Fake Constable arrested from Moga : ਸਮਾਜ ਦੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਮੋਗਾ ਪੁਲਿਸ਼ ਵਲੋਂ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਕਾਬੰਦੀ ਦੌਰਾਨ ਕੋਟਕਪੂਰਾ ਬਾਈ ਪਾਸ ਤੇ ਚੈਕਿੰਗ ਦੌਰਾਨ ਇਕ ਨਕਲੀ ਪੰਜਾਬ ਪੁਲਿਸ਼ ਦੇ ਕਾਂਸਟੇਬਲ ਨੂੰ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ।
ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਚੌਂਕੀ ਫੋਕਲ ਪੁਆਇੰਟ ਦੇ ਇੰਚਾਰਜ ਮੋਹਕਮ ਸਿੰਘ ਨੇ ਦਸਿਆ ਕਿ ਮੋਗਾ ਦੇ ਫੋਕਲ ਪੁਆਇੰਟ ਪੁਲਿਸ ਨੇ ਨਾਕੇ ਦੌਰਾਨ ਚੱਲ ਪੜਤਾਲ ਦੌਰਾਨ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਇਸ ਦੌਰਾਨ ਇਕ ਵਰਨਾ ਕਾਰ ਪੀ.ਬੀ.05 ਏ.7485, ਜਿਸ 'ਤੇ ਪੰਜਾਬ ਪੁਲਸ ਦਾ ਸਟਿੱਕਰ ਲੱਗਾ ਹੋਇਆ ਸੀ।
ਉਸ ਕਾਰ ਦੇ ਚਾਲਕ ਨੇ ਡਰਾਈਵਰ ਨੇ ਆਪਣੇ ਆਪ ਨੂੰ ਪੰਜਾਬ ਪੁਲਿਸ ਦਾ ਕਾਂਸਟੇਬਲ ਦੱਸਿਆ ਤੇ ਆਪਣਾ ਬਣਾਇਆ ਹੋਇਆ ਨਕਲੀ ਆਈ.ਡੀ ਕਾਰਡ ਦਿਖਾਇਆ ਅਤੇ ਕਿਹਾ ਕਿ ਉਹ ਵੀ ਪੁਲਿਸ ਮੁਲਾਜਮ ਹੈ। ਇਸ ਮੁਲਜ਼ਮ ਨੇ ਦੱਸਿਆ ਕਿ ਉਹ ਮੋਹਾਲੀ 'ਚ ਬਤੋਰ ਕਾਂਸਟੇਬਲ ਤਾਇਨਾਤ ਹੈ।
ਜਿਸ ਕਰਕੇ ਪਹਿਲਾਂ ਤਾਂ ਨਾਕੇ ਦੇ ਦੌਰਾਨ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਇਹ ਲੱਗਾ ਕਿ ਇਹ ਨੌਜਵਾਨ ਸੱਚ ਬੋਲ ਰਿਹਾ ਹੈ। ਪਰ ਜਦੋਂ ਨਾਕੇ 'ਤੇ ਮੌਜੂਦ ਅਸਲੀ ਪੁਲਿਸ ਅਫ਼ਸਰਾਂ ਨੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਪਤਾ ਲੱਗਿਆ ਕਿ ਉਸ ਨੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਹਨ। ਇਸ ਤੋਂ ਬਾਅਦ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ