Ludhiana News: ਲੁਧਿਆਣਾ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ ਸੇਵਾਮੁਕਤ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਇੰਸਪੈਕਟਰ ਦੀ ਮੌਤ ਹੋ ਗਈ। ਡੇਹਲੋਂ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇੱਕ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Continues below advertisement

ਮੋਟਰਸਾਈਕਲ 'ਤੇ ਜਾ ਰਹੇ ਸੀ ਪੋਹੀੜ  

Continues below advertisement

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਨੰਗਲ ਪਿੰਡ ਦੇ ਵਸਨੀਕ ਸੁਖਜੀਤ ਸਿੰਘ ਨੇ ਦੱਸਿਆ ਕਿ 26 ਜੂਨ, 2026 ਨੂੰ ਉਨ੍ਹਾਂ ਦੇ ਪਿਤਾ ਅਮਰਜੀਤ ਸਿੰਘ (78) ਮੋਟਰਸਾਈਕਲ 'ਤੇ ਪੋਹੀੜ ਵੱਲ ਜਾ ਰਹੇ ਸੀ। ਉਹ ਵੀ ਉਨ੍ਹਾਂ ਦੇ ਪਿੱਛੇ ਬੈਠੇ ਸਨ। ਜਦੋਂ ਉਨ੍ਹਾਂ ਦੇ ਪਿਤਾ ਮਲੇਰਕੋਟਲਾ ਰੋਡ 'ਤੇ HP ਪੈਟਰੋਲ ਪੰਪ ਦੇ ਸਾਹਮਣੇ ਇੱਕ ਬਣੇ ਡੇਰੇ 'ਤੇ ਪਹੁੰਚੇ, ਤਾਂ ਇੱਕ ਇਨੋਵਾ ਕਾਰ (ਨੰਬਰ PB-90-7878) ਦੇ ਡਰਾਈਵਰ ਪ੍ਰਦੀਪ ਕੁਮਾਰ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਹੋਇਆਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿੱਚ ਅਮਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਡੇਹਲੋਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਐਫ.ਸੀ.ਆਈ. ਤੋਂ ਇੰਸਪੈਕਟਰ ਵਜੋਂ ਸੇਵਾਮੁਕਤ ਹੋਏ ਸਨ।

ਦੋਸ਼ੀ ਵਿਰੁੱਧ ਮਾਮਲਾ ਦਰਜ

ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ 'ਤੇ, ਡੇਹਲੋਂ ਪੁਲਿਸ ਸਟੇਸ਼ਨ ਨੇ ਦੋਸ਼ੀ ਪ੍ਰਦੀਪ ਕੁਮਾਰ (ਪੁੱਤਰ ਮਹਿੰਦਰ ਪਾਲ), ਵਾਸੀ ਪਿੰਡ ਬੰਬੀਆਂਵਾਲ, ਜ਼ਿਲ੍ਹਾ ਜਲੰਧਰ ਵਿਰੁੱਧ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 281, 106 ਅਤੇ 324(4) ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ।