ਅਪਰਾਧੀਆਂ ਨੂੰ ਕੌਣ ਪਾਵੇਗਾ ਲਗਾਮ ? ਪੰਜਾਬ ਰੋਡਵੇਜ਼ ਦੀ ਬੱਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਟਾਫ ਦੀ ਕੀਤੀ ਕੁੱਟਮਾਰ, ਦੋਸ਼ੀ ਫਰਾਰ
ਇਸ ਵਾਰਦਾਤ ਵਿੱਚ ਬੱਸ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਸਾਹਨੇਵਾਲ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਜੋ ਕਿ ਜੇਰੇ ਇਲਾਜ ਹੈ।

Ludhian News: ਪੰਜਾਬ ਵਿੱਚ ਅਪਰਾਧੀਆਂ ਦੇ ਹੌਂਸਲੇ ਬੇਹੱਦ ਵਧ ਚੁੱਕੇ ਹਨ ਉਨ੍ਹਾਂ ਨੂੰ ਪੁਲਿਸ ਦਾ ਕੋਈ ਖੌਫ ਹੀ ਨਹੀਂ ਲਗਦਾ, ਇਸ ਦੀ ਤਾਜਾ ਮਿਸਾਲ ਇੱਥੋਂ ਮਿਲਦੀ ਹੈ ਕਿ ਲੁਧਿਆਣਾ-ਦਿੱਲੀ ਰੂਟੀਨ ਮੁਤਾਬਕ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਉੱਤੇ ਸਾਹਨੇਵਾਲ ਕੋਲ ਕੁਝ ਬਦਮਾਸ਼ਾਂ ਨੇ ਕਾਰਾਂ ਅੱਗੇ ਲਗਾ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸਟਾਫ ਦੀ ਕੁੱਟਮਾਰ ਕੀਤੀ। ਇਥੇ ਹੀ ਬਸ ਨਹੀਂ ਬਦਮਾਸ਼ਾਂ ਨੇ ਬੱਸ 'ਤੇ ਅੰਨ੍ਹੇਵਾਹ ਇੱਟਾਂ ਰੋੜੇ ਵੀ ਚਲਾ ਦਿੱਤੇ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।
ਇਸ ਵਾਰਦਾਤ ਵਿੱਚ ਬੱਸ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਸਾਹਨੇਵਾਲ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਜੋ ਕਿ ਜੇਰੇ ਇਲਾਜ ਹੈ। ਇਸ ਵਾਰਦਾਤ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਖਾਸ ਕਰਕੇ ਬੱਸ ਡਰਾਈਵਰਾਂ ਵਿੱਚ ਪ੍ਰਸ਼ਾਸਨ ਖਿਲਾਫ਼ ਰੋਹ ਪਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਇਸ ਤੋਂ ਬਾਅਦ ਰੋਸ ਵਜੋਂ ਬੱਸ ਡਰਾਈਵਰਾਂ ਨੇ ਹਾਈਵੇਅ ’ਤੇ ਜਾਮ ਲਗਾ ਦਿੱਤਾ ਜਿਸ ਤੋਂ ਬਾਅਦ ਮੌਕੇ ਉੱਤੇ ਪੁੱਜੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨੇ ਤੁਰੰਤ ਸਖ਼ਤ ਕਾਰਵਾਈ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ। ਜਥੇਬੰਦੀ ਦੇ ਨੁਮਾਇੰਦਿਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ 7 ਫਰਵਰੀ ਨੂੰ ਜਥੇਬੰਦੀ ਵੱਲੋਂ ਫਿਰ ਸਾਹਨੇਵਾਲ ਥਾਣੇ ਦੇ ਸਾਹਮਣੇ ਹਾਈਵੇਅ ’ਤੇ ਧਰਨਾ ਲਗਾਇਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
