(Source: ECI/ABP News/ABP Majha)
ਹਲਕਾ ਖੰਨਾ ਤੇ ਹਲਕਾ ਸਮਰਾਲਾ ਦੇ ਲੋਕਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਦਾ ਅਹਿਮ ਫੈਸਲਾ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਤੇ ਵੱਧ ਆਵਾਜਾਈ ਵਾਲੀ ਸੜਕ ਹੈ ਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ।
Ludhiana News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਜੀਟੀ ਰੋਡ ਟੂ ਚਾਵਾ-ਸਮਰਾਲਾ ਵਾਇਆ ਰੂਪਾ, ਬਗਲੀ, ਦਹੇੜੂ ਸੜਕ ਨੂੰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਲਕਾ ਖੰਨਾ ਤੇ ਸਮਰਾਲਾ ਦੀ ਬਹੁਤ ਹੀ ਮਹੱਤਵਪੂਰਨ ਤੇ ਵੱਧ ਆਵਾਜਾਈ ਵਾਲੀ ਸੜਕ ਹੈ ਤੇ ਹਲਕਾ ਖੰਨਾ ਨੂੰ ਹਲਕਾ ਸਮਰਾਲਾ ਨਾਲ ਜੋੜਦੀ ਹੈ।
ਹੋਰ ਪੜ੍ਹੋ : Punjab Vidhan Sabha Session: ਪੰਜਾਬ ਸਰਕਾਰ ਬੁਲਾਉਣ ਜਾ ਰਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਕਈ ਅਹਿਮ ਬਿੱਲਾਂ 'ਤੇ ਲੱਗੇਗੀ ਮੋਹਰ
ਉਨ੍ਹਾਂ ਦੱਸਿਆ ਇਸ ਸੜਕ ਨੂੰ 481.15 ਲੱਖ ਰੁਪਏ ਅਨੁਮਾਨਿਤ ਲਾਗਤ ਨਾਲ ਮਜ਼ਬੂਤ ਕਰਨ ਦਾ ਕੰਮ ਛੇਤੀ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ ਕੁੱਲ ਲੰਬਾਈ 4.40 ਕਿਲੋਮੀਟਰ ਤੇ ਚੌੜਾਈ 5.50 ਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹ ਸੜਕ ਜੀ.ਟੀ.ਰੋਡ (ਐਨ.ਐਚ-44) ਤੇ ਚਾਵਾ-ਸਮਰਾਲਾ ਸੜਕ (ਓ.ਡੀ.ਆਰ-56) ਨੂੰ ਆਪਸ ਵਿੱਚ ਜੋੜਦੀ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸੜਕ ਪੰਜਾਬ ਸਰਕਾਰ ਦੀ 5054 ਆਰ.ਬੀ-10 ਸਕੀਮ ਅਧੀਨ ਮਨਜ਼ੂਰ ਹੋ ਚੁੱਕੀ ਹੈ ਤੇ ਸੜਕ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ 5 ਸਾਲਾ ਦਾ ਰੱਖ ਰਖਾਅ ਵੀ ਇਸ ਪ੍ਰਾਜੈਕਟ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਟੈਂਡਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟੈਂਡਰ ਅਲਾਟ ਕਰਨ ਉਪਰੰਤ ਇਹ ਪ੍ਰਾਜੈਕਟ 6 ਮਹੀਨਿਆ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।
ਹੋਰ ਪੜ੍ਹੋ : Punjab News: ਪੰਜਾਬ ਭਰ 'ਚ ਪਲੇਸਮੈਂਟ ਮੁਹਿੰਮ ਨੂੰ ਮਿਲਿਆ ਹੁੰਗਾਰਾ, ਨੌਕਰੀਆਂ ਲੈਣ ਪਹੁੰਚੇ 11 ਹਜ਼ਾਰ ਤੋਂ ਵੱਧ ਨੌਜਵਾਨ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਦਰੁਸਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਪੇਂਡੂ ਸੜਕਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾ ਉਲੀਕੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।