Khanna News : ਖੰਨਾ ਵਿਖੇ ਦਿੱਲੀ-  ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਤੇਜ਼ ਰਫਤਾਰ ਟਰੱਕ ਬੇਕਾਬੂ ਹੋ ਕੇ ਢਾਬਿਆਂ 'ਚ ਵੜ ਗਿਆ ਹੈ। ਟਰੱਕ ਨੇ ਇੱਕ ਢਾਬਾ ਮੁਲਾਜ਼ਮ ਨੂੰ ਦਰੜ ਦਿੱਤਾ ਹੈ , ਜਿਸ ਦੀ ਮੌਕੇ 'ਤੇ ਹੋ ਮੌਤ ਹੋ ਗਈ। 10 ਤੋਂ 15 ਲੋਕਾਂ ਨੇ ਭੱਜ ਕੇ ਜਾਨ ਬਚਾਈ। ਹਾਦਸੇ ਦੀ CCTV ਵੀ ਸਾਹਮਣੇ ਆਈ ਹੈ।


ਇਹ ਵੀ ਪੜ੍ਹੋ : : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਕਿਰਨਦੀਪ ਕੌਰ, ਹਾਲ ਹੀ 'ਚ ਹੋਇਆ ਸੀ ਵਿਆਹ

ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਸਰਵਿਸ ਲੇਨ ਉਪਰ ਤੇਜ਼ ਰਫ਼ਤਾਰ ਟਰੱਕ ਆ ਰਿਹਾ ਸੀ ਤਾਂ ਇਸੇ ਦੌਰਾਨ ਨੈਸ਼ਨਲ ਹਾਈਵੇ ਤੋਂ ਇੱਕ ਕਾਰ ਸਰਵਿਸ ਰੋਡ 'ਤੇ ਆ ਰਹੀ ਸੀ। ਟਰੱਕ ਡਰਾਈਵਰ ਨੇ ਇਸਨੂੰ ਦੇਖਦੇ ਹੀ ਇੱਕ ਦਮ ਟਰੱਕ ਮੋੜ ਦਿੱਤਾ। ਟਰੱਕ ਢਾਬੇ ਦੇ ਬਾਹਰ ਖੜ੍ਹੇ ਇੱਕ ਮੁਲਾਜਮ ਉਪਰ ਚੜ੍ਹ ਗਿਆ। ਬਾਕੀਆਂ ਨੇ ਭੱਜ ਕੇ ਜਾਨ ਬਚਾਈ। ਇਸ ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਡਰਾਈਵਰ ਉਪਰ ਨਸ਼ਾ ਕਰਕੇ ਟਰੱਕ ਚਲਾਉਣ ਦਾ ਦੋਸ਼ ਲਾਇਆ ਗਿਆ। ਸਰਕਾਰੀ ਹਸਪਤਾਲ ਦੇ ਡਾਕਟਰ ਅਸ਼ੀਸ਼ ਗੋਇਲ ਨੇ ਕਿਹਾ ਕਿ ਹਸਪਤਾਲ 'ਚ ਆਏ ਜਖ਼ਮੀ ਦੀ ਪਹਿਲਾਂ ਹੀ ਮੌਤ ਹੋ ਗਈ। ਇਹ ਹਾਦਸਾ ਢਾਬੇ 'ਚ ਟਰੱਕ ਵੜਨ ਨਾਲ ਵਾਪਰਿਆ ਹੈ।


ਇਹ ਵੀ ਪੜ੍ਹੋ : ਅੰਮ੍ਰਿਤਪਾਲ ਨਹੀਂ ਆਇਆ ਪੁਲਿਸ ਦੇ ਹੱਥ, ਬੁਲੇਟ ਸਣੇ ਦੋ ਹੋਰ ਮੋਟਰਸਾਈਕਲ ਬਰਾਮਦ



ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨਸਰ-ਹਾਜੀਪੁਰ ਮੁੱਖ ਸੜਕ ਉਤੇ ਪੈਂਦੇ ਪਿੰਡ ਖੂੰਡਾ ਵਿੱਚ ਇੱਕ ਬੇਕਾਬੂ ਟਰੱਕ ਨੇ ਰੋਟੀ ਖਾ ਰਹੇ ਪਰਿਵਾਰ ਦੇ 4 ਮੈਂਬਰਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਸੀ। ਜਾਣਕਾਰੀ ਦਿੰਦੇ ਹੋਏ ਜ਼ਖਮੀ ਮਹਿਲਾ ਪਰਮਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਮਾਪੇ ਦੇ ਘਰ ਖੂੰਡੇ ਆਈ ਹੋਈ ਸੀ ਤੇ ਸ਼ਾਮ 7 ਵਜੇ ਦੇ ਕਰੀਬ ਮੇਰੀ ਮਾਤਾ ਸਵਰਨ ਕੌਰ, ਮੇਰਾ ਭਰਾ ਵਰਿੰਦਰ ਕੁਮਾਰ, ਭਾਬੀ ਰਾਜ ਕੁਮਾਰੀ ਦੇ ਨਾਲ ਰਸੋਈ ਵਿੱਚ ਰੋਟੀ ਖਾ ਰਹੇ ਸੀ।


 

 ਥੋੜ੍ਹੀ ਦੇਰ ਬਾਅਦ ਇੱਕ ਜ਼ੋਰ ਦਾ ਖੜਕਾ ਹੋਇਆ ਤੇ ਟਰੱਕ ਦੀਵਾਰ ਤੋੜ ਕੇ ਉਨਾਂ ਉਤੇ ਆ ਚੜਿਆ। ਸ਼ੋਰ ਸੁਣ ਕੇ ਪਿੰਡ ਦੇ ਲੋਕਾਂ ਨੇ ਸਾਨੂੰ ਬਾਹਰ ਕੱਢਿਆ ਅਤੇ ਮੁਕੇਰੀਆਂ ਹਸਪਤਾਲ ਪਹੁੰਚਾਇਆ, ਜਿਥੇ ਮੇਰੀ ਮਾਤਾ ਸਵਰਨ ਕੌਰ ਦੀ ਮੌਤ ਹੋ ਗਈ ਅਤੇ ਭਰਾ ਵਰਿੰਦਰ ਕੁਮਾਰ ਨੂੰ ਜਲੰਧਰ ਰੈਫਰ ਕਰ ਦਿੱਤਾ ਸੀ ।
 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।