12 ਸਾਲਾ ਨਾਬਾਲਗ ਨਾਲ Rape ਦਾ ਮਾਮਲਾ, ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤਾ Abortion, ਅੱਜ ਭਰੂਣ ਅਤੇ ਦੋਸ਼ੀ ਦਾ ਹੋਵੇਗਾ DNA
Crime News: ਲੁਧਿਆਣਾ 'ਚ ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਥਾਣਾ ਮੇਹਰਬਾਨ 'ਚ ਪੁਲਿਸ ਨੇ ਜਬਰ-ਜਨਾਹ ਦੀ ਸ਼ਿਕਾਰ ਨਾਬਾਲਗ ਲੜਕੀ ਦਾ ਅਦਾਲਤ ਦੇ ਹੁਕਮਾਂ 'ਤੇ ਗਰਭਪਾਤ ਕਰਵਾ ਦਿੱਤਾ ਹੈ।
Crime News: ਲੁਧਿਆਣਾ 'ਚ ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਥਾਣਾ ਮੇਹਰਬਾਨ 'ਚ ਪੁਲਿਸ ਨੇ ਜਬਰ-ਜਨਾਹ ਦੀ ਸ਼ਿਕਾਰ ਨਾਬਾਲਗ ਲੜਕੀ ਦਾ ਅਦਾਲਤ ਦੇ ਹੁਕਮਾਂ 'ਤੇ ਗਰਭਪਾਤ ਕਰਵਾ ਦਿੱਤਾ ਹੈ। 12 ਸਾਲਾ ਲੜਕੀ ਨਾਲ ਬਲਾਤਕਾਰ ਦੇ ਮਾਮਲੇ 'ਚ ਲੜਕੀ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਦੇ ਡੀਐਨਏ ਟੈਸਟ ਕਰਵਾਉਣ ਲਈ ਭਰੂਣ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।
ਦੋਵਾਂ ਦੇ ਡੀਐਨਏ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ
ਅੱਜ ਵੀਰਵਾਰ ਨੂੰ ਦੋਵਾਂ ਦੇ ਡੀਐਨਏ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਣਗੇ। ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗ ਸਕੇਗਾ ਕਿ ਉਕਤ ਦੋਸ਼ੀ ਨੇ ਲੜਕੀ ਨਾਲ ਜਬਰ ਜਨਾਹ ਕੀਤਾ ਹੈ ਜਾਂ ਨਹੀਂ। ਇਸ ਮਾਮਲੇ ਦੀ ਜਾਂਚ ਲਈ ਡਾਕਟਰਾਂ ਦਾ ਵਿਸ਼ੇਸ਼ ਪੈਨਲ ਵੀ ਬਣਾਇਆ ਹੈ। ਪੁਲਿਸ ਵੱਲੋਂ ਲੜਕੀ ਦੇ ਬਿਆਨ ਦਰਜ ਕਰ ਲਏ ਗਏ ਹਨ।
ਪੁਲਿਸ ਨੇ ਐਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ
ਦੱਸ ਦਈਏ ਕਿ 31 ਜੁਲਾਈ ਨੂੰ ਮੇਹਰਬਾਨ ਥਾਣੇ ਦੀ ਪੁਲਿਸ ਨੇ 5ਵੀਂ ਜਮਾਤ 'ਚ ਪੜ੍ਹਦੀ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਸੀ। ਇਸ ਦੇ ਮੁਤਾਬਕ ਬਰਾਬਰ ਦੇ ਕਮਰੇ 'ਚ ਰਹਿਣ ਵਾਲੇ ਨੌਜਵਾਨ ਨੇ ਲੜਕੀ ਨਾਲ ਬਲਾਤਕਾਰ ਕੀਤਾ। ਬੱਚੀ ਦੇ ਵੱਧ ਰਹੇ ਪੇਟ 'ਚ ਨੂੰ ਦੇਖ ਕੇ ਮਾਂ ਨੂੰ ਸ਼ੱਕ ਹੋ ਗਿਆ ਅਤੇ ਜਾਂਚ ਕਰਨ 'ਤੇ ਬੱਚੀ ਦੇ ਗਰਭਵਤੀ ਹੋਣ ਦਾ ਪਤਾ ਲੱਗਾ। ਇਸ ਤੋਂ ਬਾਅਦ ਪੁਲਿਸ ਨੇ ਐਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਲੁਧਿਆਣਾ ਦੀ ਅਦਾਲਤ ਨੇ ਬੱਚੀ ਦੇ ਗਰਭਪਾਤ ਦੇ ਹੁਕਮ ਦਿੱਤੇ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।