ਪੜਚੋਲ ਕਰੋ

Punjab News: ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

Punjab news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਨੂੰ ਲੈ ਕੇ ਚੰਗੀ ਖਬਰ ਦਿੱਤੀ ਹੈ।

ਲੁਧਿਆਣਾ: ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 

ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।

ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ।

ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ
ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget