ਪੜਚੋਲ ਕਰੋ

Action against Corruption: ਰਾਕੇਸ਼ ਕੁਮਾਰ ਸਿੰਗਲਾ ਨੂੰ ਇਸ਼ਤਿਹਾਰੀ ਭਗੌੜਾ ਐਲਾਨਿਆ, ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਿਆਰੀ

ਰਾਕੇਸ਼ ਸਿੰਗਲਾ ਨੇ ਕਥਿਤ ਦੋਸ਼ੀ ਠੇਕੇਦਾਰ/ਟੈਂਡਰਕਾਰ ਤੇਲੂ ਰਾਮ ਤੋਂ 30 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 20 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ, ਜਿਸ ਦੇ ਬਦਲੇ ਠੇਕੇਦਾਰ ਤੇਲੂ ਰਾਮ ਨੂੰ ਵੱਖ-ਵੱਖ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਸੀ।


Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਅਨਾਜ ਮੰਡੀਆਂ ਵਿੱਚ ਕਥਿਤ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ (ਮੁਅੱਤਲ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਖਿਲਾਫ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ, ਕਿਉਂਕਿ ਉਸਨੂੰ ਸ੍ਰੀ ਸੁਮਿਤ ਮੱਕੜ, ਸੀਜੇਐਮ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਅਪਰਾਧੀ (ਪੀ.ਓ) ਐਲਾਨ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਵਿਭਾਗ ਦੀ ਮੁੱਖ ਚੌਕਸੀ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਇਲਾਵਾ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੱਕੜ ਦੇ ਕਰੇਟ ਅਤੇ ਕਿਰਤ ਅਤੇ ਅਨਾਜ ਢੋਆ-ਢੁਆਈ ਨੀਤੀ ਦੇ ਨਿਰੀਖਣ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਦੇ ਵੱਖ-ਵੱਖ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਕੇਸ਼ ਸਿੰਗਲਾ ਨੇ ਕਥਿਤ ਦੋਸ਼ੀ ਠੇਕੇਦਾਰ/ਟੈਂਡਰਕਾਰ ਤੇਲੂ ਰਾਮ ਤੋਂ 30 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 20 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ, ਜਿਸ ਦੇ ਬਦਲੇ ਠੇਕੇਦਾਰ ਤੇਲੂ ਰਾਮ ਨੂੰ ਵੱਖ-ਵੱਖ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਸੀ।

ਬੁਲਾਰੇ ਨੇ ਦੱਸਿਆ ਕਿ ਅਦਾਲਤ ਦੇ ਤਾਜਾ ਹੁਕਮਾਂ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਉਹ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ। ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ ਨੰਬਰ 11 ਮਿਤੀ 16-08-2022, ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇਹ ਮੁਕੱਦਮਾ ਪਹਿਲਾਂ ਹੀ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ 17 ਮੁਲਜ਼ਮਾਂ ਵਿੱਚੋਂ 6 ਗ੍ਰਿਫ਼ਤਾਰੀ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

ਟਾਪ ਹੈਡਲਾਈਨ

ਲੁਧਿਆਣਾ 'ਚ ਦਿਨ-ਦਿਹਾੜੇ ਗੋਲੀਬਾਰੀ, 23 ਸਾਲਾ ਨੌਜਵਾਨ ਅਗਵਾ; ਸੈਕਟਰ-32 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਦਿਨ-ਦਿਹਾੜੇ ਗੋਲੀਬਾਰੀ, 23 ਸਾਲਾ ਨੌਜਵਾਨ ਅਗਵਾ; ਸੈਕਟਰ-32 'ਚ ਫੈਲੀ ਦਹਿਸ਼ਤ
 Ludhiana 'ਚ ਪ੍ਰਵਾਸੀ ਮਜ਼ਦੂਰ ਦੀ ਮਿਲੀ ਲਾਸ਼, ਸਾਈਕਲ ਵੇਚਣ ਦੇ ਵਿਵਾਦ 'ਚ ਸਾਥੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
 Ludhiana 'ਚ ਪ੍ਰਵਾਸੀ ਮਜ਼ਦੂਰ ਦੀ ਮਿਲੀ ਲਾਸ਼, ਸਾਈਕਲ ਵੇਚਣ ਦੇ ਵਿਵਾਦ 'ਚ ਸਾਥੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
Punjab News: ਪੰਜਾਬ 'ਚ ਵੱਡੀ ਵਾਰਦਾਤ, ਪ੍ਰਿੰਸੀਪਲ ਦੀ ਤੇਜ਼ਧਾਰ ਹਥਿਆਰ ਨਾਲ ਵੱਢੀ ਗਰਦਨ: ਪਿਓ-ਪੁੱਤ ਨੂੰ ਪਹਿਲਾਂ ਘਰ ਵਿੱਚ ਬਣਾਇਆ ਬੰਧਕ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਪ੍ਰਿੰਸੀਪਲ ਦੀ ਤੇਜ਼ਧਾਰ ਹਥਿਆਰ ਨਾਲ ਵੱਢੀ ਗਰਦਨ: ਪਿਓ-ਪੁੱਤ ਨੂੰ ਪਹਿਲਾਂ ਘਰ ਵਿੱਚ ਬਣਾਇਆ ਬੰਧਕ; ਫਿਰ...
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
Embed widget