Ludhiana News : ਹਥਿਆਰ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਦੀ ਸ਼ਾਮਤ, ਪੰਜਾਬੀ ਗਾਇਕ, ਪ੍ਰੋਡਿਊਸਰ ਤੇ ਮਿਊਜ਼ਿਕ ਕੰਪਨੀ ਖਿਲਾਫ ਪੁਲਿਸ ਐਕਸ਼ਨ
Ludhiana News: ਹਥਿਆਰ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਦੀ ਸ਼ਾਮਤ ਆ ਗਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮਗਰੋਂ ਪੁਲਿਸ ਹਰਕਤ ਵਿੱਚ ਆ ਗਈ ਹੈ। ਰਾਏਕੋਟ ਥਾਣਾ ਸਦਰ ਪੁਲਿਸ ਵੱਲੋਂ ਹਥਿਆਰ ਕ
Ludhiana News: ਹਥਿਆਰ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ਦੀ ਸ਼ਾਮਤ ਆ ਗਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮਗਰੋਂ ਪੁਲਿਸ ਹਰਕਤ ਵਿੱਚ ਆ ਗਈ ਹੈ। ਰਾਏਕੋਟ ਥਾਣਾ ਸਦਰ ਪੁਲਿਸ ਵੱਲੋਂ ਹਥਿਆਰ ਕਲਚਰ ਨੂੰ ਸੋਸ਼ਲ ਮੀਡੀਆ 'ਤੇ ਪ੍ਰਮੋਟ ਕਰਨ ਦੇ ਦੋਸ਼ਾਂ ਹੇਠ ਇੱਕ ਪੰਜਾਬੀ ਗਾਇਕ, ਗੀਤ ਦੇ ਪ੍ਰੋਡਿਊਸਰ ਤੇ ਇੱਕ ਮਿਊਜ਼ਿਕ ਕੰਪਨੀ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 112 ਦਰਜ ਕੀਤਾ ਗਿਆ ਹੈ।
ਜ਼ਿਲ੍ਹਾ ਲੁਧਿਆਣਾ (ਦਿਹਾਤੀ) ਪੁਲਿਸ ਮੁਖੀ ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ ਗੀਤ ਦੇ ਪ੍ਰੋਡਿਊਸਰ ਸੱਤਾ ਡੀਕੇ ਤੇ ਗਾਇਕ ਤਾਰੀ ਕਾਸ਼ਾਪੁਰੀਆ ਵੱਲੋਂ 32 ਬੋਰ ਸਿਰਲੇਖ ਵਾਲਾ ਇਕ ਗੀਤ 'ਡੱਬ ਵਿੱਚ ਰੱਖੀ ਦਾ ਹੈ 32 ਬੋਰ' ਲਵ ਮਿਊਜ਼ਕ ਕੰਪਨੀ ਦੇ ਬੈਨਰ ਹੇਠ ਯੂ-ਟਿਊਬ 'ਤੇ ਜਾਰੀ ਕੀਤਾ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਗੀਤ ਦਾ ਪ੍ਰੋਡਿਊਸਰ ਸੱਤਾ ਡੀਕੇ ਰਾਏਕੋਟ ਨੇੜਲੇ ਪਿੰਡ ਭੈਣੀ ਦਰੇੜਾਂ ਦਾ ਵਸਨੀਕ ਹੈ। ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਦਰ ਰਾਏਕੋਟ ਵਿਖੇ ਗਾਇਕ ਤਾਰੀ ਕਾਸਾਪੁਰੀਆ, ਪ੍ਰੋਡਿਊਸਰ ਸੱਤਾ ਡੀਕੇ ਤੇ ਲਵ ਮਿਊਜ਼ਕ ਕੰਪਨੀ ਦੇ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 188, 294,504 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ
ਇਹ ਵੀ ਪੜ੍ਹੋ : ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ 'ਚ ਹੋਈ ਮੌਤ , ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਵੀ ਸੀ ਸ਼ਾਮਲ
ਇਸ ਬਾਰੇ ਥਾਣਾ ਮੁਖੀ ਇੰਸਪੈਕਟਰ ਮੈਡਮ ਰੁਪਿੰਦਰ ਕੌਰ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਉੱਪਰ ਪੂਰਾ ਸ਼ਿਕੰਜਾ ਰਹੇਗਾ।
ਪੰਜਾਬ 'ਚ ਹਥਿਆਰਾਂ ਨੂੰ ਲੈ ਕੇ ਭਗਵੰਤ ਸਰਕਾਰ ਵੱਲੋਂ ਪਿਛਲੇ ਦਿਨੀਂ ਵੱਡਾ ਫ਼ੈਸਲਾ ਲਿਆ ਗਿਆ ਹੈ। ਗੰਨ ਕਲਚਰ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੋਈ ਨਵਾਂ ਹਥਿਆਰ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ, ਜਦੋਂ ਤੱਕ ਕਿ ਡੀ. ਸੀ. ਨਿੱਜੀ ਤੌਰ 'ਤੇ ਸੰਤੁਸ਼ਟ ਨਾ ਹੋਵੇ।
ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ (ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ ਸਮੇਤ) ਦੀ ਸਖ਼ਤ ਮਨਾਹੀ ਹੋਵੇਗੀ। ਮੁੱਖ ਮੰਤਰੀ ਮਾਨ ਨੇ ਹੁਕਮ ਜਾਰੀ ਕੀਤੇ ਕਿ ਆਉਣ ਵਾਲੇ ਦਿਨਾਂ 'ਚ ਵੱਖ-ਵੱਖ ਇਲਾਕਿਆਂ 'ਚ ਚੈਕਿੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਥਿਆਰਾਂ ਜਾਂ ਹਿੰਸਾ 'ਤੇ ਬਣਨ ਵਾਲੇ ਗਾਣੇ ਵੀ ਬੈਨ ਹੋਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।