(Source: ECI/ABP News)
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 2 ਵਿੱਚ ਵੋਟਾਂ ਦੀ ਗਿਣਤੀ ਦੌਰਾਨ ਈਵੀਐਮ ਮਸ਼ੀਨ ਟੁੱਟਣ ਤੋਂ ਬਾਅਦ ਚੋਣ ਕਮਿਸ਼ਨ ਨੇ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਹਨ। ਵਾਰਡ-2 ਦੇ ਪੋਲਿੰਗ ਸਟੇਸ਼ਨ-4 ਵਿਖੇ ਸੋਮਵਾਰ 23 ਦਸੰਬਰ ਨੂੰ ਮੁੜ ਪੋਲਿੰਗ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

Punjab News: ਖੰਨਾ ਨਗਰ ਕੌਂਸਲ ਦੇ ਵਾਰਡ ਨੰਬਰ 2 ਵਿੱਚ ਵੋਟਾਂ ਦੀ ਗਿਣਤੀ ਦੌਰਾਨ ਈਵੀਐਮ ਮਸ਼ੀਨ ਟੁੱਟਣ ਤੋਂ ਬਾਅਦ ਚੋਣ ਕਮਿਸ਼ਨ ਨੇ ਮੁੜ ਵੋਟਾਂ ਪਾਉਣ ਦੇ ਹੁਕਮ ਦਿੱਤੇ ਹਨ। ਵਾਰਡ-2 ਦੇ ਪੋਲਿੰਗ ਸਟੇਸ਼ਨ-4 ਵਿਖੇ ਸੋਮਵਾਰ 23 ਦਸੰਬਰ ਨੂੰ ਮੁੜ ਪੋਲਿੰਗ ਹੋਵੇਗੀ। ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਮੁੜ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਹਨ। ਰਿਜ਼ਰਵ ਕੋਟੇ ਤੋਂ ਨਵੀਆਂ ਈਵੀਐਮ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਟਾਫ਼ ਨਿਯੁਕਤ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇਸ ਸੂਚਨਾ ਨੂੰ ਵੋਟਰਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਤਰੀਕਿਆਂ ਨਾਲ ਪ੍ਰਸਾਰਿਤ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ ਕੱਲ੍ਹ ਤਿੰਨ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਤੋਂ ਬਾਅਦ ਚੌਥੇ ਪੋਲਿੰਗ ਸਟੇਸ਼ਨ ਦੀ ਈਵੀਐਮ ਮਸ਼ੀਨ ਤੋੜ ਦਿੱਤੀ ਗਈ। 3 ਪੋਲਿੰਗ ਸਟੇਸ਼ਨਾਂ ਦੇ ਨਤੀਜਿਆਂ 'ਚ ਕਾਂਗਰਸੀ ਉਮੀਦਵਾਰ 145 ਵੋਟਾਂ ਨਾਲ ਅੱਗੇ ਹਨ। ਇਸ ਮਗਰੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਕਾਂਗਰਸ ਨੇ 2 ਵਜੇ ਤੱਕ ਪ੍ਰਦਰਸ਼ਨ ਕੀਤੀ। ਸਥਿਤੀ ਨੂੰ ਦੇਖਦੇ ਹੋਏ ਨਤੀਜਾ ਰੋਕ ਦਿੱਤਾ ਗਿਆ ਸੀ।
ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਆਪ ਆਗੂਆਂ ਨੇ ਧੱਕੇਸ਼ਾਹੀ ਦਾ ਸਹਾਰਾ ਲਿਆ ਹੋਇਆ ਹੈ। ਜਦੋਂ ਤਿੰਨ ਬੂਥਾਂ ਦੀ ਹੋਈ ਗਿਣਤੀ ਵਿੱਚ ਕਾਂਗਰਸੀ ਉਮੀਦਵਾਰ ਸਤਨਾਮ ਚੌਧਰੀ 145 ਵੋਟਾਂ ਨਾਲ ਅੱਗੇ ਸਨ ਤਾਂ ਚੌਥੀ ਮਸ਼ੀਨ ਦੀ ਈਵੀਐਮ ‘ਆਪ’ ਉਮੀਦਵਾਰ ਵੱਲੋਂ ਆਪਣੇ ਦੋ ਸਾਥੀਆਂ ਸਮੇਤ ਤੋੜ ਦਿੱਤੀ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
