Punjab News: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ ਇੱਕ ਕੈਦੀ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ। ਇਸ ਮਗਰੋਂ ਮੌਤ ਤੋਂ ਬਾਅਦ ਗ਼ੁੱਸੇ ਵਿੱਚ ਆਏ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਜੇਲ੍ਹ ਪ੍ਰਸ਼ਾਸਨ ਉੱਤੇ ਲੱਗੇ ਅਣਗਿਹਲੀ ਦੇ ਇਲਜ਼ਾਮ
ਸੂਤਰਾਂ ਮੁਤਾਬਕ, ਮ੍ਰਿਤਕ ਕੈਦੀ ਦਾ ਨਾਂਅ ਖੜਗ ਸਿੰਘ ਹੈ। ਖੜਗ ਸਿੰਘ ਨਵਾਂ ਸ਼ਹਿਰ ਦੇ ਪਿੰਡ ਸੂਦਾ ਮਾਜਰਾ ਦਾ ਵਸਨੀਕ ਹੈ। ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਦੋਸ਼ ਹੈ ਕਿ ਡਾਕਟਰੀ ਦੇਖਭਾਲ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ।
ਹੰਗਾਮੇ ਤੋਂ ਬਾਅਦ CRPF ਤੇ ਹੋਰ ਪੁਲਿਸ ਮੁਲਾਜ਼ਮ ਕੀਤੇ ਤੈਨਾਤ
ਜੇਲ 'ਚ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕਰ ਦਿੱਤਾ ਹੈ। ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ-Barnala News: ਤਪਾ ਮੰਡੀ ਦੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸੜਕ ਤੋਂ ਮਿਲੀ ਖ਼ੂਨ ਨਾਲ ਲੱਥਪੱਖ ਲਾਸ਼
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ