Ludhiana News: ਜੰਮੂ-ਕਸ਼ਮੀਰ ਦੇ ਪੁਣਛ ਵਿੱਚ ਨੈਸ਼ਨਲ ਹਾਈਵੇਅ 'ਤੇ ਹੋਏ ਅੱਤਵਾਦੀ ਹਮਲੇ ਵਿੱਚ ਪੰਜਾਬੀ ਜਵਾਨ ਮਨਦੀਪ ਸਿੰਘ (39) ਸ਼ਹੀਦ ਹੋ ਗਿਆ ਹੈ। ਫੌਜੀ ਅਧਿਕਾਰੀਆਂ ਨੇ ਦੇਰ ਰਾਤ ਫੋਨ 'ਤੇ ਪਰਿਵਾਰ ਨੂੰ ਮਨਦੀਪ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਹੈ। ਮਨਦੀਪ ਸਿੰਘ ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਲਾਗੇ ਪਿੰਡ ਚਣਕੋਈਆਂ ਕਲਾਂ ਦਾ ਰਹਿਣ ਵਾਲਾ ਸੀ। 


ਹਾਸਲ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਪੁਣਛ ਨੈਸ਼ਨਲ ਹਾਈਵੇ 'ਤੇ ਹੋਏ ਅੱਤਵਾਦੀ ਹਮਲੇ 'ਚ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਪਾਇਲ ਨਾਲ ਸਬੰਧਤ ਦੋਰਾਹਾ ਲਾਗੇ ਪਿੰਡ ਚਣਕੋਈਆਂ ਕਲਾਂ ਦਾ ਫੌਜੀ ਜਵਾਨ ਮਨਦੀਪ ਸਿੰਘ (39) ਸਪੁੱਤਰ ਸਾਬਕਾ ਸਰਪੰਚ ਸਵਰਗੀ ਰੂਪ ਸਿੰਘ ਵੀ ਸ਼ਾਮਲ ਸੀ ਜੋ ਇਸ ਵੱਡੇ ਹਾਦਸੇ ‘ਚ ਸ਼ਹੀਦ ਹੋ ਗਿਆ ਹੈ।


ਇਸ ਦੀ ਪੁਸਟੀ ਫੌਜ ਵੱਲੋਂ ਮਨਦੀਪ ਸਿੰਘ ਦੇ ਗ੍ਰਹਿ ਵਿਖੇ ਮੋਬਾਈਲ ਫੋਨ ‘ਤੇ ਸੰਪਰਕ ਕਰਕੇ ਦਿੱਤੀ ਗਈ। ਸ਼ਹੀਦ ਮਨਦੀਪ ਸਿੰਘ ਭਾਰਤੀ ਫੌਜ ‘ਚ ਹੌਲਦਾਰ ਸੀ ਤੇ ਕੁਝ ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ਗਿਆ ਸੀ।


ਉਹ ਆਪਣੇ ਪਿੱਛੇ ਆਪਣੀ ਮਾਂ, ਪਤਨੀ ਤੇ ਬੇਟਾ ਤੇ ਬੇਟੀ, ਭਰਾਵਾਂ ਸਮੇਤ ਹੱਸਦੇ ਵੱਸਦੇ ਪਰਿਵਾਰ ਨੂੰ ਅਲਵਿਦਾ ਆਖ ਗਿਆ ਹੈ। ਜਿਉਂ ਹੀ ਖਬਰ ਪਿੰਡ ਚਣਕੋਈਆਂ ਕਲਾਂ ਪੁੱਜੀ ਤਾਂ ਸਾਰੇ ਪਿੰਡ ‘ਚ ਸੰਨਾਟਾ ਛਾ ਗਿਆ।


ਦੱਸ ਦਈਏ ਜੰਮੂ-ਕਸ਼ਮੀਰ ਦੇ ਪੁੰਛ 'ਚ ਵੀਰਵਾਰ (20 ਅਪ੍ਰੈਲ) ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਫੌਜ ਦੇ ਇੱਕ ਵਾਹਨ 'ਚ ਅੱਗ ਲੱਗਣ ਕਾਰਨ 5 ਜਵਾਨ ਸ਼ਹੀਦ ਹੋ ਗਏ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਫੌਜ ਨੇ ਇੱਕ ਬਿਆਨ 'ਚ ਕਿਹਾ ਕਿ ਸਾਰੇ ਪੰਜ ਜਵਾਨ ਰਾਸ਼ਟਰੀ ਰਾਈਫਲਜ਼ ਯੂਨਿਟ ਨਾਲ ਸਬੰਧਤ ਸਨ ਅਤੇ ਉਨ੍ਹਾਂ ਨੂੰ ਇਲਾਕੇ 'ਚ ਅੱਤਵਾਦ ਵਿਰੋਧੀ ਮੁਹਿੰਮਾਂ ਲਈ ਤਾਇਨਾਤ ਕੀਤਾ ਗਿਆ ਸੀ। ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।


ਇਹ ਵੀ ਪੜ੍ਹੋ: Ludhiana News: ਨਾਬਾਲਗ ਚਲਾ ਰਿਹਾ ਸੀ ਥਾਰ! ਕੰਟਰੋਲ ਨਹੀਂ ਹੋਈ ਤਾਂ ਗਲੀ 'ਚ ਖੇਡ ਰਹੇ ਬੱਚੇ 'ਤੇ ਜਾ ਚੜ੍ਹੀ, ਪਸਲੀਆਂ ਟੁੱਟੀਆਂ...


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab weather Report: ਮੌਸਮ ਵਿਭਾਗ ਦਾ ਤਾਜ਼ਾ ਅਲਰਟ! ਅੱਜ ਤੇ ਕੱਲ੍ਹ ਵੀ ਹੋਏਗੀ ਬਾਰਸ਼