Ludhiana: ਸਾਬਕਾ ਵਿਧਾਇਕ ਬੈਂਸ ਨੂੰ ਮਿਲੀ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ, ਜਾਣੋ ਕੀ ਸੀ ਮਾਮਲਾ
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਢਾਬਾ ਇਲਾਕੇ ਵਿੱਚ ਚੋਣ ਧੜੇਬਾਜ਼ੀ ਦੇ ਮਾਮਲੇ ਵਿੱਚ ਬੈਂਸ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹਾਲਾਂਕਿ ਇਸ ਤੋਂ ਇਲਾਵਾ ਬੈਂਸ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।
Punjab News: ਪੰਜਾਬ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਦੱਸ ਦਈਏ ਕਿ ਲੁਧਿਆਣਾ ਵਿੱਚ 8 ਫਰਵਰੀ 2022 ਨੂੰ ਚੋਣਾਂ ਦੌਰਾਨ ਹੋਏ ਵਿਵਾਦ ਮਾਮਲੇ ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਜਬਰ ਜਨਾਹ ਮਾਮਲੇ ਵਿੱਚ ਨਹੀਂ ਆਇਆ ਕੋਈ ਫ਼ੈਸਲਾ
ਦੱਸ ਦਈਏ ਕਿ ਸਥਾਨਕ ਪੁਲਿਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਢਾਬਾ ਇਲਾਕੇ ਵਿੱਚ ਚੋਣ ਧੜੇਬਾਜ਼ੀ ਦੇ ਮਾਮਲੇ ਵਿੱਚ ਬੈਂਸ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹਾਲਾਂਕਿ ਇਸ ਤੋਂ ਇਲਾਵਾ ਬੈਂਸ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫੈਸਲਾ ਆਉਣਾ ਬਾਕੀ ਹੈ।
ਬੈਂਸ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ
ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (52) ਨੇ ਜੁਲਾਈ 2022 ਨੂੰ ਬਲਾਤਕਾਰ ਮਾਮਲੇ ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਬੈਂਸ 44 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। 16 ਜੁਲਾਈ 2021 ਨੂੰ ਸਥਾਨਕ ਅਦਾਲਤ ਦੀਆਂ ਹਦਾਇਤਾਂ 'ਤੇ ਬੈਂਸ ਅਤੇ ਉਸ ਦੇ ਦੋ ਭਰਾਵਾਂ ਸਮੇਤ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
ਪੀੜਤਾ ਨੇ ਕੀ ਕਿਹਾ ਸੀ...
ਦੱਸ ਦਈਏ ਕਿ ਪੀੜਤਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਸੀ ਕਿ ਉਸ ਨੇ ਜਾਇਦਾਦ ਨਾਲ ਜੁੜੇ ਮਾਮਲੇ 'ਚ ਮਦਦ ਲਈ ਸਾਬਕਾ ਵਿਧਾਇਕ ਕੋਲ ਪਹੁੰਚ ਕੀਤੀ ਸੀ। ਇਸ ਤੋਂ ਬਾਅਦ ਸਾਬਕਾ ਵਿਧਾਇਕ ਨੇ ਉਸ ਨਾਲ ਕਈ ਵਾਰ ਬਲਾਤਕਾਰ ਕੀਤਾ। ਪੁਲਿਸ ਨੇ ਇਸੇ ਮਾਮਲੇ ਵਿੱਚ ਉਸ ਦੇ ਭਰਾ ਅਤੇ ਨਿੱਜੀ ਸਹਾਇਕ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।