Ludhiana News: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਅੱਜ (27 ਫਰਵਰੀ) ਨੂੰ ਨਗਰ ਨਿਗਮ ਦੇ ਜੋਨ-A ਦਫਤਰ ਵਿੱਚ ਜਿੰਦਾ ਲਾ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਿਸ ਦੀ ਬਹਿਸ ਹੋਈ ਤੇ ਇਸ ਦੌਰਾਨ ਰਵਨੀਤ ਬਿੱਟੂ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਧੱਕਾਮੁੱਕੀ ਵੀ ਹੋਈ।। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰ ਮੌਜੂਦ ਸੀ ਜਿਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ।


ਵੋਟਾਂ ਨਾ ਹੋਣ ਕਾਰਨ ਵਿਧਾਇਕ ਕਰ ਰਹੇ ਨੇ ਮਨਮਰਜ਼ੀ


ਜ਼ਿਕਰ ਕਰ ਦਈਏ ਕਿ ਪਿਛਲੇ ਇੱਕ ਹਫਤੇ ਤੋਂ ਰਵਨੀਤ ਬਿੱਟੂ ਲਗਾਤਾਰ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਤੇ ਹੋਰ ਕੰਮਾਂ ਦੇ ਨਾ ਹੋ ਕਰਕੇ ਮੀਟਿੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ ਬਿੱਟੂ ਨੇ ਕਿਹਾ ਸੀ ਕਿ ਨਿਗਮ ਵਿੱਚ ਜਾਅਲੀ ਤਨਖ਼ਾਹ ਦੇ ਘੋਟਾਲਾ ਸਾਹਮਣੇ ਆਇਆ ਹੈ। ਇਸ ਤਰ੍ਹਾਂ ਗਲਾਡਾ ਵਿੱਚ ਜਾਅਲੀ SEO ਦਾ ਮਾਮਲਾ ਸਾਹਮਣੇ ਆਇਆ ਹੈ। ਨਿਗਮ ਚੋਣਾਂ ਨਾ ਹੋਣ ਕਰਕੇ ਵਿਧਾਇਕ ਆਪਣੀ ਮਰਜ਼ੀ ਕਰ ਰਹੇ ਹਨ।


ਘਰਾਂ ਤੇ ਦੁਕਾਨਾਂ ਦੇ ਬਾਹਰ ਲੱਗੇ ਕੂੜੇ ਦੇ ਢੇਰ


ਬਿੱਟੂ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਧੱਕੇ ਖਾਣੇ ਪੈ ਰਹੇ ਹਨ ਤੇ ਸ਼ਹਿਰ ਦੀ ਸਫਾਈ ਵਿਵਸਥਾ ਬੁਰੀ ਤਰ੍ਹਾਂ ਨਾਲ ਵਿਗੜੀ  ਹੋਈ ਹੈ। ਲੋਕਾਂ ਦੀਆਂ ਦੁਕਾਨਾਂ ਤੇ ਘਰਾਂ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਏ ਹਨ। ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਨਾਲ ਖ਼ਰਾਬ ਹੋਈ ਹੈ। ਪਿਛਲੇ 2 ਸਾਲਾਂ ਦਾ ਸਮਾਂ ਉਨ੍ਹਾਂ ਨੇ ਨਵੀਂ ਸਰਕਾਰ ਨੂੰ ਕੰਮ ਕਰਨ ਲਈ ਦਿੱਤਾ ਪਰ ਹੁਣ ਵੋਟਾਂ ਨੇੜੇ ਆ ਗਈਆਂ ਹਨ ਤੇ ਹਾਲੇ ਤੱਕ ਕੋਈ ਵੀ ਕੰਮ ਨਹੀਂ ਹੋਇਆ ਹੈ।


ਇਹ ਵੀ ਪੜ੍ਹੋ-ਲੁਧਿਆਣਾ 'ਚ ਗੈਂਗਵਾਰ ! ਇੱਕ ਦੂਜੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ, ਦੂਜਾ ਜ਼ਖ਼ਮੀ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।