Road Accident in Samrala : ਸਮਰਾਲਾ ਵਿਖੇ ਤੇਜ ਰਫ਼ਤਾਰ ਫਾਰਚੂਨਰ ਨੇ ਸਾਈਕਲਿੰਗ ਕਰ ਰਹੇ ਇੱਕ ਸੇਵਾਮੁਕਤ ਬੈਂਕ ਮੈਨੇਜਰ ਦੀ ਜਾਨ ਲੈ ਲਈ ਹੈ , ਜਦਕਿ ਬੈਂਕ ਮੈਨੇਜਰ ਦੇ ਨਾਲ ਸਾਈਕਲਿੰਗ ਕਰ ਰਿਹਾ ਪੰਚਾਇਤ ਅਫ਼ਸਰ ਗੰਭੀਰ ਜਖ਼ਮੀ ਹੋ ਗਿਆ ਹੈ। ਲੋਕਾਂ ਨੇ ਫਾਰਚੂਨਰ ਡਰਾਈਵਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਹੈ।

 




ਸਮਰਾਲਾ ਵਿਖੇ ਦੋਵੇਂ ਵਿਅਕਤੀ ਹਰ ਰੋਜ਼ ਦੀ ਤਰ੍ਹਾਂ ਸਾਈਕਲਿੰਗ ਕਰਕੇ ਵਾਪਸ ਪਰਤ ਰਹੇ ਸਨ ਤਾਂ ਪਿੱਛੋਂ ਆ ਰਹੀ ਫਾਰਚੂਨਰ ਨੇ ਇਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ  ਇਸ ਟੱਕਰ ਵਿੱਚ ਸਥਾਨਕ ਸਿਵਲ ਲਾਈਨ ਦੇ ਵਸਨੀਕ ਰਿਟਾਇਰਡ   ਬੈਂਕ ਮੈਨੇਜਰ ਮਨਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਸਥਾਨਕ ਪੰਚਾਇਤ ਅਫ਼ਸਰ ਹਰਜੀਤ ਸਿੰਘ ਵਾਸੀ ਭਗਵਾਨਪੁਰ ਰੋਡ ਸਮਰਾਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਰਜੀਤ ਸਿੰਘ ਨੂੰ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਫਾਰਚੂਨਰ ਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ।

 


 ਮਿਲੀ ਜਾਣਕਾਰੀ ਅਨੁਸਾਰ ਰਿਟਾਇਰਡ ਬੈਂਕ ਮੈਨੇਜਰ ਮਨਜੀਤ ਸਿੰਘ (60) ਅਤੇ ਉਨ੍ਹਾਂ ਦਾ ਗੁਆਂਢੀ ਪੰਚਾਇਤ ਅਫ਼ਸਰ ਹਰਜੀਤ ਸਿੰਘ ਰੋਜ਼ਾਨਾ ਵਾਂਗ ਸਾਈਕਲਿੰਗ ਕਰਦੇ ਹੋਏ ਸਵੇਰੇ ਕਰੀਬ ਸਾਢੇ 7 ਵਜੇ ਵਾਪਸ ਘਰ ਪਰਤ ਰਹੇ ਸਨ ਤਾਂ ਅਚਾਨਕ ਬਾਈਪਾਸ ਕੋਲ ਲੁਧਿਆਣਾ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਫਾਰਚੂਨਰ ਗੱਡੀ ਨੇ ਇਨ੍ਹਾਂ ਨੂੰ ਦਰੜ ਦਿੱਤਾ ਅਤੇ ਦੂਰ ਤੱਕ ਘੜੀਸ ਕੇ ਲੈ ਗਈ।

 

ਇਸ ਹਾਦਸੇ ਵਿਚ ਬੈਂਕ ਅਧਿਕਾਰੀ ਮਨਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪੰਚਾਇਤ ਅਫ਼ਸਰ ਹਰਜੀਤ ਸਿੰਘ ਇਸ ਵੇਲੇ ਜੇਰੇ ਇਲਾਜ ਹੈ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਕਾਰਵਾਈ ਲਈ ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਫਾਰਚੂਨਰ ਗੱਡੀ ਕੱਬਜ਼ੇ ਵਿਚ ਲੈ ਲਈ ਗਈ ਹੈ ਅਤੇ ਚਾਲਕ ’ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।