Crime News: ਕੈਨੇਡਾ 'ਚ ਪੰਜਾਬੀ ਵਿਦਿਆਰਥੀ ਦਾ ਕਤਲ, ਬਦਮਾਸ਼ਾਂ ਨੇ ਗੋਲ਼ੀਆਂ ਨਾਲ ਭੁੰਨਿਆ ਪਰਿਵਾਰ ਦਾ ਇਕਲੌਤਾ ਪੁੱਤ
ਮ੍ਰਿਤਕ ਨੌਜਵਾਨ ਦਾ ਨਾਂਅ ਯੁਵਰਾਜ ਗੋਇਲ ਸੀ ਜਿਸ ਦੀ ਉਮਰ 28 ਸਾਲ ਹੈ। ਸ਼ੁੱਕਰਵਾਰ ਸਵੇਰੇ 8.45 ਵਜੇ ਗੋਲੀ ਚਲਾਈ ਗਈ। ਯੁਵਰਾਜ ਗੋਇਲ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਸੀ ਅਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਕਾਰਡ ਹੈ।
Crime News: ਲੁਧਿਆਣਾ ਸ਼ਹਿਰ ਤੋਂ ਕੈਨੇਡਾ ਪੜ੍ਹਨ ਗਏ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ।
ਮ੍ਰਿਤਕ ਨੌਜਵਾਨ ਦਾ ਨਾਂਅ ਯੁਵਰਾਜ ਗੋਇਲ ਸੀ ਜਿਸ ਦੀ ਉਮਰ 28 ਸਾਲ ਹੈ। ਸ਼ੁੱਕਰਵਾਰ ਸਵੇਰੇ 8.45 ਵਜੇ ਗੋਲੀ ਚਲਾਈ ਗਈ। ਯੁਵਰਾਜ ਗੋਇਲ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਸੀ ਅਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਕਾਰਡ ਹੈ।
ਉਹ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਯੁਵਰਾਜ ਅਜੇ ਅਣਵਿਆਹਿਆ ਸੀ। ਕੱਲ੍ਹ ਸ਼ਾਮ ਹੀ ਉਸ ਦੇ ਪਰਿਵਾਰ ਨੂੰ ਸੂਚਨਾ ਮਿਲੀ ਸੀ ਕਿ ਯੁਵਰਾਜ ਜਿਸ ਮਕਾਨ 'ਚ ਰਹਿੰਦਾ ਸੀ, ਉਹ ਕਿਰਾਏ 'ਤੇ ਹੈ।
ਉਥੇ ਉਸ ਨੂੰ ਕੁਝ ਹਥਿਆਰਬੰਦ ਨੌਜਵਾਨਾਂ ਨੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਬਸਰਾ, ਬਸਰਾ ਸਾਹਿਬ, ਹਰਕੀਰਤ, ਕੇਲੋਨ ਫਰੈਂਕੋਇਸ ਵਜੋਂ ਹੋਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਯੁਵਰਾਜ ਕੈਨੇਡਾ 'ਚ ਪ੍ਰਾਈਵੇਟ ਨੌਕਰੀ ਕਰਦਾ ਸੀ। ਕੁਝ ਸਮਾਂ ਪਹਿਲਾਂ ਹੀ ਉਸ ਦੀ ਕੈਨੇਡਾ ਵਿੱਚ PR ਹੋਈ ਸੀ। ਫਿਲਹਾਲ ਯੁਵਰਾਜ ਦੇ ਪਰਿਵਾਰ ਦਾ ਬੁਰਾ ਹਾਲ ਹੈ। ਪਰਿਵਾਰ ਫਿਲਹਾਲ ਗੱਲ ਕਰਨ ਦੀ ਸਥਿਤੀ ਵਿੱਚ ਨਹੀਂ ਹੈ। ਯੁਵਰਾਜ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਉਸ ਦੇ ਮਾਤਾ-ਪਿਤਾ ਕੈਨੇਡਾ ਜਾਣਗੇ। ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ