Ludhiana News: ਪੰਜਾਬ ਪੁਲਿਸ ਨੇ ਕਾਂਗਰਸੀ ਲੀਡਰ ਗੁਰਸਿਮਰਨ ਮੰਡ ਦੀ ਸੁਰੱਖਿਆ ਘਟਾ ਦਿੱਤੀ ਹੈ। ਇਹ ਕਦਮ ਮੰਡ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਤੋਂ ਬਾਅਦ ਉਠਾਇਆ ਗਿਆ ਹੈ। ਮੰਡ ਨੇ ਇਸ ਉਪਰ ਇਤਰਾਜ਼ ਜਤਾਇਆ ਹੈ। ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ।



ਹਾਸਲ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਏਡੀਜੀਪੀ ਸਕਿਉਰਟੀ ਦੇ ਹੁਕਮਾਂ ਅਨੁਸਾਰ ਮੰਡ ਨੂੰ ਦਿੱਤੇ ਗਏ ਅੱਠ ਸੁਰੱਖਿਆ ਮੁਲਾਜ਼ਮਾਂ ਵਿੱਚੋਂ ਛੇ ਸੁਰੱਖਿਆ ਮੁਲਾਜ਼ਮ ਵਾਪਸ ਲੈ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਗੁਰਸਿਮਰਨ ਸਿੰਘ ਮੰਡ ਨੂੰ ਪਿਛਲੇ ਸਾਲ ਵਿਦੇਸ਼ ਤੋਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਦਿੱਤੀ ਗਈ ਸੀ।

ਦੱਸ ਦਈਏ ਕਿ ਗ੍ਰਹਿ ਮੰਤਰਾਲੇ ਵੱਲੋਂ ਪਿਛਲੇ ਮਹੀਨੇ ਮੰਡ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇ ਕੇ 11 ਜਵਾਨ ਦਿੱਤੇ ਗਏ ਸਨ। ਇਸ ਸਬੰਧੀ ਗੁਰਸਿਮਰਨ ਮੰਡ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਸੀਆਰਪੀ ਦੀ ਸੁਰੱਖਿਆ ਮਿਲਣ ਦਾ ਬਹਾਨਾ ਬਣਾ ਕੇ ਗੰਨਮੈਨ ਵਾਪਸ ਲਏ ਹਨ। ਉਨ੍ਹਾਂ ਨੇ ਸੁਰੱਖਿਆ ਘਟਾਉਣ ਬਾਰੇ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ।

ਉਨ੍ਹਾਂ ਦੱਸਿਆ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਉਨ੍ਹਾਂ ਨੂੰ ਵਾਈ ਸੁਰੱਖਿਆ ਦੇ ਰਿਹਾ ਹੈ ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਉਸ ਦੀ ਸੁਰੱਖਿਆ ਵਾਪਸ ਲੈ ਰਹੀ ਹੈ। ਉਨ੍ਹਾਂ ਸ਼ੱਕ ਪ੍ਰਗਟ ਕੀਤਾ ਹੈ ਕਿ ਸੁਰੱਖਿਆ ਵਾਪਸ ਲੈਣ ਪਿੱਛੇ ਕੋਈ ਸਾਜ਼ਿਸ਼ ਹੋ ਸਕਦੀ ਹੈ।

ਦੱਸ ਦਈਏ ਕਿ ਪੁਲਿਸ ਵੱਲੋਂ ਉਸ ਦੇ ਘਰ ਜਾਣ ਵਾਲੀ ਗਲੀ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ। ਸੁਰੱਖਿਆ ਵਜੋਂ ਘਰ ਦੀ ਗਲੀ ਦੇ ਦੋਹਾਂ ਪਾਸਿਆਂ ’ਤੇ ਰੇਤੇ ਦੀਆਂ ਬੋਰੀਆਂ ਲਾ ਕੇ ਬੰਕਰ ਵੀ ਬਣਾਏ ਗਏ ਹਨ। ਇਸ ਤੋਂ ਇਲਾਵਾ ਸੁਰੱਖਿਆ ਮੁਲਾਜ਼ਮਾਂ ਵੱਲੋਂ ਮੰਡ ਨੂੰ ਕਈ ਮਹੀਨੇ ਘਰ ਵਿੱਚ ਹੀ ਨਜ਼ਰਬੰਦ ਰੱਖਿਆ ਹੋਇਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਸੜਕ 'ਤੇ ਰੀਲ ਬਣਾ ਰਹੀ ਸੀ ਲਾੜੀ , ਪੁਲਿਸ ਨੇ ਕੱਟਿਆ ਭਾਰੀ ਚਲਾਨ, ਕਿਹਾ- ਸੜਕ 'ਤੇ ਨਾ ਕਰੋ ਅਜਿਹੀਆਂ ਬੇਵਕੂਫੀਆਂ


ਇਹ ਵੀ ਪੜ੍ਹੋ : ਭਾਰਤ ਦੇ ਇਸ ਸ਼ਹਿਰ 'ਚ ਬਣਦੀ ਹੈ ਦੁਨੀਆ ਦੀ ਸਭ ਤੋਂ ਵੱਡੀ ਰੋਟੀ, 145 ਕਿਲੋ ਹੁੰਦਾ ਹੈ ਵਜ਼ਨ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ