ਨਕਲੀ ਸ਼ਰਾਬ ਦੀ ਸਪਲਾਈ ਰੋਕਣ 'ਚ ਮਾਨ ਸਰਕਾਰ ਅਸਫਲ, AAP 'ਤੇ ਭੜਕੇ ਰਾਜਾ ਵੜਿੰਗ
ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਕਲੀ ਸ਼ਰਾਬ ਨਾਲ ਹੋਈਆਂ ਤਿੰਨ ਮੌਤਾਂ ‘ਤੇ ਦੁੱਖ ਜ਼ਾਹਰ ਕੀਤਾ ਹੈ ਅਤੇ ਨਕਲੀ ਸ਼ਰਾਬ ਦੇ ਉਤਪਾਦਨ ਅਤੇ ਰੋਕ ਨਾ ਪਾਉਣ ‘ਤੇ ਸਖ਼ਤ ਨਿੰਦਾ ਕੀਤੀ ਹੈ।

Ludhiana News: ਲੁਧਿਆਣਾ ਵਿੱਚ ਅੱਜ ਨਕਲੀ ਸ਼ਰਾਬ ਪੀਣ ਨਾਲ 3 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਮੁੜ ਸਵਾਲਾਂ ਦੇ ਘੇਰੇ ਵਿੱਚ ਖੜ੍ਹੀ ਹੋ ਗਈ ਹੈ। ਦੱਸ ਦਈਏ ਮਜੀਠਾ ਵਿੱਚ ਜਿੱਥੇ ਨਕਲੀ ਸ਼ਰਾਬ ਨਾਲ 27 ਲੋਕਾਂ ਦੀ ਮੌਤ ਹੋ ਗਈ ਸੀ, ਹੁਣ ਲੁਧਿਆਣਾ ਵਿੱਚ 3 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਉੱਥੇ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ‘ਤੇ ਸਵਾਲ ਖੜ੍ਹੇ ਕਰ ਰਹੀ ਹੈ।
Three more people have died reportedly after consuming spurious liquor. This time in Ludhiana.
— Amarinder Singh Raja Warring (@RajaBrar_INC) May 22, 2025
The @AAPPunjab government has completely failed in controlling production of poisonous spurious liquor.
This tragedy may not catch the headlines like the one in Amritsar, but three… pic.twitter.com/4b4QZyME66
ਇਸ ਦੇ ਨਾਲ ਹੀ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਕਲੀ ਸ਼ਰਾਬ ਨਾਲ ਹੋਈਆਂ ਤਿੰਨ ਮੌਤਾਂ ‘ਤੇ ਦੁੱਖ ਜ਼ਾਹਰ ਕੀਤਾ ਹੈ ਅਤੇ ਨਕਲੀ ਸ਼ਰਾਬ ਦੇ ਉਤਪਾਦਨ ਅਤੇ ਰੋਕ ਨਾ ਪਾਉਣ ‘ਤੇ ਸਖ਼ਤ ਨਿੰਦਾ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਹਿਲਾਂ ਮਜੀਠਾ ਵਿੱਚ ਇਹ ਦੁਖਦਾਈ ਘਟਨਾ ਵਾਪਰੀ ਅਤੇ ਹਾਲੇ ਕੁਝ ਹੀ ਦਿਨ ਬੀਤੇ ਸਨ ਕਿ ਲੁਧਿਆਣਾ ਵਿੱਚ ਇਹ ਘਟਨਾ ਵਾਪਰ ਗਈ ਹੈ ਅਤੇ ਇਹ ਘਟਨਾ ਹੈਰਾਨ ਕਰਨ ਵਾਲੀ ਹੈ, ਕਿਉਂਕਿ ਪੀੜਤਾਂ ਨੇ ਕਥਿਤ ਤੌਰ ‘ਤੇ ਸਰਕਾਰ ਵਲੋਂ ਮਿਲੇ ਲਾਇਸੈਂਸ ਵਾਲੇ ਠੇਕੇ ਤੋਂ ਸ਼ਰਾਬ ਖਰੀਦੀ ਸੀ।
ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਬਣਾਉਣ ਵਾਲੇ ਮਾਫੀਆ ਸਰਕਾਰ ‘ਤੇ ਭਾਰੀ ਪੈ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਉੱਥੇ ਹੀ ਰਾਜਾ ਵੜਿੰਗ ਨੇ ਸਰਕਾਰ ਨੇ ਨਸ਼ੇ ਵਿਰੁੱਧ ਜੰਗ ‘ਤੇ ਸਵਾਲ ਚੁੱਕਦਿਆਂ ਹੋਇਆਂ ਕਿਹਾ ਕਿ ਇਸ ਤੋਂ ਵੱਡੀ ਅਸਫਲਤਾ ਕੁਝ ਹੋਰ ਨਹੀਂ ਹੋ ਸਕਦੀ, ਜਦੋਂ ਲੋਕ ਨਕਲੀ ਸ਼ਰਾਬ ਪੀ ਕੇ ਮਰ ਰਹੇ ਹਨ। ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਇਸ ਜੰਗ ‘ਤੇ ਜਿੱਤ ਦਾ ਦਾਅਵਾ ਕਰਨ ਦੀ ਬਜਾਏ ਸ਼ਰਮ ਨਾਲ ਆਪਣਾ ਸਿਰ ਝੁਕਾ ਲੈਣਾ ਚਾਹੀਦਾ ਹੈ ਅਤੇ ਸ਼ਰਾਬ ਤਸਕਰਾਂ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















