Punjab News :  ਪੰਜਾਬ ਵਿੱਚ ਹੁਣ ਹਰ ਰੋਜ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਅਤੇ  ਨਸ਼ਿਆਂ ਖਿਲਾਫ ਮੁਹਿੰਮ ਚਲਾਉਣ ਦੇ ਦਾਅਵੇ ਪੂਰੇ ਪੰਜਾਬ 'ਚ ਪੂਰੀ ਤਰ੍ਹਾਂ ਠੁੱਸ ਹੋ ਕੇ ਰਹਿ ਗਏ ਹਨ। ਨਸ਼ਿਆਂ ਨੂੰ ਰੋਕਣ 'ਚ ਪੁਲਿਸ ਦੇ ਅਸਫਲ ਰਹਿਣ ਕਾਰਣ ਘਰ-ਘਰ ਸੱਥਰ ਵਿਛਣ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਲੁਧਿਆਣਾ ਦੇ ਪਿੰਡ ਖੇੜੀ ਤੋਂ ਸਾਹਮਣੇ ਆਇਆ ਹੈ।

 

ਜਿੱਥੇ ਨੌਜਵਾਨ ਗੁਰਮੀਤ ਸਿੰਘ (20) ਦੀ ਮੌਤ ਹੋ ਗਈ ਹੈ। ਪਰਿਵਾਰ ਨੂੰ ਖਦਸ਼ਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਓਧਰ ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਕਤ ਨੌਜਵਾਨ ਦੀ ਮੌਤ ਕਿਵੇਂ ਹੋਈ ਹੈ।

 


 


ਦੱਸਣ ਮੁਤਾਬਕ ਉਹ ਨਸ਼ੇ ਦਾ ਆਦੀ ਸੀ ਅਤੇ ਦੀਵਾਲੀ ਵਾਲੀ ਰਾਤ ਉਸ ਦੀ ਸਿਹਤ ਖ਼ਰਾਬ ਹੋ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਨਜ਼ਦੀਕੀ ਹਸਪਤਾਲ ਲੈ ਗਏ। ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਦੀਪ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਉਥੇ ਕੁਝ ਸਮੇਂ ਬਾਅਦ ਹੀ ਗੁਰਜੀਤ ਦੀ ਮੌਤ ਹੋ ਗਈ। ਪਰਿਵਾਰ ਨੂੰ ਖ਼ਦਸ਼ਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ।

 


ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਗੁਰਮੀਤ ਸਿੰਘ ਖੇਤੀ ਦਾ ਕੰਮ ਕਰਦਾ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਹੀ ਕੰਮ ਕਰਦਾ ਸੀ। ਪੁਲਿਸ ਦੇ ਦੱਸਣ ਮੁਤਾਬਕ ਉਸਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਗੁਰਜੀਤ ਦੀ ਮੌਤ ਨਸ਼ੇ ਕਾਰਨ ਹੋਈ ਹੈ ਜਾਂ ਹੋਰ ਕਾਰਨਾਂ ਕਰਕੇ ਹੋਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।