Modi Cabinet 3.0: ਮੋਦੀ 3.0 ਕੈਬਨਿਟ ਵਿੱਚ ਸ਼ਾਮਲ ਹੋਏ ਪੰਜਾਬ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਰਵਨੀਤ ਸਿੰਘ ਬਿੱਟੂ ਨੂੰ ਵੀ ਸੋਮਵਾਰ ਨੂੰ ਮੰਤਰੀ ਮੰਡਲ ਦਿੱਤਾ ਗਿਆ। ਉਨ੍ਹਾਂ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਅਤੇ ਰੇਲਵੇ ਰਾਜ ਮੰਤਰੀ ਬਣਾਇਆ ਗਿਆ ਹੈ। ਉਹ ਰੇਲ ਵਿੱਚ ਕੈਬਨਿਟ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਫੂਡ ਪ੍ਰੋਸੈਸਿੰਗ ਵਿੱਚ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨਾਲ ਕੰਮ ਕਰਨਗੇ।
ਅੰਤਰਿਮ ਬਜਟ 3290 ਕਰੋੜ ਰੁਪਏ ਅਤੇ ਰੇਲਵੇ ਦਾ 2.55 ਲੱਖ ਕਰੋੜ ਰੁਪਏ ਹੈ। ਜੇਕਰ ਦੋਵਾਂ ਨੂੰ ਮਿਲਾ ਦਿੱਤਾ ਜਾਵੇ ਤਾਂ ਉਨ੍ਹਾਂ ਦਾ ਕੁੱਲ ਅੰਤਰਿਮ ਬਜਟ ਲਗਭਗ 2.87 ਲੱਖ ਕਰੋੜ ਰੁਪਏ ਹੋਵੇਗਾ। ਜ਼ਿਕਰਯੋਗ ਹੈ ਕਿ ਬਿੱਟੂ ਲੁਧਿਆਣਾ ਤੋਂ ਲੋਕ ਸਭਾ ਚੋਣ ਹਾਰ ਗਏ ਸਨ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਬਿੱਟੂ ਦੀ ਰਾਜ ਸਭਾ 'ਚ ਐਂਟਰੀ ਹੋਵੇਗੀ।
ਮੰਤਰਾਲਾ ਮਿਲਣ ਤੋਂ ਬਾਅਦ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਸਣੇ ਕਈ ਰਾਜਾਂ ਵਿੱਚ ਧਾਰਮਿਕ ਯਾਤਰਾ 'ਤੇ ਜਾਣ ਵਾਲਿਆਂ ਲਈ ਧਾਰਮਿਕ ਸੈਰ ਸਪਾਟਾ ਸਰਕਟ ਬਣਾਏ ਜਾਣਗੇ। ਇਸ ਦਾ ਡਿਜ਼ਾਈਨ ਜਲਦੀ ਹੀ ਤਿਆਰ ਕਰ ਲਿਆ ਜਾਵੇਗਾ। ਇਸ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੂੰ ਮੁਫ਼ਤ ਯਾਤਰਾ ਸੇਵਾ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਿਰਮਾਣ ਨਾਲ ਯਾਤਰੀਆਂ ਲਈ ਨਾਂਦੇੜ ਸਾਹਿਬ ਅਤੇ ਪਟਨਾ ਸਾਹਿਬ ਸਮੇਤ ਸਥਾਨਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਾ ਆਸਾਨ ਹੋ ਜਾਵੇਗਾ।
ਉੱਥੇ ਹੀ ਉਹਨਾਂ ਕਿਹਾ ਕਿ ਉਹ ਕਿਸਾਨਾਂ ਦੇ ਮਸਲੇ ਵੀ ਹੱਲ ਕਰਵਾਉਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਗੇ। ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਵਿੱਚ ਲਿਆ ਕੇ ਬੇਰੁਜ਼ਗਾਰੀ ਨੂੰ ਖਤਮ ਕਰਨਗੇ।
ਬਿੱਟੂ ਉਦਯੋਗ ਮੰਤਰੀ ਨਾਲ ਗੱਲ ਕਰਕੇ ਉਦਯੋਗਾਂ ਦੇ ਸਾਰੇ ਮਸਲੇ ਹੱਲ ਕਰਵਾਏ ਜਾਣਗੇ। 43ਬੀ ਐਕਟ ਨੂੰ ਵੀ ਜਲਦੀ ਖਤਮ ਕਰ ਦਿੱਤਾ ਜਾਵੇਗਾ। ਇੰਡਸਟਰੀ ਨਾਲ ਗੱਲ ਕਰਨ ਤੋਂ ਬਾਅਦ ਇਸ ਨੂੰ ਨਵੇਂ ਤਰੀਕੇ ਨਾਲ ਲਾਗੂ ਕਰੇਗੀ। ਉਹਨਾਂ ਕਿਹਾ ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ ਨੂੰ ਹਾਈਟੈਕ ਬਣਾਇਆ ਜਾਵੇਗਾ। ਬਜਟ ਦੀ ਕੋਈ ਕਮੀ ਨਹੀਂ ਰਹੇਗੀ ਅਤੇ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਇਸਦੇ ਲਈ ਸਾਰੀਆਂ ਟ੍ਰੇਨਾਂ ਵਿੱਚ ਖਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਜਾਵੇਗੀ। ਲੁਧਿਆਣਾ ਵਿੱਚ ਥਾਂਮਿਲਣ ਤੋਂ ਬਾਅਦ ਵਿਸ਼ੇਸ਼ ਉਦਯੋਗਾਂ ਲਈ ਇੱਕ ਪ੍ਰਦਰਸ਼ਨੀ ਕੇਂਦਰ ਬਣਾਇਆ ਜਾਵੇਗਾ ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਆ ਕੇ ਇਸ ਵਿੱਚ ਹਿੱਸਾ ਲੈਣਗੇ।