Punjab Politics: ਤੂੰ ਮੇਰਾ ਬਾਈ ਮੈਂ ਤੇਰਾ ਬਾਈ ! ਜੱਫੀ ਪਾ ਕੇ ਮਿਲੇ ਬਿੱਟੂ ਤੇ ਰਾਜਾ ਵੜਿੰਗ, ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ 'ਚ ਕਈ ਚਰਚਾਵਾਂ ਛਿੜ ਗਈਆਂ ਹਨ। ਦੋਵੇਂ ਆਗੂ ਲੋਕ ਸਭਾ ਚੋਣਾਂ ਵਿੱਚ ਇੱਕ ਦੂਜੇ ਦੇ ਵਿਰੋਧੀ ਹਨ। ਵੜਿੰਗ ਨੇ ਰਵਨੀਤ ਸਿੰਘ ਬਿੱਟੂ ਨੂੰ ਲੋਕਾਂ ਵਿੱਚ ਗੱਦਾਰ ਵੀ ਕਿਹਾ ਕਿਉਂਕਿ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ
Punjab Politics: ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਇੱਕ ਦੂਜੇ ਨੂੰ ਜੱਫੀ ਪਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਇਹ ਵੀਡੀਓ ਦਰੇਸੀ ਮੈਦਾਨ ਨੇੜੇ ਇੱਕ ਸਕੂਲ ਵਿੱਚ ਕਰਵਾਏ ਬਾਬਾ ਖਾਟੂ ਸ਼ਿਆਮ ਦੇ ਜਾਗਰਣ ਦੀ ਹੈ। ਜਾਗਰਣ ਵਿੱਚ ਭਜਨ ਗਾਇਕ ਕਨ੍ਹਈਆ ਮਿੱਤਲ ਨੇ ਭਜਨ ਗਾਇਆ। ਇਸ ਦੌਰਾਨ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੱਫੀ ਪਾਈ।
ਕਨ੍ਹਈਆ ਮਿੱਤਲ ਨੇ ਜਾਗਰਣ ਦੇ ਮੰਚ ਤੋਂ ਸਾਫ਼ ਕਿਹਾ ਕਿ ਉਹ ਕਿਸੇ ਇੱਕ ਆਗੂ ਦੇ ਹੱਕ ਵਿੱਚ ਕੋਈ ਭਜਨ ਨਹੀਂ ਗਾ ਰਹੇ। ਉਨ੍ਹਾਂ ਲਈ ਚੋਣਾਂ ਵਿਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰ ਬਰਾਬਰ ਹਨ। ਕਨ੍ਹਈਆ ਮਿੱਤਲ ਨੇ ਸੰਗਤ ਜਾਗਰਣ ਵਿੱਚ ਮੋਦੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਵੀ ਰੋਕਿਆ ਅਤੇ ਲੋਕਾਂ ਨੂੰ ਕਿਹਾ ਕਿ ਕੋਈ ਵੀ ਮੋਦੀ ਦੇ ਨਾਅਰੇ ਨਾ ਲਾਉਣ। ਰਾਮ ਦਾ ਨਾਮ ਜਪਿਆ ਕਰੋ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ 'ਚ ਕਈ ਚਰਚਾਵਾਂ ਛਿੜ ਗਈਆਂ ਹਨ। ਦੋਵੇਂ ਆਗੂ ਲੋਕ ਸਭਾ ਚੋਣਾਂ ਵਿੱਚ ਇੱਕ ਦੂਜੇ ਦੇ ਵਿਰੋਧੀ ਹਨ। ਵੜਿੰਗ ਨੇ ਰਵਨੀਤ ਸਿੰਘ ਬਿੱਟੂ ਨੂੰ ਲੋਕਾਂ ਵਿੱਚ ਗੱਦਾਰ ਵੀ ਕਿਹਾ ਕਿਉਂਕਿ ਬਿੱਟੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸੀ। ਬਿੱਟੂ 10 ਸਾਲਾਂ ਤੋਂ ਲੁਧਿਆਣਾ ਦੇ ਸੰਸਦ ਮੈਂਬਰ ਰਹੇ ਹਨ। ਇਸ ਵੇਲੇ ਦੋਵਾਂ ਉਮੀਦਵਾਰਾਂ ਵਿੱਚ ਤਕੜੀ ਟੱਕਰ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ