Punjab News: ਲੁਧਿਆਣਾ ਦੀ AAP ਵਿਧਾਇਕਾ ਦਾ ਐਕਸੀਡੈਂਟ: ਦਿੱਲੀ ਤੋਂ ਵਾਪਸੀ ਦੌਰਾਨ ਕਾਰ ਡਿਵਾਈਡਰ ਨਾਲ ਟਕਰਾਈ, ਹਸਪਤਾਲ 'ਚ ਭਰਤੀ
ਪੰਜਾਬ ਵਿੱਚ ਲੁਧਿਆਣਾ ਤੋਂ ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛਿੰਨਾ ਦਾ ਅੱਜ ਯਾਨੀਕਿ ਬੁੱਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ। ਖਨੌਰੀ ਬੋਰਡਰ ਦੇ ਨੇੜੇ ਉਹਨਾਂ ਦੀ ਕਾਰ ਡਿਵਾਈਡਰ ਨਾਲ ਟਕਰਾਈ।

Ludhiana AAP MLA’s Car Hits Divider: ਪੰਜਾਬ ਵਿੱਚ ਲੁਧਿਆਣਾ ਤੋਂ ਆਮ ਆਦਮੀ ਪਾਰਟੀ (AAP) ਦੀ ਵਿਧਾਇਕਾ ਰਾਜਿੰਦਰਪਾਲ ਕੌਰ ਛਿੰਨਾ ਦਾ ਅੱਜ ਯਾਨੀਕਿ ਬੁੱਧਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਏ। ਖਨੌਰੀ ਬੋਰਡਰ ਦੇ ਨੇੜੇ ਉਹਨਾਂ ਦੀ ਕਾਰ ਡਿਵਾਈਡਰ ਨਾਲ ਟਕਰਾਈ। ਉਨ੍ਹਾਂ ਦੇ ਚਿਹਰੇ 'ਤੇ ਕਾਫੀ ਸੱਟਾਂ ਆਈਆਂ ਹਨ। ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਕੈਥਲ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਰਾਜਿੰਦਰਪਾਲ ਕੌਰ ਛਿੰਨਾ ਅਮਰੀਕਾ ਵਿੱਚ ਇੱਕ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਰਾਤ ਨੂੰ ਹੀ ਉਹ ਦਿੱਲੀ ਏਅਰਪੋਰਟ 'ਤੇ ਲੈਂਡ ਹੋਏ। ਉਨ੍ਹਾਂ ਨੂੰ ਲੈਣ ਲਈ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਗਏ ਸਨ। ਜਦੋਂ ਉਹ ਸਵੇਰੇ ਵਾਪਸ ਆ ਰਹੇ ਸਨ, ਤਦ ਰਸਤੇ ਵਿੱਚ ਉਹਨਾਂ ਦੀ ਕਾਰ ਦੇ ਸਾਹਮਣੇ ਕੋਈ ਵਸਤੂ ਆ ਗਈ, ਜਿਸ ਕਾਰਨ ਕਾਰ ਬੇਕਾਬੂ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ MLA ਛਿੰਨਾ ਨੂੰ ਕਾਫੀ ਸੱਟਾਂ ਆਈਆਂ ਹਨ, ਖਾਸ ਕਰਕੇ ਚਿਹਰੇ ਉੱਤੇ ਕਾਫੀ ਕੱਟ ਪੈ ਗਏ ਹਨ ਅਤੇ ਅੰਦਰੂਨੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੂੰ ਪਹਿਲਾਂ ਕੈਥਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਭੇਜਿਆ ਗਿਆ ਹੈ। ਉਨ੍ਹਾਂ ਦੀ ਸਿਹਤ ਗੰਭੀਰ ਦੱਸੀ ਜਾ ਰਹੀ ਹੈ। ਰਾਜਿੰਦਰਪਾਲ ਕੌਰ ਛੀਣਾ 2022 ਵਿੱਚ ਹੋਏ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰੀ ਵਿਧਾਇਕ ਬਣੀਆਂ ਸਨ।
ਵਿਧਾਇਕਾ ਰਾਜਿੰਦਰਪਾਲ ਕੌਰ ਛੀਣਾ ਹਾਲ ਹੀ ਵਿੱਚ ਕਿਸੇ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਅਮਰੀਕਾ ਗਏ ਹੋਏ ਸਨ। ਮੰਗਲਵਾਰ ਦੇਰ ਰਾਤ ਉਹ ਦਿੱਲੀ ਏਅਰਪੋਰਟ ਤੇ ਲੈਂਡ ਹੋਏ। ਉਨ੍ਹਾਂ ਨੂੰ ਲੈਣ ਲਈ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਵੀ ਗਏ ਸਨ। ਵਿਧਾਇਕਾ ਛੀਣਾ ਨੂੰ ਪਿਕਅਪ ਕਰਨ ਤੋਂ ਬਾਅਦ, ਸਾਰੇ ਜਣੇ ਇਨੋਵਾ ਗੱਡੀ ਵਿੱਚ ਪੰਜਾਬ ਵਾਪਸ ਆ ਰਹੇ ਸਨ।
ਜਿਵੇਂ ਹੀ ਉਹਨਾਂ ਦੀ ਗੱਡੀ ਖਨੌਰੀ ਬਾਰਡਰ ਤੇ ਪਹੁੰਚੀ, ਅਚਾਨਕ ਸਾਹਮਣੇ ਕੁਝ ਆ ਗਿਆ। ਡਰਾਈਵਰ ਨੇ ਗੱਡੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਪਰ ਗੱਡੀ ਨਿਯੰਤਰ ਖੋ ਬੈਠੀ ਅਤੇ ਜਾ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਡਿਵਾਈਡਰ ਦਾ ਸਾਹਮਣੇ ਵਾਲਾ ਹਿੱਸਾ ਸਿੱਧਾ ਲੱਗਿਆ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਨਾਲ ਹੀ ਗੱਡੀ ਦੀ ਅੱਗੇ ਵਾਲੀ ਸੀਟ 'ਤੇ ਬੈਠੇ ਉਹਨਾਂ ਦੇ ਗੰਨਮੈਨ ਵੀ ਜ਼ਖਮੀ ਹੋ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















