Punjab News: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਬਿਆਨ ਦੇ ਕੇ ਫਸ ਗਏ ਰਵਨੀਤ ਬਿੱਟੂ! ਵੜਿੰਗ ਨੇ ਰਾਹੁਲ ਤੇ ਬਿੱਟੂ ਵਿਚਾਲੇ ਹੋਈ ਗੱਲਬਾਤ ਕੀਤੀ ਜੱਗ ਜਹਾਰ
Ravneet Bittu vs Raja Warring : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੰਦੀ ਸਿੰਘਾ ਨੂੰ ਦਿੱਤੇ ਗਏ ਬਿਆਨ 'ਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਖੜ੍ਹੇ ਕੀਤੇ ਹਨ।
Ravneet Bittu vs Raja Warring : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੰਦੀ ਸਿੰਘਾ ਨੂੰ ਦਿੱਤੇ ਗਏ ਬਿਆਨ 'ਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਖੜ੍ਹੇ ਕੀਤੇ ਹਨ। ਦਰਅਸਲ ਬਿਟੂ ਨੇ ਕਿਹਾ ਕਿ ਬੰਦੀ ਸਿੰਘਾਂ ਸਮੇਤ ਬਲਵੰਤ ਰਾਜੋਆਣਾ ਦੀ ਰਿਹਾਈ ਦਾ ਉਹ ਵਿਰੋਧ ਨਹੀਂ ਕਰਨਗੇ। ਇਸ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਬਿੱਟੂ ਕਿਤੇ ਵੀ ਕੁਝ ਵੀ ਕਹਿ ਸਕਦੇ ਹਨ।
ਰਾਜਾ ਵੜਿੰਗ ਨੇ ਦੱਸਿਆ ਕਿ ਬਿੱਟੂ ਨੇ ਕਾਂਗਰਸ ਤਾਂ ਛੱਡੀ ਸੀ ਕਿਉਂਕਿ ਰਾਹੁਲ ਗਾਂਧੀ ਨੇ ਬਿੱਟੂ ਨੂੰ ਕਿਹਾ ਸੀ ਕਿ ਮੈਂ ਆਪਣੇ ਪਿਤਾ ਦੇ ਕਾਤਲਾਂ ਨੂੰ ਮਾਫ ਕਰ ਦਿੱਤਾ ਹੈ, ਤੁਸੀਂ ਵੀ ਉਨ੍ਹਾਂ ਨੂੰ ਮੁਆਫ਼ ਕਰ ਦਿਓ। ਤੇ ਬਿੱਟੂ ਇਸ ਗੱਲ ਤੇ ਰਾਜੀ ਨਹੀਂ ਹੋੲ ਸਨ ਇਸ ਕਾਰਨ ਉਨ੍ਹਾਂ ਨੇ ਕਾਂਗਰਸ ਛੱਡ ਦਿੱਤੀ। ਪਰ ਹੁਣ ਬਿੱਟੂ ਖੁਦ ਭਾਜਪਾ ਵਿਚ ਸ਼ਾਮਲ ਹੋ ਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਗੱਲ ਕਰ ਰਿਹਾ ਹੈ, ਇਸ ਲਈ ਬਿੱਟੁ ਨੂੰ ਕਿਤੇ ਨਾ ਕਿਤੇ ਸਟੈਂਡ ਲੈਣਾ ਚਾਹੀਦਾ ਹੈ।
ਪਹਿਲੀ ਵਾਰ ਬਿੱਟੂ ਨੇ ਕਿਹਾ ਹੈ ਕਿ ਜੇਕ ਕੇਂਦਰ ਸਰਕਾਰ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਦੀ ਹੈ ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਜਦਕਿ ਤਕਰੀਬਨ 6 ਮਹੀਨੇ ਪਹਿਲਾਂ ਜਦੋਂ ਪਾਰਲੀਮੈਂਟ ਵਿੱਚ ਨਵੇਂ ਕ੍ਰਿਮਿਨਲ ਲਾਅ ਨੂੰ ਲੈ ਕੇ ਬਹਿਸ ਹੋ ਰਹੀ ਸੀ ਤਾਂ ਉਨ੍ਹਾਂ ਨੇ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਵੱਲੋਂ ਬੰਦੀ ਸਿੰਘ ਖ਼ਾਸ ਕਰਕੇ ਰਾਜੋਆਣਾ ਦੀ ਰਿਹਾਈ ਦਾ ਵਿਰੋਧ ਕੀਤਾ ਸੀ।
ਸਿਰਫ਼ ਇੰਨਾ ਹੀ ਨਹੀਂ ਲੁਧਿਆਣਾ ਤੋਂ ਜਦੋਂ ਬਿੱਟੂ ਬੀਜੇਪੀ ਦੀ ਟਿਕਟ ‘ਤੇ ਉਮੀਦਵਾਰ ਸਨ ਤਾਂ ਵੀ ਉਨ੍ਹਾਂ ਨੇ ਇਲਜ਼ਾਮ ਲਗਾਇਆ ਸੀ ਕਿ ਕਾਂਗਰਸ ਉਨ੍ਹਾਂ ‘ਤੇ ਬੰਦੀ ਸਿੰਘਾਂ ਖ਼ਾਸ ਕਰਕੇ ਰਾਜੋਆਣਾ ਨੂੰ ਮੁਆਫ਼ ਕਰਨ ਦਾ ਦਬਾਅ ਪਾ ਰਹੀ ਸੀ ਪਰ ਉਨ੍ਹਾਂ ਨੇ ਮਨ੍ਹਾ ਕਰ ਦਿੱਤਾ ਸੀ। ਬਿੱਟੂ ਦੇ ਇਸ ਬਦਲੇ ਸਟੈਂਡ ਪਿੱਛੇ ਉਨ੍ਹਾਂ ਦੀ ਆਪਣੀ ਅਤੇ ਬੀਜੇਪੀ ਦਾ ਵੱਡਾ ਸਿਆਸੀ ਰਣਨੀਤੀ ਹੈ।
ਹਿੰਦੂਸਤਾਨ ਟਾਈਮਸ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਜਦੋਂ ਰਵਨੀਤ ਸਿੰਘ ਬਿੱਟੂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਬਾਰੇ ਪੰਜਾਬ ਵਿੱਚ ਉੱਠ ਰਹੀਆਂ ਅਵਾਜ਼ਾਂ ਬਾਰੇ ਬਿੱਟੂ ਦਾ ਸਟੈਂਡ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਜਿਹੜੇ ਸਿੱਖ ਕੈਦੀ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਛੱਡ ਦਿੱਤਾ ਜਾਣਾ ਚਾਹੀਦਾ ਹੈ। ਜੇ ਜ਼ਰੂਰਤ ਪਈ ਤਾਂ ਮੈਂ ਉਨ੍ਹਾਂ ਦੀ ਰਿਹਾਈ ਦੇ ਲਈ ਖੜਾ ਹੋਵਾਂਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ