Raja Warring challenges Ravneet Bittu: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਜ਼ਬਾਨੀ ਹਮਲਾ ਕੀਤਾ। ਖੰਨਾ ਦੇ ਮਾਛੀਵਾੜਾ ਸਾਹਿਬ 'ਚ ਵੜਿੰਗ ਨੇ ਬਿੱਟੂ ਪਰਿਵਾਰ 'ਤੇ ਇਲਜ਼ਾਮ ਲਾਇਆ ਕਿ ਉਹਨਾਂ ਨੇ 70 ਸਾਲਾਂ ਤੱਕ ਕਾਂਗਰਸ ਦਾ ਸਾਥ ਦਿੱਤਾ ਅਤੇ ਹੁਣ ਭਾਜਪਾ ਵਿੱਚ ਹਨ।
ਲੁਧਿਆਣਾ ਜ਼ਿਮਣੀ ਚੋਣ ਨੂੰ ਲੈ ਕੇ ਵੜਿੰਗ ਦਾ ਵੱਡਾ ਦਾਅਵਾ
ਲੁਧਿਆਣਾ ਜ਼ਿਮਣੀ ਚੋਣ ਨੂੰ ਲੈ ਕੇ ਵੜਿੰਗ ਨੇ ਦਾਅਵਾ ਕੀਤਾ ਕਿ ਕਾਂਗਰਸ ਪਹਿਲੇ ਨੰਬਰ 'ਤੇ ਰਹੇਗੀ ਜਦਕਿ ਭਾਜਪਾ ਚੌਥੇ ਸਥਾਨ 'ਤੇ ਹੋਏਗੀ। ਉਹਨਾਂ ਕਿਹਾ ਕਿ ਪਿਛਲੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ 'ਤੇ 17 ਹਜ਼ਾਰ ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ, ਪਰ ਇਸ ਵਾਰੀ ਭਾਜਪਾ ਨੇ ਦੇਰ ਨਾਲ ਉਮੀਦਵਾਰ ਦਿੱਤਾ ਹੈ ਅਤੇ ਉਹ ਵੀ ਅਜਿਹਾ ਜਿਸਨੂੰ ਲੋਕ ਜਾਣਦੇ ਹੀ ਨਹੀਂ।
ਵੜਿੰਗ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵੀ ਵਿਰੋਧ ਕੀਤਾ। ਉਹਨਾਂ ਕਿਹਾ ਕਿ ਜੋ ਕਿਸਾਨ ਆਪਣੀ ਜ਼ਮੀਨ ਨਹੀਂ ਦੇਣਾ ਚਾਹੁੰਦਾ, ਉਹ ਉਨ੍ਹਾਂ ਨੂੰ ਦੱਸੇ। ਉਹਨਾਂ ਚੇਤਾਵਨੀ ਦਿੱਤੀ ਕਿ ਜਦੋਂ ਜੇ.ਸੀ.ਬੀ. ਆਏਗੀ ਤਾਂ ਸਭ ਤੋਂ ਪਹਿਲਾਂ ਉਹ ਖੁਦ ਅੱਗੇ ਲੇਟਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਨੀਤੀ ਕਿਸਾਨੀ ਪ੍ਰਧਾਨ ਰਾਜ ਨੂੰ ਨੁਕਸਾਨ ਪਹੁੰਚਾਵੇਗੀ।
ਫਿਲੌਰ ਤੋਂ ਵਿਕਰਮਜੀਤ ਸਿੰਘ ਚੌਧਰੀ ਦੀ ਕਾਂਗਰਸ ਵਿੱਚ ਵਾਪਸੀ 'ਤੇ ਵੜਿੰਗ ਨੇ ਕਿਹਾ ਕਿ ਚੌਧਰੀ ਪਰਿਵਾਰ ਨੇ ਭਾਰਤ ਜੋੜੋ ਯਾਤਰਾ ਦੌਰਾਨ ਆਪਣੇ ਮੁਖੀ ਸੰਤੋਖ ਚੌਧਰੀ ਦੀ ਸ਼ਹਾਦਤ ਦਿੱਤੀ। ਉਹਨਾਂ ਨੂੰ ਟਿਕਟ ਨਾ ਮਿਲਣ ਦੇ ਬਾਵਜੂਦ ਉਹ ਭਾਜਪਾ ਵਿੱਚ ਨਹੀਂ ਗਏ, ਜੋ ਉਨ੍ਹਾਂ ਦੀ ਵਫ਼ਾਦਾਰੀ ਨੂੰ ਦਰਸਾਉਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।