ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿੱਚ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ 30 ਦਸੰਬਰ ਤੋਂ ਪਾਣੀਆਂ ਦੇ ਮੁੱਦੇ ’ਤੇ ਮੋਰਚਾ ਲਾਉਣ ਸਬੰਧੀ ਸਮੀਖਿਆ ਉੱਤੇ ਚਰਚਾ ਕੀਤੀ ਗਈ। ਇਸ ਦੌਰਾਨ ਫੈਸਲਾ ਹੋਇਆ ਕਿ ਇਸ ਮੋਰਚੇ ਸਬੰਧੀ ਲੋਕਾਂ ਤੇ ਆਮ ਸ਼ਹਿਰੀਆਂ ਨੂੰ ਜਾਗਰੂਕ ਕਰਨ ਲਈ 24 ਨਵੰਬਰ ਨੂੰ ਚੰਡੀਗੜ੍ਹ, 28 ਨੂੰ ਜਲੰਧਰ ਤੇ 30 ਨੂੰ ਬਠਿੰਡਾ ਵਿੱਚ ਸੈਮੀਨਾਰ ਕੀਤੇ ਜਾਣਗੇ। ਇਸ ਵਿੱਚ ਪਾਣੀਆਂ ਦੇ ਮਾਹਿਰ ਸੈਮੀਨਾਰ ਨੂੰ ਸੰਬੋਧਨ ਕਰਨਗੇ।
ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA
ਇਹ ਵੀ ਫੈਸਲਾ ਕੀਤਾ ਗਿਆ ਕਿ 2 ਤੋਂ 15 ਦਸੰਬਰ ਤੱਕ ਸਾਰੇ ਜ਼ਿਲ੍ਹੇ ਆਪੋ ਆਪਣੇ ਪਿੰਡਾਂ ਵਿਚ ਝੰਡਾ ਮਾਰਚ ਕਰਨਗੇ ਤੇ ਲੋਕਾਂ ਨੂੰ 30 ਦਸੰਬਰ ਦੇ ਮੋਰਚੇ ਲਈ ਪ੍ਰੇਰਿਤ ਕਰਨਗੇ। ਇਸ ਦੌਰਾਨ ਇਹ ਵੀ ਫੈਸਲਾ ਹੋਇਆ ਕਿ 30 ਦਸੰਬਰ ਨੂੰ 12 ਵਜੇ ਤੱਕ ਟਰੈਕਟਰ ਟਰਾਲੀਆਂ ਤੇ ਲੰਗਰ ਦਾ ਸਾਮਾਨ ਲੈ ਕੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਇਕੱਠੇ ਹੋਣਗੇ ਤੇ ਜਲੂਸ ਦੀ ਸ਼ਕਲ ਵਿਚ ਚੰਡੀਗੜ੍ਹ ਨੂੰ ਕੂਚ ਕਰਨਗੇ।
ਇਸ ਦੌਰਾਨ ਜਿੱਥੇ ਵੀ ਸਰਕਾਰ ਨੇ ਰੋਕਿਆ ਕਿਸਾਨ ਉੱਥੇ ਹੀ ਅਣਮਿੱਥੇ ਸਮੇਂ ਦਾ ਮੋਰਚਾ ਲਾ ਕੇ ਬੈਠ ਜਾਣਗੇ। ਮੀਟਿੰਗ ਵਿੱਚ ਮੋਰਚੇ ਲਈ ਦੁੱਧ, ਸਬਜ਼ੀਆਂ ਤੇ ਹੋਰ ਰਸਦਾਂ ਦਾ ਪ੍ਰਬੰਧ ਕਰਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।