਦੇ ਹੋਏ ਕਿਹਾ ਪਿਛਲੇ 15 ਸਾਲਾਂ ਤੋਂ ਲੁਧਿਆਣਾ ਵਿੱਚ ਸ਼੍ਰੀ ਬਾਲਾਜੀ ਦੀ ਰੱਥ ਯਾਤਰਾ ਦਾ ਆਯੋਜਨ ਕਰ ਰਹੇ ਹਨ, ਜਿਸ 'ਤੇ ਲਗਭਗ 6 ਲੱਖ ਰੁਪਏ ਦਾ ਬਜਟ ਖਰਚ ਹੁੰਦਾ ਹੈ। ਪਰ ਇਸ ਸਾਲ, ਉਹ ਇਸ ਯਾਤਰਾ ਨੂੰ ਬਹੁਤ ਹੀ ਸਾਦੇ ਢੰਗ ਨਾਲ ਆਪਣੇ ਹੱਥ ਵਿੱਚ ਝੰਡਾ ਲੈ ਕੇ ਕੱਢਣਗੇ ਅਤੇ ਇਸ 'ਤੇ ਖਰਚ ਹੋਏ 6 ਲੱਖ ਰੁਪਏ ਦੀ ਰਕਮ 12 ਲੋੜਵੰਦ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਵੰਡਣਗੇ। ਵਿਧਾਇਕ ਪੱਪੀ ਨੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਵਿਦੇਸ਼ਾਂ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਨੂੰ ਮਦਦ ਮਿਲ ਸਕੇ ਅਤੇ ਉਹ ਆਪਣੀ ਜ਼ਿੰਦਗੀ ਦੁਬਾਰਾ ਬਣਾ ਸਕਣ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।   

Read MOre: Punjab News: ਕਿਸਾਨਾਂ ਅਤੇ ਕੇਂਦਰ ਵਿਚਾਲੇ ਹੁਣ 19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ, ਜਾਣੋ ਗੱਲਬਾਤ ਦਾ ਕੀ ਨਿਕਲਿਆ ਨਤੀਜਾ ? 

Read MOre: Punjab Weather: ਪੰਜਾਬ 'ਚ ਲਗਾਤਾਰ ਇੰਨੇ ਦਿਨ ਵਰ੍ਹੇਗਾ ਮੀਂਹ, ਅੰਮ੍ਰਿਤਸਰ 'ਚ ਸਵੇਰੇ ਬੂੰਦਾਬਾਂਦੀ, ਇਨ੍ਹਾਂ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ; ਜਾਣੋ ਤਾਜ਼ਾ ਅਪਡੇਟ

Read MOre: Punjab News: ਪੰਜਾਬ ਪੁਲਿਸ ਨੇ ਆਪਣੇ ਹੀ ਕਰਮਚਾਰੀ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕਿਵੇਂ ਹੋਇਆ ਪਰਦਾਫਾਸ਼