Ludhiana News: ਪੁਲਿਸ ਛਾਉਣੀ ਬਣਿਆ ਲੁਧਿਆਣਾ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੀਐਮ ਮਾਨ ਵੀ ਪਹੁੰਚੇ
Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਗੇ। ਸੀਐਮ ਮਾਨ ਦੀ ਸੁਰੱਖਿਆ ਲਈ ਚੱਪੇ-ਚੱਪੇ ਉੱਫਰ
Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ (ਪੀਏਯੂ) ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਗੇ। ਸੀਐਮ ਮਾਨ ਦੀ ਸੁਰੱਖਿਆ ਲਈ ਚੱਪੇ-ਚੱਪੇ ਉੱਫਰ ਪੁਲਿਸ ਤਾਇਨਾਤ ਰਹੇਗੀ। ਇਸ ਲਈ ਅੱਜ 1500 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਹਿਰ ਦੀਆਂ ਸੜਕਾਂ ’ਤੇ ਡਟੇ ਰਹਿਣਗੇ।
ਦਰਅਸਲ ਕੁਝ ਦਿਨ ਪਹਿਲਾਂ ਖਾਲਿਸਤਾਨੀ ਲੀਡਰ ਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਸੀਐਮ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਕਰਕੇ ਸਮਾਗਮ ਵਾਲੀ ਥਾਂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਤਾਂ ਜੋ ਗਣਤੰਤਰ ਦਿਵਸ 'ਤੇ ਕੋਈ ਗੜਬੜ ਨਾ ਹੋ ਸਕਣ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਸੁਰੱਖਿਆ ਪ੍ਰਬੰਧਾਂ ਤਹਿਤ ਸਮਾਗਮ ਸਥਾਨ ਨੂੰ ਪੁਲਿਸ ਨੇ 24 ਘੰਟੇ ਪਹਿਲਾਂ ਹੀ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਸੀ। ਕਿਸੇ ਵੀ ਆਮ ਆਦਮੀ ਨੂੰ ਉਸ ਪਾਸੇ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਮੁੱਖ ਮੰਤਰੀ ਦੇ ਸੁਰੱਖਿਆ ਅਧਿਕਾਰੀਆਂ ਨੇ ਇਸ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਉਧਰ, ਦੇਰ ਸ਼ਾਮ ਨੂੰ ਮੁੱਖ ਮੰਤਰੀ ਹੀ ਲੁਧਿਆਣਾ ਪੁੱਜ ਗਏ ਸੀ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਤੋਂ ਬਾਅਦ ਸ਼ਹਿਰ ਦੇ ਵਿਧਾਇਕਾਂ ਨਾਲ ਲੋਕ ਸਭਾ ਚੋਣਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ।
ਦੱਸ ਦਈਏ ਕਿ ਗੁਰੂ ਨਾਨਕ ਸਟੇਡੀਅਮ ’ਚ ਮੁਰੰਮਤ ਦਾ ਕੰਮ ਚੱਲਦਾ ਹੋਣ ਕਰਕੇ ਇਸ ਵਾਰ ਗਣਤੰਤਰ ਦਿਵਸ ਸਮਾਗਮ ਪੀਏਯੂ ਦੇ ਫੁਟਬਾਲ ਗਰਾਊਂਡ ’ਚ ਰੱਖਿਆ ਗਿਆ ਹੈ। ਖਾਲਿਸਾਨੀਆਂ ਵੱਲੋਂ ਧਮਕੀ ਦਿੱਤੇ ਜਾਣ ਕਾਰਨ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਇਸ ਦੇ ਨਾਲ ਹੀ ਪੀਏਯੂ ਅੰਦਰ ਆਉਣ ਜਾਣ ਵਾਲੇ ਲੋਕਾਂ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।
ਪੁਲਿਸ ਨੇ ਪੀਏਯੂ ਦੇ ਅੰਦਰ ਵੀ ਕਈ ਥਾਈਂ ਨਾਕਾਬੰਦੀ ਕੀਤੀ ਹੋਈ ਹੈ। ਉਧਰ, ਫਿਰੋਜ਼ਪੁਰ ’ਤੇ ਬਣੇ ਐਲੀਵੇਟਿਡ ਰੋਡ ਤੋਂ ਪੂਰਾ ਸਮਾਗਮ ਸਥਾਨ ਨਜ਼ਰ ਆਉਂਦਾ ਹੈ। ਇਸ ਲਈ ਪੁਲਿਸ ਨੇ ਐਲੀਵੇਟਿਡ ਰੋਡ ’ਤੇ ਵੀ ਸਖਤ ਪਹਿਰਾ ਲਾਇਆ ਹੋਇਆ ਹੈ। ਮੁੱਖ ਮੰਤਰੀ ਦੀ ਸੁਰੱਖਿਆ ’ਚ ਤਾਇਨਾਤ ਅਧਿਕਾਰੀਆਂ ਨੇ ਪੀਏਯੂ ਪੁੱਜ ਕੇ ਸਾਰੇ ਸੁਰੱਖਿਆ ਪ੍ਰਬੰਧ ਚੈਕ ਕੀਤੇ ਤੇ ਲੁਧਿਆਣਾ ਪੁਲਿਸ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫੀਡਬੈਕ ਲਈ।