Ludhiana News: ਰਵਨੀਤ ਬਿੱਟੂ ਨੂੰ ਸਿੱਧੇ ਹੋ ਕੇ ਟੱਕਰੇ ਰਾਜਾ ਵੜਿੰਗ...ਬੋਲੇ, ਕੁਝ ਤਾਂ ਅਕਲ ਨੂੰ ਹੱਥ ਮਾਰ!
lok sabha election 2024: ਕਾਂਗਰਸ ਤੋਂ ਭਾਜਪਾ 'ਚ ਆਏ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਰਾਜਾ ਵੜਿੰਗ ਨੇ ਖੂਬ ਖਰੀਆਂ-ਖਰੀਆਂ ਸੁਣਾਈਆਂ ਹਨ। ਰਾਜਾ ਵੜਿੰਗ ਭਾਜਪਾ ਦੇ ਇਸ਼ਤਿਹਾਰੀ ਬੋਰਡਾਂ 'ਤੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ
Ludhiana News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਘ ਨੇ ਅੱਜ ਲੁਧਿਆਣਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਬਿੱਟੂ ਉੱਪਰ ਜੰਮ ਕੇ ਭੜਾਸ ਕੱਢੀ ਹੈ। ਕਾਂਗਰਸ ਤੋਂ ਭਾਜਪਾ 'ਚ ਆਏ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਰਾਜਾ ਵੜਿੰਗ ਨੇ ਖੂਬ ਖਰੀਆਂ-ਖਰੀਆਂ ਸੁਣਾਈਆਂ ਹਨ। ਰਾਜਾ ਵੜਿੰਗ ਭਾਜਪਾ ਦੇ ਇਸ਼ਤਿਹਾਰੀ ਬੋਰਡਾਂ 'ਤੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਵੇਖ ਕੇ ਭੜਕ ਗਏ। ਇਸ ਨੂੰ ਲੈ ਕੇ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ।
ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਸ਼ੇਅਰ ਕੀਤੀ ਹੈ। ਵੜਿੰਗ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- ਬਿੱਟੂ ਜੀ ਤੁਸੀਂ ਆਪ ਤਾਂ ਬੀਜੇਪੀ ਦੇ ਖੇਮੇ ਵਿੱਚ ਖੜ੍ਹ ਕੇ ਆਪਣੀ ਸੱਤਾ ਦੀ ਭੁੱਖ ਵਾਲੀ ਸ਼ਖਸੀਅਤ ਨੂੰ ਜੱਗ ਜਾਹਰ ਕਰ ਦਿੱਤਾ ਹੈ ਪਰ ਸ. ਬੇਅੰਤ ਸਿੰਘ ਜੀ ਦੀ ਉਸ ਚਿੱਟੀ ਪੱਗ ਨੂੰ ਤਾਂ ਬਖਸ਼ ਦਿਓ, ਉਨ੍ਹਾਂ ਨੂੰ ਤਾਂ ਬਦਨਾਮ ਨਾ ਕਰੋ। ਉਨ੍ਹਾਂ ਦੀ ਫੋਟੋ ਨੂੰ ਤੁਸੀਂ ਆਹ ਵੋਟਾਂ ਲਈ ਵਰਤ ਕੇ ਉਨ੍ਹਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹੋ। ਅਕਲ ਨੂੰ ਹੱਥ ਮਾਰੋ। ਰਾਜਾ ਵੜਿੰਗ ਦੇ ਇਸ ਟਵੀਟ ਤੋਂ ਬਾਅਦ ਕਾਂਗਰਸੀ ਵਰਕਰ ਬਿੱਟੂ ਦੀ ਪੋਸਟ 'ਤੇ ਲਗਾਤਾਰ ਟਿੱਪਣੀਆਂ ਕਰ ਰਹੇ ਹਨ।
ਬਿੱਟੂ ਜੀ ਤੁਸੀਂ ਆਪ ਤਾਂ @BJP4India ਦੇ ਖੇਮੇ ਵਿੱਚ ਖੜ ਕੇ ਆਪਣੀ ਸੱਤਾ ਦੀ ਭੁੱਖ ਵਾਲੀ ਸ਼ਖਸੀਅਤ ਨੂੰ ਜੱਗ ਜਾਹਰ ਕਰ ਦਿੱਤਾ ਹੈ ਪਰ ਸ.ਬੇਅੰਤ ਸਿੰਘ ਜੀ ਦੀ ਉਸ ਚਿੱਟੀ ਪੱਗ ਨੂੰ ਤਾਂ ਬਖਸ਼ ਦਿਓ, ਉਹਨਾਂ ਨੂੰ ਤਾਂ ਬਦਨਾਮ ਨਾ ਕਰੋ। ਉਹਨਾਂ ਦੀ ਫੋਟੋ ਨੂੰ ਤੁਸੀਂ ਆਹ ਵੋਟਾਂ ਲਈ ਵਰਤ ਕੇ ਉਹਨਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹੋ। ਅਕਲ ਨੂੰ… pic.twitter.com/lM6TGrKyV3
— Amarinder Singh Raja Warring (@RajaBrar_INC) April 17, 2024
ਦੱਸ ਦਈਏ ਕਿ ਰਵਨੀਤ ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਪੋਤਾ ਹੈ। ਪੰਜਾਬ ਵਿੱਚ ਖਾੜਕੂਵਾਦ ਦੌਰਾਨ ਬੇਅੰਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਕਾਂਗਰਸ ਆਪਣੇ ਲੀਡਰ ਨੂੰ ਸ਼ਹੀਦ ਮੰਨਦੀ ਹੈ। ਇਸ ਲਈ ਬੇਅੰਤ ਸਿੰਘ ਦੀ ਤਸਵੀਰ ਬੀਜੇਪੀ ਦੇ ਪੋਸਟਰ ਉਪਰ ਵੇਖ ਕਾਂਗਰਸੀ ਭੜਕ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।