Ludhiana News: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਯਾਨੀ 6 ਦਸੰਬਰ ਦਿਨ ਸ਼ੁੱਕਰਵਾਰ ਨੂੰ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ ਅਤੇ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚਾਲੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੀ ਲੁਧਿਆਣਾ ਫੇਰੀ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਦਫ਼ਤਰ ਲੁਧਿਆਣਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ 6 ਦਸੰਬਰ ਨੂੰ ਹੋਣ ਵਾਲੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਹੁਣ ਲੁਧਿਆਣਾ ਦਾ ਸਿਵਲ ਸਰਜਨ ਦਫ਼ਤਰ ਆਮ ਵਾਂਗ ਖੁੱਲ੍ਹੇਗਾ ਅਤੇ ਸਮੁੱਚਾ ਸਟਾਫ਼ ਪਹਿਲਾਂ ਵਾਂਗ ਦਫ਼ਤਰ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਏਗਾ।
ਦੱਸ ਦੇਈਏ ਕਿ ਅੱਜ 6 ਦਸੰਬਰ ਨੂੰ ਉਨ੍ਹਾਂ ਦੀ ਛੁੱਟੀ ਰੱਦ ਕਰ ਦਿੱਤੀ ਗਈ ਹੈ। ਜਿਸਦੇ ਚੱਲਦੇ ਆਮ ਦਿਨਾਂ ਵਾਂਗ ਹੀ ਸਮੁੱਚਾ ਸਟਾਫ਼ ਉੱਥੇ ਪੁੱਜੇਗਾ।