ਪੜਚੋਲ ਕਰੋ

Ludhiana News: ਵਿਜੀਲੈਂਸ ਬਿਊਰੋ ਵੱਲੋਂ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਗ੍ਰਿਫਤਾਰ

Vigilance Bureau arrests 9 chemists: ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (PSPC) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ...

Punjab News: ਪੰਜਾਬ ਵਿਜੀਲੈਂਸ ਬਿਊਰੋ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਉਨ੍ਹਾਂ ਨੇ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (PSPC) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਗਲਤ ਦਾਖਲੇ ਕਰਨ, ਰਜਿਸਟ੍ਰੇਸ਼ਨ ਕਰਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਮੌਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ।

ਸਰਟੀਫਿਕੇਟਾਂ ਵਿੱਚ ਕੀਤੀ ਘਪਲੇਬਾਜ਼ੀ ਦਾ ਖੁਲਾਸਾ

ਇਸ ਮਾਮਲੇ ਵਿੱਚ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ, ਦੋਵੇਂ ਸਾਬਕਾ ਰਜਿਸਟਰਾਰ ਪੀ.ਐਸ.ਪੀ.ਸੀ. ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਵੀ ਇਸ ਕੇਸ ਵਿੱਚ ਜੋੜੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਵਿੱਚ ਸਾਲ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਤਾ ਲੱਗਾ ਹੈ ਜਿਸ ਤੋਂ ਪੀ.ਐਸ.ਪੀ.ਸੀ. ਵਿੱਚ ਦਾਖਲੇ, ਰਜਿਸਟਰੇਸ਼ਨਾਂ ਅਤੇ ਸਰਟੀਫਿਕੇਟਾਂ ਵਿੱਚ ਕੀਤੀ ਘਪਲੇਬਾਜ਼ੀ ਦਾ ਖੁਲਾਸਾ ਹੁੰਦਾ ਹੈ।

9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ 

ਉਨ੍ਹਾਂ ਅੱਗੇ ਦੱਸਿਆ ਕਿ ਮੰਗਲਵਾਰ ਨੂੰ ਇਸ ਮੁਕੱਦਮੇ ਵਿੱਚ 9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਫਾਰਮਾਸਿਸਟ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਰਾਹੀਂ ਪੈਸੇ ਦੇ ਕੇ ਵੱਖ-ਵੱਖ ਸੰਸਥਾਵਾਂ ਤੋਂ ਧੋਖੇ ਨਾਲ ਜਾਅਲੀ 10+2 ਪਾਸ ਸਰਟੀਫਿਕੇਟ ਅਤੇ ਡੀ-ਫਾਰਮੇਸੀ ਪਾਸ ਸਰਟੀਫਿਕੇਟ ਸਮੇਤ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਦੇ ਦੋਸ਼ੀ ਹਨ। ਇਸ ਸਮੇਂ ਇਹ ਸਾਰੇ ਮੁਲਜ਼ਮ ਵੱਖ ਵੱਖ ਥਾਂਵਾਂ ਤੇ ਮੈਡੀਕਲ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡ ਰਹੇ ਹਨ।

ਇਨ੍ਹਾਂ ਸ਼ਹਿਰਾਂ ਦੇ ਲੋਕ ਸ਼ਾਮਿਲ ਸਨ
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਉਮੇਸ਼ ਕੁਮਾਰ ਵਾਸੀ ਕਸਬਾ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਪਿੰਡ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੇ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਰਵਿੰਦਰ ਕੁਮਾਰ ਵਾਸੀ ਪਿੰਡ ਚੱਪੜ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਸ਼ਹਿਰ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ, ਲੁਧਿਆਣਾ ਸ਼ਾਮਲ ਹਨ।

ਅੱਜ ਸਥਾਨਕ ਅਦਾਲਤ 'ਚ ਕੀਤਾ ਜਾਵੇਗਾ ਪੇਸ਼
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਆਪਣੀਆਂ ਡੀ-ਫਾਰਮੇਸੀ ਦੀਆਂ ਡਿਗਰੀਆਂ ਜਿੰਨਾਂ ਪ੍ਰਾਈਵੇਟ ਕਾਲਜਾਂ ਤੋਂ ਹਾਸਲ ਕੀਤੀਆਂ ਹਨ ਉੱਨਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ, ਜਿਲਾ ਬਰਨਾਲਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ, ਓਂਕਾਰ ਕਾਲਜ ਆਫ਼ ਫਾਰਮੇਸੀ ਸਜੂਮਾ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ, ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ. ਕਾਲਜ ਆਫ਼ ਫਾਰਮੇਸੀ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ ਫਾਰਮੇਸੀ, ਜ਼ਿਲ੍ਹਾ ਮੋਗਾ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ 13 ਦਸੰਬਰ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਜਾਂਚ ਲਈ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget