Punjab News : ਪੰਜਾਬ ਵਿੱਚ ਦਿਨੋਂ-ਦਿਨ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ਕੰਮ ਕਰਨ ਦੀ ਬਜਾਏ ਚੋਰੀਆਂ ਕਰਨ ਵਿੱਚ ਜ਼ਿਆਦਾ ਮਸਰੂਫ਼ ਵਿਖਾਈ ਦੇ ਰਹੀ ਹੈ। ਇਨ੍ਹਾਂ ਚੋਰਾਂ ਦੇ ਹੌਂਸਲੇ ਐਨੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਨੇ ਪੁਲਿਸ ਮੁਲਾਜ਼ਮ ਦੀ ਬਾਈਕ ਚੋਰੀ ਕਰ ਲਈ ਹੈ। ਇਸ ਤੋਂ ਸਾਫ਼ ਹੈ ਕਿ ਜੇਕਰ ਪੁਲਿਸ ਅਧਿਕਾਰੀਆਂ ਨਾਲ ਅਜਿਹੀ ਘਟਨਾ ਵਾਪਰਦੀ ਹੈ ਤਾਂ ਆਮ ਲੋਕਾਂ ਦਾ ਕੀ ਬਣੇਗਾ।


ਦਰਅਸਲ 'ਚ ਲੁਧਿਆਣਾ 'ਚ ਪੰਜਾਬ ਪੁਲਿਸ ਦੇ ਐਡੀਸ਼ਨਲ ਐਸ.ਐਚ.ਓ. ਦਾ ਸਤਿਲੁਜ ਕਲੱਬ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋ ਗਿਆ ਹੈ। ਪੁਲਿਸ ਅਧਿਕਾਰੀ ਦੀ ਕਲੱਬ ਦੀ ਚੋਣ ਵਿੱਚ ਡਿਊਟੀ ਲੱਗੀ ਸੀ। ਜਦੋਂ ਡਿਊਟੀ ਖਤਮ ਕਰਕੇ ਉਹ ਬਾਹਰ ਆਇਆ ਤਾਂ ਮੋਟਰਸਾਈਕਲ ਨਾ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋ ਜ਼ਮੀਨ ਨਿਕਲ ਗਈ। ਐਡੀਸ਼ਨਲ ਐਸ.ਐਚ.ਓ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ ਹੈ।


 

ਉਨ੍ਹਾਂ ਨੇ ਬਾਈਕ ਦੀ ਕਾਫੀ ਭਾਲ ਕੀਤੀ ਪਰ ਕਿਤੇ ਵੀ ਕੁਝ ਨਹੀਂ ਮਿਲਿਆ। ਜਿਸ ਤੋਂ ਬਾਅਦ ਐਸ.ਐਚ.ਓ. ਨੇ ਚੌਕੀ ਕੈਲਾਸ਼ ਨਗਰ ਨੂੰ ਫੋਨ ਕਰਕੇ ਮੁਨਸ਼ੀ ਨੂੰ ਦੱਸਿਆ ਕਿ ਸਤਲੁਜ ਕਲੱਬ ਦੇ ਬਾਹਰੋਂ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਹੁਣ ਉਸ ਨੂੰ ਆਪਣੀ ਬਾਈਕ ਚੋਰੀ ਹੋਣ ਦੀ ਸ਼ਿਕਾਇਤ ਖੁਦ ਲਿਖਣੀ ਪਵੇਗੀ।  

 



ਕੈਲਾਸ਼ ਚੌਂਕੀ ਵਿਖੇ ਤਾਇਨਾਤ ਐਡੀਸ਼ਨਲ ਐਸ.ਐਚ.ਓ ਗੁਰਦੇਵ ਸਿੰਘ ਨੇ ਦੱਸਿਆ ਕਿ 8 ਵਜੇ ਉਹ ਚੋਣ ਡਿਊਟੀ ਕਰਨ ਗਿਆ ਸੀ। ਇਸ ਦੌਰਾਨ ਕੋਈ ਬਾਹਰੋਂ ਬਾਈਕ ਲੈ ਗਿਆ ਪਰ ਵਾਪਸ ਆ ਕੇ ਦੇਖਿਆ ਕਿ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਆਸਪਾਸ ਦੇ ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੌਕੀ ਵਿੱਚ ਮੁਨਸ਼ੀ ਨੂੰ ਦੱਸਿਆ ਹੈ। ਹੁਣ ਉਹ ਖੁਦ ਹੀ ਬਾਈਕ ਚੋਰੀ ਦੀ ਸ਼ਿਕਾਇਤ ਲਿਖਣਗੇ। ਉਸ ਨੇ ਦੱਸਿਆ ਕਿ ਉਸ ਦੇ ਮੋਟਰਸਾਈਕਲ ਦਾ ਨੰਬਰ 1226 ਹੈ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।