Ludhiana News: ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਨਗਰ ਨਿਗਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਨੇ 8 ਹੋਟਲਾਂ ਨੂੰ ਨਿਸ਼ਾਨਾ ਬਣਾਇਆ ਹੈ। ਪਾਰਕਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋਟਲਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਅੱਠ ਹੋਟਲਾਂ ਨੂੰ ਸੀਲ ਕਰ ਦਿੱਤਾ। ਇਹ ਹੋਟਲ ਨਗਰ ਨਿਗਮ ਦੇ ਜ਼ੋਨ ਡੀ ਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਹਨ, ਜਿਨ੍ਹਾਂ ਵਿੱਚ ਬਾਰਦੇਵਾਲਾ ਰੋਡ, ਫ਼ਿਰੋਜ਼ਪੁਰ ਰੋਡ, ਸ਼ਾਮ ਨਗਰ ਰੋਡ, ਹਰਨਾਮ ਨਗਰ ਰੋਡ ਅਤੇ ਦੁੱਗਰੀ ਰੋਡ ਸ਼ਾਮਲ ਹਨ।
ਇਸ ਕਾਰਵਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੰਜ਼ਾਮ ਦਿੱਤਾ ਗਿਆ ਹੈ। ਨਗਰ ਨਿਗਮ ਜ਼ੋਨ ਡੀ ਦੀ ਬਿਲਡਿੰਗ ਬਰਾਂਚ ਦੇ ਅਧਿਕਾਰੀਆਂ ਅਨੁਸਾਰ ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਵਾਲ ਦੀਆਂ ਹਦਾਇਤਾਂ 'ਤੇ ਚਲਾਈ ਗਈ। ਅਧਿਕਾਰੀਆਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਉਲੰਘਣਾ ਕਰਨ ਵਾਲੇ ਹੋਟਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।