Punjab News: ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ STF ਦੀ ਵੱਡੀ ਕਾਰਵਾਈ, ਸਬ ਇੰਸਪੈਕਟਰ ਸਮੇਤ 3 ਲੋਕ ਹੈਰੋਇਨ ਸਮੇਤ ਗ੍ਰਿਫਤਾਰ
Punjab Crime: ਐਸਟੀਐਫ ਨੇ ਦੱਸਿਆ ਕਿ ਹਰਜਿੰਦਰ ਕੌਰ (35) ਅਤੇ ਰੋਹਿਤ ਕੁਮਾਰ (20) ਦੋਵੇਂ ਫਿਲੌਰ, ਜਲੰਧਰ ਦੇ ਪਿੰਡ ਸੇਲਕੀਆਣਾ ਦੇ ਵਸਨੀਕ ਹਨ। ਪੁਲਿਸ ਨੇ ਦੱਸਿਆ ਕਿ ਹਰਜਿੰਦਰ ਕੌਰ ਪਿਛਲੇ ਇੱਕ ਦਹਾਕੇ ਤੋਂ ਨਸ਼ੇ ਦਾ ਧੰਦਾ ਕਰ ਰਹੀ ਹੈ।
Punjab Crime News: ਪੰਜਾਬ ਪੁਲਿਸ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (STF) ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐਸਟੀਐਫ ਨੇ ਇਨ੍ਹਾਂ ਵਿਅਕਤੀਆਂ ਕੋਲੋਂ 846 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਕਰੋੜਾਂ ਰੁਪਏ ਹੈ।
ਐਸਟੀਐਫ ਨੇ ਦੱਸਿਆ ਕਿ ਗੁਰਦਾਸਪੁਰ ਦੇ ਗੋਪਾਲ ਨਗਰ ਦੇ ਰਹਿਣ ਵਾਲੇ ਸਬ-ਇੰਸਪੈਕਟਰ ਹਰਜਿੰਦਰ ਕੁਮਾਰ (50) ਨੂੰ ਮੰਗਲਵਾਰ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ। ਜਦੋਂ ਉਹ ਕਥਿਤ ਤੌਰ 'ਤੇ ਆਪਣੇ ਗਾਹਕਾਂ ਨੂੰ ਨਸ਼ਾ ਸਪਲਾਈ ਕਰਨ ਜਾ ਰਿਹਾ ਸੀ। ਐਸਟੀਐਫ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਡਿਵੀਜ਼ਨ ਨੰਬਰ 5 ਥਾਣੇ ਵਿੱਚ ਵਧੀਕ ਐਸਐਚਓ ਵਜੋਂ ਤਾਇਨਾਤ ਸੀ ਅਤੇ ਜਦੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਹ ਵਰਦੀ ਵਿੱਚ ਸੀ।
ਸਬ ਇੰਸਪੈਕਟਰ ਕੋਲੋਂ 16 ਗ੍ਰਾਮ ਹੈਰੋਇਨ ਬਰਾਮਦ
ਇਸ ਦੇ ਨਾਲ ਹੀ ਐਸਟੀਐਫ ਨੇ ਦੱਸਿਆ ਕਿ ਹਰਜਿੰਦਰ ਕੌਰ (35) ਅਤੇ ਰੋਹਿਤ ਕੁਮਾਰ (20) ਦੋਵੇਂ ਜਲੰਧਰ ਦੇ ਫਿਲੌਰ ਦੇ ਪਿੰਡ ਸੇਲਕੀਆਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੱਸਿਆ ਕਿ ਹਰਜਿੰਦਰ ਕੌਰ ਪਿਛਲੇ ਇੱਕ ਦਹਾਕੇ ਤੋਂ ਨਸ਼ੇ ਦਾ ਧੰਦਾ ਕਰ ਰਹੀ ਹੈ। ਇਸ ਮਾਮਲੇ ਸਬੰਧੀ ਐਸਟੀਐਫ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਲੁਧਿਆਣਾ ਰੇਂਜ ਐਸਟੀਐਫ ਨੇ ਐਫਆਈਆਰ ਦਰਜ ਕਰਕੇ ਸਬ ਇੰਸਪੈਕਟਰ ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ 16 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਜਾਂਚ ਦੌਰਾਨ 830 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਲੋਕ ਇੱਕ ਦੂਜੇ ਨੂੰ ਜਾਣਦੇ ਹਨ ਅਤੇ ਲੰਬੇ ਸਮੇਂ ਤੋਂ ਇਸ ਕੰਮ ਵਿੱਚ ਲੱਗੇ ਹੋਏ ਸਨ। ਉਹ ਤਸਕਰੀ ਵਿੱਚ ਪੁਲਿਸ ਦੀ ਵਰਦੀ ਦੀ ਵਰਤੋਂ ਕਰਦੇ ਸਨ।
ਕਈ ਸਾਲਾਂ ਤੋਂ ਨਸ਼ੇ ਦੀ ਤਸਕਰੀ ਕਰ ਰਿਹਾ ਹੈ
ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਹਰਜਿੰਦਰ ਕੁਮਾਰ ਨੇ ਚੌਕੀ ਦੇ ਇੰਚਾਰਜ ਹੁੰਦਿਆਂ ਇੱਕ ਔਰਤ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਿਆਂ ਫੜਿਆ ਸੀ। ਇਸ ਤੋਂ ਬਾਅਦ ਸਬ-ਇੰਸਪੈਕਟਰ ਨੇ ਔਰਤ ਨਾਲ ਮਿਲ ਕੇ ਨਸ਼ਾ ਤਸਕਰੀ ਸ਼ੁਰੂ ਕਰ ਦਿੱਤੀ, ਜੋ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਧੰਦਾ ਕਰ ਰਹੀ ਸੀ।