Ludhiana News: ਕਿੱਧਰ ਨੂੰ ਜਾ ਰਿਹਾ ਪੰਜਾਬ? ਰੋਜ਼ ਹੋ ਰਹੇ ਸ਼ਰੇਆਮ ਕਤਲ, ਅੱਜ ਲੁਧਿਆਣਾ 'ਚ ਨੌਜਵਾਨ ਮਾਰਿਆ
Ludhiana News: ਪੰਜਾਬ ਵਿੱਚ ਨਿੱਤ ਸ਼ਰੇਆਮ ਕਤਲ ਹੋਣ ਲੱਗੇ ਹਨ। ਅੱਜ ਸਵੇਰੇ ਲੁਧਿਆਣਾ ਵਿੱਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸ਼ਹਿਰ ਦੇ ਤਾਜਪੁਰ ਰੋਡ 'ਤੇ ਸਥਿਤ ਸੰਜੇ ਗਾਂਧੀ ਕਾਲੋਨੀ...
Ludhiana News: ਪੰਜਾਬ ਵਿੱਚ ਨਿੱਤ ਸ਼ਰੇਆਮ ਕਤਲ ਹੋਣ ਲੱਗੇ ਹਨ। ਅੱਜ ਸਵੇਰੇ ਲੁਧਿਆਣਾ ਵਿੱਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸ਼ਹਿਰ ਦੇ ਤਾਜਪੁਰ ਰੋਡ 'ਤੇ ਸਥਿਤ ਸੰਜੇ ਗਾਂਧੀ ਕਾਲੋਨੀ 'ਚ ਮੰਗਲਵਾਰ ਸਵੇਰੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਸ਼ੱਕ ਹੈ ਕਿ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਇੱਕ ਰਾਹਗੀਰ ਨੇ ਨੌਜਵਾਨ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ। ਉਸ ਨੇ ਤੁਰੰਤ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮੌਕੇ ’ਤੇ ਪੁੱਜੀ। ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਹਾਸਲ ਜਾਣਕਾਰੀ ਮੁਤਾਬਕ ਸੰਜੇ ਗਾਂਧੀ ਕਲੋਨੀ ਇਲਾਕੇ ਦਾ ਰਹਿਣ ਵਾਲਾ ਦਿਨੇਸ਼ ਕੁਮਾਰ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਿਹਾ ਸੀ। ਉਹ ਆਪਣੇ ਘਰ ਦੇ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਸੀ। ਮੰਗਲਵਾਰ ਸਵੇਰੇ ਉਹ ਘਰ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਤਲ ਕਦੋਂ ਤੇ ਕਿਸ ਨੇ ਕੀਤਾ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਇੱਥੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ: Son beat mother in Ropar: ਬਜ਼ੁਰਗ ਮਾਂ ਨੂੰ ਕੁੱਟਣ ਵਾਲੇ ਪੁੱਤ ਦਾ ਕਾਲਾ ਸੱਚ ਆਇਆ ਸਾਹਮਣੇ, ਸੁਣ ਕੇ ਕੰਬ ਜਾਏਗੀ ਰੂਹ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: WhatsApp Group Calling: ਵਟਸਐਪ ਦਾ ਵੱਡਾ ਧਮਾਕਾ! ਹੁਣ ਲੱਗੇਗੀ ਦੋਸਤਾਂ ਦੀ ਮਹਿਫਲ, 7 ਦੀ ਬਜਾਏ 31 ਮਿਲ ਬੈਠਣਗੇ